13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੀ.ਆਰ.ਟੀ.ਸੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਫ਼ਰੀਦਕੋਟ, 12 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਪੀ. ਆਰ.

ਅਜੀਤ ਡੈਸਕ 13-11-2026
ਫ਼ਰੀਦਕੋਟ, 12 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਪੀ.ਆਰ.ਟੀ.ਸੀ ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਡਿਪੂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਾਬੂ ਕਾਲਾ ਰਾਮ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਸਮੂਹ ਪੈਨਸ਼ਨਰਾਂ ਤੇ ਫ਼ੈਮਲੀ ਪੈਨਸ਼ਨਰਾਂ ਨੇ ਵੱਡੀ ਪੱਧਰ ’ਤੇ ਹਾਜ਼ਰੀ ਭਰਦਿਆਂ ਆਪਣੇ ਲਾਈਫ਼ ਸਰਟੀਫਿਕੇਟ ਭਰਵਾ ਕੇ ਦਫ਼ਤਰ ਵਿਚ ਜਮਾਂ ਕਰਵਾਏ। ਇਸ ਮੌਕੇ ਦਫ਼ਤਰੀ ਸਟਾਫ਼ ਵਲੋਂ ਪੂਰਾ ਸਹਿਯੋਗ ਦਿੰਦਿਆਂ ਸਾਰੇ ਪੈਨਸ਼ਨਰਾਂ ਦੀਆਂ ਸਮੱਸਿਆਂ ਨੂੰ ਸੁਣ ਕੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਉਪਰੰਤ ਬੱਗੜ ਸਿੰਘ ਘੁੱਦੂਵਾਲਾ ਅਤੇ ਰਾਮ ਪ੍ਰਕਾਸ਼ ਨੂੰ ਜਨਮ ਦਿਨ ’ਤੇ ਸਨਮਾਨਿਤ ਕਰਦਿਆਂ ਲੰਬੀ ਉਮਰ ਤੇ ਤੰਦਰੁਸਤੀ ਦੀ ਕਾਮਨਾ ਕੀਤੀ ਗਈ। ਅਖੀਰ ’ਚ ਜਲੌਰ ਸਿੰਘ ਖ਼ਾਲਸਾ ਵਲੋਂ ਸਭਨਾਂ ਦਾ ਧੰਨਵਾਦ ਕਰਦਿਆਂ ਸੈਂਟਰ ਕਮੇਟੀ ਪਟਿਆਲਾ ’ਤੇ ਪੂਰਨ ਵਿਸ਼ਵਾਸ ਜਿਤਾਇਆ ਤੇ ਬੇਨਤੀ ਕੀਤੀ ਕਿ ਬਜ਼ੁਰਗ ਬਿਮਾਰ ਪੈਨਸ਼ਨਰਾਂ ਦੀਆਂ ਰਹਿੰਦੀਆਂ ਅਦਾਇਗੀਆਂ ਮੈਨੇਜਮੈਂਟ ਨਾਲ ਮੀਟਿੰਗ ਕਰਕੇ ਜਾਰੀ ਕਰਵਾਈਆਂ ਜਾ ਸਕਣ। ਇਸ ਮੌਕੇ ਗੁਰਦੇਵ ਸਿੰਘ, ਬਾਬੂ ਕਾਲਾ ਰਾਮ, ਸੰਪੂਰਨ ਸਿੰਘ ਸੇਖੋਂ, ਮੁਖ਼ਤਾਰ ਸਿੰਘ ਭੱਠਲ, ਦਿਲਜੀਤ ਸਿੰਘ ਕੈਰੋ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਰੀਦਕੋਟ ਜ਼ਿਲ੍ਹੇ ’ਚ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ : ਜ਼ਿਲ੍ਹਾ ਤੇ ਸ਼ੈਸ਼ਨ ਜੱਜ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਵਫ਼ਦ ਜ਼ਿਲ੍ਹਾ ਖ਼ੁਰਾਕ ਸਪਲਾਈ ਅਫ਼ਸਰ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।