13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਫ਼ਰੀਦਕੋਟ ਜ਼ਿਲ੍ਹੇ ’ਚ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ : ਜ਼ਿਲ੍ਹਾ ਤੇ ਸ਼ੈਸ਼ਨ ਜੱਜ

ਫ਼ਰੀਦਕੋਟ, 12 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਕਚਹਿਰੀਆਂ ਫ਼ਰੀਦਕੋਟ ਤੇ ਸਬ-ਡਵੀਜ਼ਨ ਜੈਤੋ ਵਿਖ ਸੰਜੇ ਅਗਨੀਹੋਤਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੀ ਅਗਵਾਈ ’ਚ 12 ਦਸੰਬਰ 2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ’ਚ ਵੱਖ-ਵੱਖ ਕਿਸਮ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ, ਜਿਨ੍ਹਾਂ ਵਿਚ ਜ਼ਮੀਨ ਐਕੁਆਇਜ਼ੀਸ਼ਨ ਨਾਲ ਸਬੰਧਿਤ ਐਗਜ਼ੀਕਿਊਸ਼ਨ ਕੇਸ, ਸਥਾਈ ਲੋਕ ਅਦਾਲਤ (ਪਬਲਿਕ ਯੂਟਿਲਿਟੀ ਸਰਵਿਸਿਜ਼) ਵਿਚ ਸ਼ਿਕਾਇਤਾਂ/ਪਟੀਸ਼ਨਾਂ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਨਾਲ ਸਬੰਧਿਤ ਦਾਅਵੇ ਅਤੇ ਐਗਜ਼ੀਕਿਊਸ਼ਨ ਕੇਸ, ਪਰਿਵਾਰਕ ਅਦਾਲਤਾਂ ਨਾਲ ਸਬੰਧਿਤ ਮਾਮਲੇ, ਕਿਰਤ ਵਿਵਾਦ, ਟਰੈਫ਼ਿਕ ਚਲਾਨ, ਸਮਝੌਤਾਯੋਗ ਅਪਰਾਧ, ਬਿਜਲੀ ਐਕਟ ਅਧੀਨ ਦਰਜ ਐਫ.

ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸੰਜੇ ਅਗਨੀਹੋਤਰੀ। 13-11-2026
ਫ਼ਰੀਦਕੋਟ, 12 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਕਚਹਿਰੀਆਂ ਫ਼ਰੀਦਕੋਟ ਤੇ ਸਬ-ਡਵੀਜ਼ਨ ਜੈਤੋ ਵਿਖ ਸੰਜੇ ਅਗਨੀਹੋਤਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੀ ਅਗਵਾਈ ’ਚ 12 ਦਸੰਬਰ 2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ’ਚ ਵੱਖ-ਵੱਖ ਕਿਸਮ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ, ਜਿਨ੍ਹਾਂ ਵਿਚ ਜ਼ਮੀਨ ਐਕੁਆਇਜ਼ੀਸ਼ਨ ਨਾਲ ਸਬੰਧਿਤ ਐਗਜ਼ੀਕਿਊਸ਼ਨ ਕੇਸ, ਸਥਾਈ ਲੋਕ ਅਦਾਲਤ (ਪਬਲਿਕ ਯੂਟਿਲਿਟੀ ਸਰਵਿਸਿਜ਼) ਵਿਚ ਸ਼ਿਕਾਇਤਾਂ/ਪਟੀਸ਼ਨਾਂ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਨਾਲ ਸਬੰਧਿਤ ਦਾਅਵੇ ਅਤੇ ਐਗਜ਼ੀਕਿਊਸ਼ਨ ਕੇਸ, ਪਰਿਵਾਰਕ ਅਦਾਲਤਾਂ ਨਾਲ ਸਬੰਧਿਤ ਮਾਮਲੇ, ਕਿਰਤ ਵਿਵਾਦ, ਟਰੈਫ਼ਿਕ ਚਲਾਨ, ਸਮਝੌਤਾਯੋਗ ਅਪਰਾਧ, ਬਿਜਲੀ ਐਕਟ ਅਧੀਨ ਦਰਜ ਐਫ.ਆਈ.ਆਰਜ਼, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਅਤੇ ਹੋਰ ਸਮਝੌਤਾਯੋਗ ਕੇਸ ਸ਼ਾਮਿਲ ਹਨ। ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ 12 ਦਸੰਬਰ 2026 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਤੇ ਆਪਸੀ ਸਹਿਮਤੀ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਉਣ। ਅੰਤ ’ਚ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸਾਰੇ ਜੁਡੀਸ਼ੀਅਲ ਅਫ਼ਸਰਾਂ ਤੇ ਆਮ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਝਗੜੇ ਮੁਕਾਓ ਤੇ ਪਿਆਰ ਵਧਾਓ, ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਜੈਤੋ ਤੋਂ ਸੂਬਾ ਸਿੰਘ ਬਾਦਲ ਨੂੰ ਜਿਤਾਉਣ ਦੀ ਅਪੀਲ ਅਗਲੀ ਖ਼ਬਰ ਪੀ.ਆਰ.ਟੀ.ਸੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।