13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਹਾਰਾ ਨੇ ਦੋ ਬੇਸਹਾਰਾ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ

ਬਠਿੰਡਾ, 12 ਨਵੰਬਰ (ਅਵਤਾਰ ਸਿੰਘ ਕੈਂਥ)-ਸਹਾਰਾ ਜਨ ਸੇਵਾ ਦੇ ਬਾਨੀ ਵਿਜੇ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਦੋ ਬੇਸਹਾਰਾ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਸਹਾਰਾ ਟੀਮ ਮੈਂਬਰਾਂ ਜੱਗਾ ਅਤੇ ਰਾਜਿੰਦਰ ਕੁਮਾਰ ਨੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਮੁਰਦਾਘਾਟ ਵਿਚ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਬੀੜ ਤਲਾਬ ਬਸਤੀ ਨੰਬਰ 3 ਵਿਚ ਇਕ ਲਾਸ਼ ਮਿਲੀ ਸੀ।

ਅਜੀਤ ਡੈਸਕ 13-11-2026
ਬਠਿੰਡਾ, 12 ਨਵੰਬਰ (ਅਵਤਾਰ ਸਿੰਘ ਕੈਂਥ)-ਸਹਾਰਾ ਜਨ ਸੇਵਾ ਦੇ ਬਾਨੀ ਵਿਜੇ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਦੋ ਬੇਸਹਾਰਾ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਸਹਾਰਾ ਟੀਮ ਮੈਂਬਰਾਂ ਜੱਗਾ ਅਤੇ ਰਾਜਿੰਦਰ ਕੁਮਾਰ ਨੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਮੁਰਦਾਘਾਟ ਵਿਚ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਬੀੜ ਤਲਾਬ ਬਸਤੀ ਨੰਬਰ 3 ਵਿਚ ਇਕ ਲਾਸ਼ ਮਿਲੀ ਸੀ। ਟੀਮ ਮੈਂਬਰ ਜੱਗਾ ਅਨੁਸਾਰ, ਮ੍ਰਿਤਕ ਟੀ ਬੀ ਦਾ ਮਰੀਜ਼ ਜਾਪਦਾ ਸੀ, ਕਿਉਂਕਿ ਉਸ ਕੋਲੋਂ ਜਿਹੜੀਆਂ ਦਵਾਈਆਂ ਮਿਲੀਆਂ ਸਨ, ਉਹ ਟੀ ਬੀ ਮਰੀਜ਼ ਵਰਤਦੇ ਹਨ। ਸਹਾਰਾ ਟੀਮ ਨੇ ਸਦਰ ਪੁਲਿਸ ਸਟੇਸ਼ਨ ਨੂੰ ਸੂਚਿਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸਥਾਨਕ ਗਾਂਧੀ ਮਾਰਕੀਟ ਵਿਚ ਸਹਾਰਾ ਟੀਮ ਮੈਂਬਰ ਸੰਦੀਪ ਗਿੱਲ ਵਲੋਂ ਅਣਪਛਾਤੇ ਵਿਅਕਤੀ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਪ੍ਰੰਤੂ ਹਸਪਤਾਲ ਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਸਬੰਧਿਤ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ 72 ਘੰਟਿਆਂ ਲਈ ਸੁਰੱਖਿਅਤ ਰੱਖਿਆ ਗਿਆ ਤਾਂ ਕਿ ਉਨ੍ਹਾਂ ਦੀ ਪਹਿਚਾਣ ਹੋ ਸਕੇ।
ਪਿਛਲੀ ਖ਼ਬਰ ਲੰਬੀ ਹਲਕੇ ਤੋਂ ਗੁਰਮੀਤ ਸਿੰਘ ਖੁੱਡੀਆਂ ਦੀ ਜਗ੍ਹਾ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਮਿਲੀ ਟਿਕਟ ਅਗਲੀ ਖ਼ਬਰ ਸਾਈਬਰ ਠੱਗਾਂ ਨੇ ਬੈਂਕ ਖਾਤੇ ’ਚੋਂ ਧੋਖਾਧੜੀ ਨਾਲ ਉਡਾਏ ਸਵਾ ਲੱਖ ਰੁਪਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।