14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਰਿਸੋਰਸ ਸੈਂਟਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ ਦੀ ਅਗਵਾਈ ਹੇਠ ਰਿਸੋਰਸ ਸੈਂਟਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਬਾਲ ਦਿਵਸ ਮਨਾਇਆ ਗਿਆ।

ਅਜੀਤ ਡੈਸਕ 14-11-2026
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ ਦੀ ਅਗਵਾਈ ਹੇਠ ਰਿਸੋਰਸ ਸੈਂਟਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਸ਼ਿਵਾਨੀ ਨਾਗਪਾਲ ਵਲੋਂ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ, ਸਿੱਖਿਆ ਦੀ ਮਹੱਤਤਾ ਤੇ ਸਰਬਪੱਖੀ ਵਿਕਾਸ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਬੱਚਿਆਂ ਦੇ ਉਜਵਲ ਭਵਿੱਖ ਲਈ ਉਨ੍ਹਾਂ ਨੂੰ ਸਿੱਖਿਆ ਦੇ ਨਾਲ-ਨਾਲ ਆਪਣੀ ਪ੍ਰਤਿਭਾ ਨੂੰ ਨਿਖਾਰਨ ਦੇ ਮੌਕੇ ਪ੍ਰਦਾਨ ਕਰਨਾ ਵੀ ਬਹੁਤ ਜ਼ਰੂਰੀ ਹੈ। ਪ੍ਰੋਗਰਾਮ ਦੌਰਾਨ ਬੱਚਿਆਂ ਵਲੋਂ ਵੱਖ-ਵੱਖ ਰਚਨਾਤਮਕ ਤੇ ਮਨੋਰੰਜਕ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਮੌਕੇ ਬੱਚਿਆਂ ਨੇ ਸੁੰਦਰ ਚਾਰਟ ਮੇਕਿੰਗ, ਪੇਪਰ ਕਟਿੰਗ ਤੇ ਹੋਰ ਕਲਾਤਮਕ ਗਤੀਵਿਧੀਆਂ ਰਾਹੀਂ ਆਪਣੀ ਸਿਰਜਣਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਇਸ ਤੋਂ ਇਲਾਵਾ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਵੀ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈ ਕੇ ਆਪਣੀ ਕਲਾ ਤੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਦੀਪ ਸਿੰਘ, ਜ਼ਿਲ੍ਹਾ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਜੀਵਨ, ਸੀ.ਐਚ.ਟੀ. ਮਮਤਾ ਰਾਣੀ, ਸਪੈਸ਼ਲ ਐਜੂਕੇਟਰ ਗੁਰਮੀਤ ਸਿੰਘ ਅਤੇ ਜਗਦੀਪ ਕੌਰ ਵੀ ਮੌਜੂਦ ਸਨ। ਉਨ੍ਹਾਂ ਵਲੋਂ ਬੱਚਿਆਂ ਦੁਆਰਾ ਪੇਸ਼ ਕੀਤੀਆਂ ਗਈਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ ਗਿਆ। ਇਸ ਦੌਰਾਨ ਬੱਚਿਆਂ ਨੂੰ ਖਾਣ-ਪੀਣ ਦਾ ਸਾਮਾਨ ਵੀ ਵੰਡਿਆ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਬੱਚਿਆਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨਾ, ਉਨ੍ਹਾਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਸੀ।
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ, ਹਰਿਆਣਾ ਤੇ ਰਾਜਸਥਾਨ ਦੀ ਅੰਤਰਰਾਜੀ ਮੀਟਿੰਗ ਅੰਤਰਰਾਜੀ ਅਤੇ ਅੰਤਰ ਜ਼ਿਲ੍ਹਾ ਨਾਕਿ... ਅਗਲੀ ਖ਼ਬਰ ਇਕਰਾਰਨਾਮਾ ਉਲੰਘਣਾ ਦੇ ਦੋਸ਼ਾਂ ਤਹਿਤ ਖਰੀਦਦਾਰ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।