14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸੀ. ਏ. ਕਿਊ. ਐਮ. ਦੀ ਉੱਚ ਪੱਧਰੀ ਟੀਮ ਵਲੋਂ ਫ਼ਰੀਦਕੋਟ ਦਾ ਦੌਰਾ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਹਵਾ ਪ੍ਰਦੂਸ਼ਣ ’ਤੇ ਕਾਬੂ ਪਾਉਣ ਦੇ ਉਦੇਸ਼ ਨਾਲ ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀ. ਏ.

ਸੀ.ਏ.ਕਿਊ.ਐਮ., ਨਵੀਂ ਦਿੱਲੀ ਦੀ ਉੱਚ ਪੱਧਰੀ ਟੀਮ ਫ਼ਰੀਦਕੋਟ ਜ਼ਿਲ੍ਹੇ ਦਾ ਦੌਰਾ ਕਰਨ ਸਮੇਂ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਨਾਲ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੇ ਹੋਰ। ਅਜੀਤ ਤਸਵੀਰ 14-11-2026
ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਹਵਾ ਪ੍ਰਦੂਸ਼ਣ ’ਤੇ ਕਾਬੂ ਪਾਉਣ ਦੇ ਉਦੇਸ਼ ਨਾਲ ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀ.ਏ.ਕਿਊ.ਐਮ.), ਨਵੀਂ ਦਿੱਲੀ ਦੀ ਉੱਚ ਪੱਧਰੀ ਟੀਮ ਵਲੋਂ ਫ਼ਰੀਦਕੋਟ ਜ਼ਿਲ੍ਹੇ ਦਾ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸੀ.ਏ.ਕਿਊ.ਐਮ. ਦੀ ਟੀਮ ਵਿਚ ਤਰੁਣ ਕੁਮਾਰ ਪਿਥੋਡੇ ਮੈਂਬਰ ਸਕੱਤਰ, ਸ਼ਿਵੇਂਦਰ ਚਤੁਰਵੇਦੀ ਡਾਇਰੈਕਟਰ ਅਤੇ ਰਮੇਸ਼ ਕੁਮਾਰ ਸਾਇੰਟਿਸਟ-ਬੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਟੀਮ ਵਲੋਂ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਇਸ ਨੂੰ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਟੀਮ ਨੇ ਖੇਤੀਬਾੜੀ ਮਸ਼ੀਨਰੀ ਦੀ ਉਪਲਬਧਤਾ ਅਤੇ ਵਰਤੋਂ, ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ, ਪਿੰਡ ਪੱਧਰ ’ਤੇ ਨਿਗਰਾਨੀ, ਜਾਗਰੂਕਤਾ ਮੁਹਿੰਮਾਂ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਵਰਗੇ ਅਹਿਮ ਪਹਿਲੂਆਂ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ। ਟੀਮ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੰਵੇਦਨਸ਼ੀਲ ਖੇਤਰਾਂ ਵਿਚ ਲਗਾਤਾਰ ਨਿਗਰਾਨੀ ਰੱਖਣ, ਘਟਨਾਵਾਂ ਸਾਹਮਣੇ ਆਉਣ ’ਤੇ ਤੁਰੰਤ ਕਾਰਵਾਈ ਕਰਨ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਕਿਹਾ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਅਤੇ ਹਵਾ ਦੀ ਗੁਣਵੱਤਾ ਵਿਚ ਸੁਧਾਰ ਲਿਆਉਣ ਲਈ ਸਾਰੇ ਸਬੰਧਿਤ ਵਿਭਾਗਾਂ ਅਤੇ ਕਿਸਾਨਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਮੰਗ ਅਨੁਸਾਰ ਸਬਸਿਡੀ ’ਤੇ ਆਧੁਨਿਕ ਖੇਤੀਬਾੜੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ।। ਇਸ ਦੇ ਨਾਲ ਹੀ ਖੇਤੀਬਾੜੀ ਵਿਭਾਗ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਪਿੰਡ-ਪਿੰਡ ਜਾ ਕੇ ਕਿ ਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਜਸਪਾਲ ਸਿੰਘ ਬਰਾੜ, ਐਸ.ਡੀ.ਐਮ. ਜੈਤੋ ਵਿਕਰਮਜੀਤ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸੁਖਰਾਜ ਸਿੰਘ ਢਿੱਲੋਂ, ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ, ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਰਮਨਦੀਪ ਸਿੰਘ, ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ, ਡਾ. ਗੁਰਪ੍ਰੀਤ ਸਿੰਘ ਏ.ਡੀ.ਓ., ਇੰਜ ਅਕਸ਼ਿਤ ਜੈਨ, ਸ਼ੁਭ ਕਰਮਨ ਸਿੰਘ, ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਕੈਨੇਡਾ ਗਈ ਪਤਨੀ ਵਲੋਂ ਨਾ ਬੁਲਾਉਣ ’ਤੇ ਪਤੀ ਵਲੋਂ ਠੱਗੀ ਦੇ ਲਗਾਏ ਦੋਸ਼ ਅਗਲੀ ਖ਼ਬਰ ਮਾਮਲਾ : ਝੋਨੇ ਦੀ ਖ਼ਰੀਦ ਬੰਦ ਕਰਨ ਅਤੇ ਪਰਾਲੀ ਸਾੜਨ ’ਤੇ ਕੀਤੇ ਜਾ ਰਹੇ ਪਰਚਿਆਂ ਦਾ ਗਿੱਦੜਬਾਹਾ ਵਿਖੇ ਕਿਸਾਨ ਜਥੇਬੰਦੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।