14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸ਼ਿਵਾਲਿਕ ਕਿਡਜ਼ ਸਕੂਲ ਵਿਖੇ ਬਾਲ ਦਿਵਸ ਖੁਸ਼ੀਆਂ ਤੇ ਉਤਸ਼ਾਹ ਨਾਲ ਮਨਾਇਆ

ਜੈਤੋ, 13 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)–ਸ਼ਿਵਾਲਿਕ ਕਿਡਜ਼ ਸਕੂਲ, ਜੈਤੋ ਵਿਖੇ ਬਾਲ ਦਿਵਸ ਬੜੇ ਉਤਸ਼ਾਹ, ਚਾਅ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਵਿਸ਼ੇਸ਼ ਬੈਗਲੈੱਸ ਡੇਅ ਮਨਾਇਆ ਗਿਆ।

ਅਜੀਤ ਡੈਸਕ 14-11-2026
ਜੈਤੋ, 13 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)–ਸ਼ਿਵਾਲਿਕ ਕਿਡਜ਼ ਸਕੂਲ, ਜੈਤੋ ਵਿਖੇ ਬਾਲ ਦਿਵਸ ਬੜੇ ਉਤਸ਼ਾਹ, ਚਾਅ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਵਿਸ਼ੇਸ਼ ਬੈਗਲੈੱਸ ਡੇਅ ਮਨਾਇਆ ਗਿਆ। ਜਿਸ ਦੌਰਾਨ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਰੋਜ਼ਾਨਾ ਰੁਝੇਵਿਆਂ ਤੋਂ ਹਟ ਕੇ ਮਨੋਰੰਜਨ ਅਤੇ ਮਸਤੀ ਕਰਨ ਦਾ ਮੌਕਾ ਦਿੱਤਾ ਗਿਆ। ਸਮਾਗਮ ਦਾ ਮੁੱਖ ਆਕਰਸ਼ਣ ਸਕੂਲ ਦੇ ਸਮਾਰਟ ਬੋਰਡ ਪੈਨਲਾਂ ਰਾਹੀਂ ਕਰਵਾਇਆ ਗਿਆ ਵਿਸ਼ੇਸ਼ ਫ਼ਿਲਮ ਸ਼ੋਅ ਰਿਹਾ। ਸਕੂਲ ਵਿਚ ਪੀਵੀਆਰ ਸਿਨੇਮਾ ਵਰਗਾ ਮਾਹੌਲ ਸਿਰਜਿਆ ਗਿਆ, ਜਿੱਥੇ ਬੱਚਿਆਂ ਨੇ ਫ਼ਿਲਮ ਦੀਆਂ ਟਿਕਟਾਂ ਲੈਣ ਅਤੇ ਇਕੱਠੇ ਬੈਠ ਕੇ ਫ਼ਿਲਮ ਦੇਖਣ ਦਾ ਖੂਬ ਆਨੰਦ ਮਾਣਿਆ। ਇਸ ਤੋਂ ਇਲਾਵਾ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਵੀ ਕਰਵਾਈ ਗਈ, ਜਿਸ ਵਿਚ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ 14 ਨਵੰਬਰ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਬੱਚਿਆਂ ਨਾਲ ਉਨ੍ਹਾਂ ਦੇ ਵਿਸ਼ੇਸ਼ ਪਿਆਰ ਕਾਰਨ ਬੱਚੇ ਉਨ੍ਹਾਂ ਨੂੰ ‘ਚਾਚਾ ਨਹਿਰੂ’ ਕਹਿ ਕੇ ਬੁਲਾਉਂਦੇ ਸਨ। ਇਸ ਦੌਰਾਨ ਬੱਚਿਆਂ ਦੀ ਸਿੱਖਿਆ, ਸੁਪਨਿਆਂ ਅਤੇ ਉੱਜਵਲ ਭਵਿੱਖ ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ ਗਿਆ। ਇਹ ਸਮਾਗਮ ਸਕੂਲ ਦੇ ਚੇਅਰਮੈਨ ਅਸ਼ਵਨੀ ਗਰਗ, ਪ੍ਰਧਾਨ ਅਸ਼ੋਕ ਗਰਗ, ਮੈਨੇਜਿੰਗ ਡਾਇਰੈਕਟਰ ਦੀਪੀ ਗਰਗ, ਗੌਰਵ ਗਰਗ ਅਤੇ ਉਰਵ ਲੱਕੀ ਦੇ ਮਾਰਗਦਰਸ਼ਨ ਤੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਮੈਂਬਰ ਘਨੱਈਆ ਜੀ ਗਰਗ, ਅੰਕੁਰ ਗਰਗ ਅਤੇ ਜਗਮੇਲ ਸਿੰਘ ਵੀ ਮੌਜੂਦ ਰਹੇ। ਸਕੂਲ ਮੈਨੇਜ ਮੈਂਟ ਵਲੋਂ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਤੋਹਫ਼ੇ, ਗ੍ਰੀਟਿੰਗ ਕਾਰਡ ਅਤੇ ਖਾਣ-ਪੀਣ ਦੀਆਂ ਵਸਤਾਂ ਵੰਡੀਆਂ ਗਈਆਂ। ਮੈਨੇਜਮੈਂਟ ਨੇ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਸਕੂਲ ਦਾ ਭਵਿੱਖ ਅਤੇ ਮਾਣ ਹਨ, ਇਸ ਲਈ ਉਹ ਖੂਬ ਪੜ੍ਹਨ, ਵੱਡੇ ਸੁਪਨੇ ਦੇਖਣ, ਹਮੇਸ਼ਾ ਮੁਸਕਰਾਉਂਦੇ ਰਹਿਣ ਅਤੇ ਜੀਵਨ ਵਿਚ ਨਵੀਆਂ ਉਚਾਈਆਂ ਹਾਸਿਲ ਕਰਨ।
ਪਿਛਲੀ ਖ਼ਬਰ ਆਈ.ਪੀ.ਐਲ ਆਕਸ਼ਨ ਹਾਊਸ ਮੁਕਾਬਲੇ ’ਚ ਬਾਬਾ ਫ਼ਰੀਦ ਲਾਅ ਕਾਲਜ ਦੀ ਟੀਮ ਪਹਿਲੇ ਸਥਾਨ ’ਤੇ ਅਗਲੀ ਖ਼ਬਰ ਪਾਇਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ ’ਚ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।