14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਨਸ਼ੇ ਦੀ ਹਾਲਤ ’ਚ ਦੋ ਵਿਅਕਤੀ ਕਾਬੂ

ਫ਼ਰੀਦਕੋਟ, 13 ਨਵੰਬਰ (ਸਰਬਜੀਤ ਸਿੰਘ) –ਪੁਲਿਸ ਵਲੋਂ ਵੱਖ ਵੱਖ ਜਨਤਕ ਥਾਵਾਂ ਤੋਂ ਨਸ਼ਾ ਕਰਦੇ ਦੋ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 14-11-2026
ਫ਼ਰੀਦਕੋਟ, 13 ਨਵੰਬਰ (ਸਰਬਜੀਤ ਸਿੰਘ) –ਪੁਲਿਸ ਵਲੋਂ ਵੱਖ ਵੱਖ ਜਨਤਕ ਥਾਵਾਂ ਤੋਂ ਨਸ਼ਾ ਕਰਦੇ ਦੋ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪੱਖੀ ਰੋਡ ਨੂੰ ਜਾ ਰਹੇ ਸਨ ਤਾਂ ਉੱਥੇ ਬੈਠੇ ਵਿਅਕਤੀ ਨੂੰ ਕਥਿਤ ਤੌਰ ’ਤੇ ਨਸ਼ਾ ਕਰਦੇ ਨੂੰ ਕਾਬੂ ਕੀਤਾ ਗਿਆ ਅਤੇ ਉਸ ਪਾਸੋਂ ਇਕ ਲਾਈਟਰ, ਇਕ ਜਲੀ ਹੋਈ ਕਾਲੀ ਸਿਲਵਰ ਪੰਨੀ ਬਰਾਮਦ ਕੀਤੀ ਗਈ ਜਿਸ ਨਾਲ ਉਹ ਨਸ਼ਾ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਬੇਗੂਵਾਲਾ ਰੋਡ, ਪਿੰਡ ਗੋਲੇਵਾਲਾ ਤੋਂ ਅਰਸ਼ਦੀਪ ਸਿੰਘ ਪੁੱਤਰ ਸੁਭਾਸ਼ ਸ਼ਰਮਾ ਵਾਸੀ ਬੇਗੂਵਾਲਾ ਨੂੰ ਕਥਿਤ ਤੌਰ ’ਤੇ ਨਸ਼ਾ ਕਰਦੇ ਨੂੰ ਕਾਬੂ ਕੀਤਾ ਗਿਆ, ਜਿਸ ਦਾ ਸਿਵਲ ਹਸਪਤਾਲ ਫ਼ਰੀਦਕੋਟ ਤੋਂ ਡੋਪ ਟੈਸਟ ਕਰਵਾੲਆ ਗਿਆ ਅਤੇ ਟੈਸਟ ਪਾਜ਼ੀਟਿਵ ਆਉਣ ’ਤੇ ਉਸ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐੱਨ.ਡੀ.ਪੀ.ਐੱਸ . ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ 16 ਨਵੰਬਰ ਨੂੰ ‘ਜਵਾਨੀ ਬਚਾਓ ਸਾਈਕਲ ਯਾਤਰਾ’ ਹਲਕਾ ਜੈਤੋ ’ਚ ਪਹੁੰਚੇਗੀ : ਦਰਸ਼ਨ ਢਿੱਲਵਾਂ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਅੱਵਲ ਬੱਚੇ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।