19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕੇਂਦਰੀ ਜੇਲ੍ਹ ’ਚੋਂ ਤਿੰਨ ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 18 ਨਵੰਬਰ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਗਾਰਦ ਦੀ ਮਦਦ ਨਾਲ ਕੀਤੀ ਗਈ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਤਿੰਨ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ, ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਪੰਜ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਸੂਚਨਾ ਅਨੁਸਾਰ ਜਸਵੰਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਅੰਦਰ ਬੈਰਕਾਂ ਦੀ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਅਚਾਨਕ ਤਲਾਸ਼ੀ ਲ ਈ ਗਈ ਤੇ ਇਸ ਦੌਰਾਨ ਤਿੰਨ ਮੋਬਾਈਲ ਫ਼ੋਨ, ਇਕ ਚਾਰਜਰ ਤੇ ਦੋ ਡਾਟਾ ਕੇਬਲਾਂ ਬਰਾਮਦ ਕੀਤੀਆਂ ਗਈਆਂ।

ਅਜੀਤ ਡੈਸਕ 19-11-2026
ਫ਼ਰੀਦਕੋਟ, 18 ਨਵੰਬਰ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਗਾਰਦ ਦੀ ਮਦਦ ਨਾਲ ਕੀਤੀ ਗਈ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਤਿੰਨ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ, ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਪੰਜ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਸੂਚਨਾ ਅਨੁਸਾਰ ਜਸਵੰਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਅੰਦਰ ਬੈਰਕਾਂ ਦੀ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਅਚਾਨਕ ਤਲਾਸ਼ੀ ਲ ਈ ਗਈ ਤੇ ਇਸ ਦੌਰਾਨ ਤਿੰਨ ਮੋਬਾਈਲ ਫ਼ੋਨ, ਇਕ ਚਾਰਜਰ ਤੇ ਦੋ ਡਾਟਾ ਕੇਬਲਾਂ ਬਰਾਮਦ ਕੀਤੀਆਂ ਗਈਆਂ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਹਵਾਲਾਤੀ ਹਰਮਨਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਨੇੜੇ ਗੁਰਦੁਆਰਾ ਬਾਬਾ ਤੇਗਾ ਸਿੰਘ, ਜਲਾਲਾਬਾਦ ਪੂਰਬੀ ਜ਼ਿਲ੍ਹਾ ਮੋਗਾ, ਹਵਾਲਾਤੀ ਸੁਖਪ੍ਰੀਤ ਸਿੰਘ ਉਰਫ ਬੁੱਢਾ ਪੁੱਤਰ ਜਸਵੀਰ ਸਿੰਘ ਵਾਸੀ ਨੇੜੇ ਮਾਤਾ ਜਗਦਬੇ ਦਾ ਮੰਦਰ, ਬਸਤੀ ਮਾਛੀਆ ਫ਼ਿਰੋਜ਼ਪੁਰ, ਹਵਾਲਾਤੀ ਬੂਟਾ ਸਿੰਘ ਉਰਫ਼ ਜਗਤਾਰ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਢਪਾਲੀ ਫੂਲ ਬਠਿੰਡਾ, ਹਵਾਲਾਤੀ ਗੋਬਿੰਦ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਵਾਰਡ ਨੰਬਰ 03, ਮੁਹੱਲਾ ਭਾਈਕਾ ਖੂਹ ਧਰਮਕੋਟ ਮੋਗਾ ਤੇ ਹਵਾਲਾਤੀ ਗੁਰਵਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਤੇਜ਼ ਕਾਲੋਨੀ ਫ਼ਰੀਦਕੋਟ ਹਾਲ ਵਾਸੀ ਮਾਡਰਨ ਕੇਂਦਰੀ ਜੇਲ੍ਹ ਫ਼ਰੀਦਕੋਟ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਵਰਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਹਾਦਸੇ ਵਾਲੀ ਥਾਂ ਤੋਂ ਪੀੜਤਾਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਦਾ ਸਨਮਾਨ ਕੀਤਾ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।