19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਝੋਨੇ ਦੀ ਕਟਾਈ ਦਾ ਕੰਮ ਲਗਭਗ ਮੁਕੰਮਲ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਵਿਚ ਝੋਨੇ ਦੀ ਕਟਾਈ ਦਾ ਕੰਮ ਲਗਪਗ ਮੁਕੰਮਲ ਹੋ ਚੁੱਕਾ ਹੈ, ਜਿਸ ਕਾਰਨ ਹੁਣ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ’ਚ ਕਮੀ ਆਉਣੀ ਸ਼ੁਰੂ ਹੋ ਗਈ ਹੈ। ਕਈ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ।

ਅਜੀਤ ਡੈਸਕ 20-11-2026
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਵਿਚ ਝੋਨੇ ਦੀ ਕਟਾਈ ਦਾ ਕੰਮ ਲਗਪਗ ਮੁਕੰਮਲ ਹੋ ਚੁੱਕਾ ਹੈ, ਜਿਸ ਕਾਰਨ ਹੁਣ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ’ਚ ਕਮੀ ਆਉਣੀ ਸ਼ੁਰੂ ਹੋ ਗਈ ਹੈ। ਕਈ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ। ਇਸ ਦੇ ਬਾਵਜੂਦ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ, ਲਿਫ਼ਟਿੰਗ ਤੇ ਹੋਰ ਪ੍ਰਬੰਧਾਂ ਦਾ ਕੰਮ ਲਗਾਤਾਰ ਜਾਰੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਲੋੜੀਂਦੇ ਬੁਨਿਆਦੀ ਪ੍ਰਬੰਧ ਯਕੀਨੀ ਬਣਾਏ ਗਏ ਹਨ। ਮੰਡੀਆਂ ਵਿਚ ਬਾਰਦਾਨੇ, ਪੀਣ ਵਾਲੇ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਖ਼ਰੀਦ, ਲਿਫ਼ਟਿੰਗ ਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਕਰਨ ਦਾ ਕੰਮ ਨਿਰਵਿਘਨ ਜਾਰੀ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਲਗਾਤਾਰ ਅਨਾਜ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ। ਇਸ ਸੰਬੰਧੀ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 18 ਨਵੰਬਰ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਕੁੱਲ 9,17,527.13 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ, ਜਦਕਿ 7,21,919.44 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੇ ਝੋਨੇ ਦੀ ਲਿਫ਼ਟਿੰਗ ਦਾ ਕੰਮ ਵੀ ਲਗਾਤਾਰ ਜਾਰੀ ਹੈ।
ਪਿਛਲੀ ਖ਼ਬਰ ਜੈਤੋ-ਸ੍ਰੀ ਮੁਕਤਸਰ ਸਾਹਿਬ ਰੇਲਵੇ ਰੋਡ ਦਾ ਇਕ ਸਾਲ ਤੋਂ ਨਿਰਮਾਣ ਕਾਰਜ ਲਟਕਿਆ ਇੰਟਰਲਾਕ ਟਾਈਲਾਂ ਟੁੱਟਣ ਲੱਗੀਆਂ ਅਗਲੀ ਖ਼ਬਰ ਮੇਲਾ ਮਾਘੀ ਟਿਕਟ ਮੁਕਤ ਕਰਨ ਅਤੇ ਸਮਾਂ ਤੈਅ ਕਰਨ ਸੰਬੰਧੀ ਲੋਕ ਇਕਮੱਤ ਰੈੱਡ ਕਰਾਸ ਦੇ ਸਾਬਕਾ ਸਕੱਤਰਾਂ ਵਲੋਂ ਵੀ ਠੇਕਾ ਘਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।