20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਰੀਦਕੋਟ , 20 ਨਵੰਬਰ ( ਸਰਬਜੀਤ ਸਿੰਘ )- ਪੁਲਿਸ ਵਲੋਂ ਪਿੰਡ ਸਾਦਿਕ ਤੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।

ਅਜੀਤ ਡੈਸਕ 21-11-2026
ਫ਼ਰੀਦਕੋਟ , 20 ਨਵੰਬਰ ( ਸਰਬਜੀਤ ਸਿੰਘ )- ਪੁਲਿਸ ਵਲੋਂ ਪਿੰਡ ਸਾਦਿਕ ਤੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਵਰਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਦੀਪ ਸਿੰਘ ਵਾਲਾ ਰੋਡ , ਸਾਦਿਕ ਮੌਜੂਦ ਸਨ ਤਾਂ ਸੜਕ ਕਿਨਾਰੇ ਖੜ੍ਹੇ ਪਰਮਜੀਤ ਸਿੰਘ ਪੰਮਾ ਪੁੱਤਰ ਨੈਬ ਸਿੰਘ ਵਾਸੀ ਸਾਦਿਕ ਨੂੰ ਸ਼ੱਕ ਦੇ ਆਧਾਰ ’ ਤੇ ਕਾਬੂ ਕਰ ਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ ਤੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ , ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਕੇ ਉਸ ਖ਼ਿਲਾਫ਼ ਐਨ . ਡੀ . ਪੀ . ਐਸ . ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ ਚ ਲਿਆਂਦੀ ਜਾ ਰਹੀ ਹੈ ।
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਰਾਤ ਸਮੇਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਸਖ਼ਤ ਪਹਿਰੇਦਾਰੀ ਐਸ.ਐਸ.ਪੀ. ਨੇ ਖ਼ੁਦ ਫ਼ੀਲਡ ਵਿਚ ਜਾ ਕੇ ਨਾਕਿਆਂ ਦੀ ਕੀਤੀ ਚੈਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।