ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਜਨਮ ਦਿਵਸ ਮਨਾਇਆ
ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਜਨਮ ਦਿਵਸ ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਰਾਜਦੀਪ ਸਿੰਘ ਮੋਗੇ ਵਾਲੇ ਤੇ ਭਾਈ ਕਰਮਜੀਤ ਸਿੰਘ ਹਜ਼ੂਰੀ ਰਾਗੀ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਅੰਗਰੇਜ਼ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਜਨਮ ਦਿਵਸ ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਰਾਜਦੀਪ ਸਿੰਘ ਮੋਗੇ ਵਾਲੇ ਤੇ ਭਾਈ ਕਰਮਜੀਤ ਸਿੰਘ ਹਜ਼ੂਰੀ ਰਾਗੀ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਅੰਗਰੇਜ਼ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਹਲਕੇ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਗੁਰਤੇਜ ਸਿੰਘ ਖੋਸਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ, ਨਵਦੀਪ ਸਿੰਘ ਬੱਬੂ ਬਰਾੜ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫ਼ਰੀਦਕੋਟ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤਪਿੰਦਰ ਸਿੰਘ ਬੇਦੀ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਭਾ ਦੇ ਸਰਪ੍ਰਸਤ ਗਿਆਨੀ ਹਰਦੇਵ ਸਿੰਘ ਕੈਂਥ, ਸੀਨੀਅਰ ਮੀਤ ਪ੍ਰਧਾਨ ਕਰਮ ਸਿੰਘ ਪੁਰਬਾ, ਮੀਤ ਪ੍ਰਧਾਨ ਬਲਵਿੰਦਰ ਸਿੰਘ ਬੇਦੀ, ਜਨਰਲ ਸਕੱਤਰ ਇੰਦਰਜੀਤ ਸਿੰਘ ਮੁਕਰ ਸਰਾਂ, ਸਕੱਤਰ ਨੈਬ ਸਿੰਘ ਪੁਰਬਾ, ਪ੍ਰੀਤਮ ਸਿੰਘ ਔਲਖ ਖਜ਼ਾਨਚੀ, ਇੰਦਰਜੀਤ ਸਿੰਘ ਤੱਗੜ ਸਹਾਇਕ ਖਜ਼ਾਨਚੀ, ਇੰਦਰਜੀਤ ਸਿੰਘ ਪੁਰਬਾ ਐਡੀਟਰ, ਕਰਮਜੀਤ ਸਿੰਘ ਬੇਦੀ ਸਹਾਇਕ ਐਡੀਟਰ, ਮੈਂਬਰ ਸੁਰਿੰਦਰ ਸਿੰਘ ਪੁਰਬਾ, ਗੁਰਦੀਪ ਸਿੰਘ, ਜਗ ਦੀਸ਼ ਸਿੰਘ ਸਰਾਂ, ਜਗਸੀਰ ਸਿੰਘ ਪੁਰਬਾ, ਦਰਸ਼ਨ ਸਿੰਘ ਪੁਰਬਾ, ਪ੍ਰੀਤਮ ਸਿੰਘ ਪੁਰਬਾ, ਹਰਵਿੰਦਰ ਸਿੰਘ, ਜਸਵੰਤ ਸਿੰਘ ਝੱਖੜਵਾਲਾ, ਭੁਪਿੰਦਰਪਾਲ ਰੱਖੜਾ, ਪ੍ਰੋ. ਪ੍ਰਬਿੰਦਰ ਸਿੰਘ ਤੱਗੜ, ਮਨਜੀਤ ਕੌਰ ਹੱਲਣ, ਸਤਵਿੰਦਰ ਕੌਰ ਮੁਕਰ, ਬਲਵਿੰਦਰ ਕੌਰ ਸਰਾਂ, ਗੁਰਮੇਲ ਕੌਰ ਪੁਰਬਾ, ਵੀਰਪਾਲ ਕੌਰ ਐਮ.ਸੀ ਆਦਿ ਹਾਜ਼ਰ ਸਨ।