25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਡੀ . ਸੀ . ਐਮ . ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਕੋਟਕਪੂਰਾ, 24 ਨਵੰਬਰ (ਰਿੰਕੂ ਮਲਹੋਤਰਾ, ਹਰਪ੍ਰੀਤ ਸਿੰਘ ਚਾਨਾ)-ਸਥਾਨਕ ਬਾਹਮਣ ਵਾਲਾ ਰੋਡ ਸਥਿਤ ਡੀ. ਸੀ.

ਅਜੀਤ ਡੈਸਕ 25-11-2026
ਕੋਟਕਪੂਰਾ, 24 ਨਵੰਬਰ (ਰਿੰਕੂ ਮਲਹੋਤਰਾ, ਹਰਪ੍ਰੀਤ ਸਿੰਘ ਚਾਨਾ)-ਸਥਾਨਕ ਬਾਹਮਣ ਵਾਲਾ ਰੋਡ ਸਥਿਤ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ’ਤੇ ਇਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਆਗਾਜ਼ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਜਪੁਜੀ ਸਾਹਿਬ ਦੇ ਪਾਠ ਅਤੇ ਵਾਹਿਗੁਰੂ ਸਿਮਰਨ ਕਰਕੇ ਕੀਤਾ। ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਗੁਰਬਾਣੀ ਬਾਰੇ ਰਚਨਾਵਾਂ ਦੀ ਪੇਸ਼ਕਾਰੀ ਭਾਵਪੂਰਤ ਢੰਗ ਨਾਲ ਕੀਤੀ। ਵਿਦਿਆਰਥੀਆਂ ਨੇ ਰਸ ਭਿੰਨੀ ਅਵਾਜ਼ ਵਿਚ ਸ਼ਬਦ-ਗਾਇਨ ਕੀਤੇ। ਇਸ ਤੋਂ ਬਾਅਦ ਕਵਿਤਾ-ਗਾਇਨ, ਭਾਸ਼ਣ-ਮੁਕਾਬਲੇ ਅਤੇ ਪੰਜਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਧਾਰਮਿਕ ਸਮਾਗਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਮੀਨਾਕਸ਼ੀ ਸ਼ਰਮਾ ਨੇ ਸਭ ਸੰਗਤਾਂ ਨੂੰ ਵਧਾਈ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ ’ਤੇ ਚੱਲਣ ਦਾ ਉਪਦੇਸ਼ ਦਿੱਤਾ। ਉਪਰੰਤ ਸਕੂਲ ਦੇ ਸਰਪ੍ਰਸਤ ਅਸ਼ੋਕ ਚਾਵਲਾ ਨੇ ਆਈਆਂ ਸਭ ਸੰਗਤਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਨੇ ਪ੍ਰਕਾਸ਼ ਪੁਰਬ ’ ਤੇ ਲੰਗਰ ਲਗਾਇਆ ਅਗਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਪਿੰਡ ਘੁਮਿਆਰਾ ਵਿਖੇ 2 ਕਰੋੜ ਦੇ ਪਾਈਪ ਲਾਈਨ ਪ੍ਰੋਜੈਕਟਾਂ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।