ਕੋਟਕਪੂਰਾ, 24 ਨਵੰਬਰ (ਮੋਹਰ ਸਿੰਘ ਗਿੱਲ)-ਡੀ.ਏ.ਵੀ. ਪਬਲਿਕ ਸਕੂਲ ਕੋਟਕਪੂਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮੁੱਚੇ ਸਮਾਗਮ ਦਾ ਆਯੋਜਨ ਪੰਜਾਬੀ ਵਿਭਾਗ ਵਲੋਂ ਕੀਤਾ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸ਼ਰਧਾ ਅਤੇ ਇਕਾਗਰਤਾ ਨਾਲ ਕੀਤਾ ਗਿਆ। ਨਰਸਰੀ ਜਮਾਤ ਦੇ ਵਿਦਿਆਰਥੀ ਨਿਰਵੈਰ ਸਿੰਘ, ਅਗਮਵੀਰ ਸਿੰਘ, ਅਗਮਦੀਪ ਸਿੰਘ, ਗੁਰਅਸੀਸ ਸਿੰਘ ਅਤੇ ਬਵਤਾਜ ਸਿੰਘ ਨੇ ਪੰਜ ਪਿਆਰੇ ਸਜ ਕੇ ਸਮਾਗਮ ਦੀ ਸ਼ੋਭਾ ਵਧਾਈ। ਕੋਆਰਡੀਨੇਟਰ ਹਰਿੰਦਰ ਕੌਰ ਅਤੇ ਉਨ੍ਹਾਂ ਦੇ ਸਟਾਫ਼ ਦੀ ਯੋਗ ਅਗਵਾਈ ਹੇਠ ਤਿਆਰ ਕੀਤੇ ਨੰਨ੍ਹੇ-ਮੁੰਨ੍ਹੇ ਬੱਚਿਆਂ ਦੀ ਅਗਵਾਈ ਵਿਚ ਪ੍ਰਭਾਤ ਫੇਰੀ ਕੱਢੀ ਗਈ। ਕਿੰਡਰਗਾਰਟਨ ਦੇ ਵਿਦਿਆਰਥੀ ਆਪਣੇ ਅਧਿਆਪਕਾਂ ਨਾਲ ਗੁਰਦੁਆਰਾ ਦਸਵੀਂ ਪਾਤਸਾਹੀ, ਕੋਟਕਪੂਰਾ ਵਿਖੇ ਗੁਰੂ ਚਰਨਾਂ ਵਿਚ ਹਾਜਰੀ ਭਰਨ ਅਤੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਪਹੁੰਚੇ। ਪ੍ਰਿੰਸੀਪਲ ਸੁਮਨ ਪੁਰੀ ਨੇ ਆਪਣੇ ਧੰਨਵਾਦੀ ਸੰਬੋਧਨ ਵਿਚ ਸ਼ਵੇਤਾ ਗਰਗ ਅਤੇ ਮਾਡਰਨ ਸਟੇਸ਼ਨਰਜ ਵਲੋਂ ਨੰਨ੍ਹੇ ਬੱਚਿਆਂ ਦੀ ਕੀਤੀ ਸੇਵਾ ਲਈ ਧੰਨਵਾਦ ਕੀਤਾ। ਉਨ੍ਹਾਂ ਸਮੁੱਚੇ ਪੰਜਾਬੀ ਵਿਭਾਗ, ਸਹਿਯੋਗੀ ਸਟਾਫ਼, ਮਾਪਿਆਂ ਅਤੇ ਵਿਦਿਆਰਥੀਆਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ। ਮੁੱਖ ਮਹਿਮਾਨ ਵਜੋਂ ਪਹੁੰਚੇ ਸਕੂਲ ਦੇ ਵਾਈਸ ਚੇਅਰਮੈਨ ਇੰਜੀਨੀਅਰ ਡਾ. ਰਾਜਕੁਮਾਰ ਅਗਰਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਨੂੰ ਜੀਵਨ ਵਿਚ ਅਪਣਾਉਣ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ।