ਗੁਰਦੁਆਰਾ ਨਰੈਣ ਨਗਰ - ਭਾਨ ਸਿੰਘ ਕਾਲੋਨੀ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਨਰੈਣ ਨਗਰ-ਭਾਨ ਸਿੰਘ ਕਾਲੋਨੀ ਫ਼ਰੀਦਕੋਟ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਨਰੈਣ ਨਗਰ, ਭਾਨ ਸਿੰਘ ਕਾਲੋਨੀ, ਗੁਰੂ ਨਾਨਕ ਕਾਲੋਨੀ, ਪੁਰੀ ਕਾਲੋਨੀ, ਸੁੰਦਰ ਨਗਰ ਦੀ ਸੰਗਤਾਂ ਨੇ ਧਾਰਮਿਕ ਸਮਾਗਮ ’ਚ ਸ਼ਮੂਲੀਅਤ ਕੀਤੀ।
ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਨਰੈਣ ਨਗਰ-ਭਾਨ ਸਿੰਘ ਕਾਲੋਨੀ ਫ਼ਰੀਦਕੋਟ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਨਰੈਣ ਨਗਰ, ਭਾਨ ਸਿੰਘ ਕਾਲੋਨੀ, ਗੁਰੂ ਨਾਨਕ ਕਾਲੋਨੀ, ਪੁਰੀ ਕਾਲੋਨੀ, ਸੁੰਦਰ ਨਗਰ ਦੀ ਸੰਗਤਾਂ ਨੇ ਧਾਰਮਿਕ ਸਮਾਗਮ ’ਚ ਸ਼ਮੂਲੀਅਤ ਕੀਤੀ। ਅੱਜ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਅਤੇ ਸਾਥੀਆਂ ਅਤੇ ਭਾਈ ਬਿਕਰਮਜੀਤ ਸਿੰਘ ਅਤੇ ਸਾਥੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜਥੇ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਉਤਾਸ਼ਾਹਿਤ ਕੀਤਾ। ਸਮਾਗਮ ’ਚ ਸੇਵਾ ਕਰਨ ਵਾਲੀਆਂ ਵੱਖ-ਵੱਖ ਹਸਤੀਆਂ ਨੂੰ ਗੁਰਦੁਆਰਾ ਸਾਹਿਬ ਦੇ ਸਕੱਤਰ ਮੇਜਰ ਸਿੰਘ ਸੇਵਾ ਮੁਕਤ ਇੰਸਪੈਕਟਰ, ਸੁਖਜਿੰਦਰ ਸਿੰਘ ਬਰਾੜ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਭਰਪੂਰ ਸਿੰਘ, ਹਰਦੀਪ ਕੁਮਾਰ ਸ਼ਰਮਾ, ਪ੍ਰੀਤਮ ਸਿੰਘ, ਚਰਨਜੀਤ ਸਿੰਘ, ਮਨਜੀਤ ਸਿੰਘ, ਅੰਮ੍ਰਿਤਪਾਲ ਸਿੰਘ ਛਾਬੜਾ ਕਮੇਟੀ ਮੈਂਬਰਾਂ ਨੇ ਸੇਵਾਵਾਂ ਪ੍ਰਦਾਨ ਕੀਤੀਆਂ।