ਅਕਾਲੀ - ਭਾਜਪਾ ਗੱਠਜੋੜ ਨੂੰ ਲੈ ਕੇ ਅਕਾਲੀ ਤੇ ਭਾਜਪਾ ਵਰਕਰਾਂ ’ ਚ ਖ਼ੁਸ਼ੀ ਦੀ ਲਹਿਰ ਗੱਠਜੋੜ ਪੰਜਾਬ ਲਈ ਸ਼ੁੱਭ ਸੰਕੇਤ : ਅਕਾਲੀ-ਭਾਜਪਾ ਆਗੂ
ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਚੋਣਾਂ 2027 ਲਈ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਦੇ ਮੁੜ ਗੱਠਜੋੜ ਨੂੰ ਅਕਾਲੀ ਤੇ ਭਾਜਪਾ ਆਗੂਆਂ ਨੇ ਪੰਜਾਬ ਲਈ ਸ਼ੁਭ ਸੰਕੇਤ ਦੱਸਦਿਆਂ ਕਿਹਾ ਕਿ ਅਗਲੀ ਸਰਕਾਰ ਪੰਜਾਬ ਅੰਦਰ ਇਸ ਗੱਠਜੋੜ ਦੀ ਹੀ ਬਣੇਗੀ, ਕਿਉਂਕਿ ਪਿਛਲੀਆਂ ਤਿੰਨ ਟਰਮਾਂ ਗੱਠਜੋੜ ਨਾਲ ਪੰਜਾਬ ਦੀ ਸਰਕਾਰ ਬਣ ਚੁੱਕੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ, ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ, ਸ਼ੇਰ ਸਿੰਘ ਮੰਡ ਤੇ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਨੇ ਕਰਦਿਆਂ ਕਿਹਾ ਕਿ ਇਸ ਗੱਠਜੋੜ ਨੇ ਪਿਛਲੀਆਂ ਸਰਕਾਰਾਂ ਸਮੇਂ ਪੰਜਾਬ ਦੇ ਵਿਕਾਸ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਜੋ ਯੋਗਦਾਨ ਪਾਇਆ ਹੈ, ਉਸ ਨੂੰ ਅੱਜ ਵੀ ਪੰਜਾਬ ਦੇ ਲੋਕ ਯਾਦ ਕਰਦੇ ਹਨ।
ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਚੋਣਾਂ 2027 ਲਈ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਦੇ ਮੁੜ ਗੱਠਜੋੜ ਨੂੰ ਅਕਾਲੀ ਤੇ ਭਾਜਪਾ ਆਗੂਆਂ ਨੇ ਪੰਜਾਬ ਲਈ ਸ਼ੁਭ ਸੰਕੇਤ ਦੱਸਦਿਆਂ ਕਿਹਾ ਕਿ ਅਗਲੀ ਸਰਕਾਰ ਪੰਜਾਬ ਅੰਦਰ ਇਸ ਗੱਠਜੋੜ ਦੀ ਹੀ ਬਣੇਗੀ, ਕਿਉਂਕਿ ਪਿਛਲੀਆਂ ਤਿੰਨ ਟਰਮਾਂ ਗੱਠਜੋੜ ਨਾਲ ਪੰਜਾਬ ਦੀ ਸਰਕਾਰ ਬਣ ਚੁੱਕੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ, ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ, ਸ਼ੇਰ ਸਿੰਘ ਮੰਡ ਤੇ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਨੇ ਕਰਦਿਆਂ ਕਿਹਾ ਕਿ ਇਸ ਗੱਠਜੋੜ ਨੇ ਪਿਛਲੀਆਂ ਸਰਕਾਰਾਂ ਸਮੇਂ ਪੰਜਾਬ ਦੇ ਵਿਕਾਸ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਜੋ ਯੋਗਦਾਨ ਪਾਇਆ ਹੈ, ਉਸ ਨੂੰ ਅੱਜ ਵੀ ਪੰਜਾਬ ਦੇ ਲੋਕ ਯਾਦ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਮੌਕਾ ਹੈ ਕਿ ਆਉਂਦੀਆਂ ਚੋਣਾਂ ਵਿਚ ਇਸ ਗੱਠਜੋੜ ਨੂੰ ਮਜ਼ਬੂਤ ਕੀਤਾ ਜਾਵੇ। ਇਸੇ ਦੌਰਾਨ ਅੱਜ ਸ਼ਾਮ ਨੂੰ ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ਵਿਚ ਜ਼ਿਲ੍ਹਾ ਪ੍ਰਧਾਨ ਸਤੀਸ਼ ਗਰੋਵਰ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ, ਸਾਬਕਾ ਪ੍ਰਧਾਨ ਗੌਰਵ ਕੱਕੜ ਅਤੇ ਡਾ. ਸੰਜੀਵ ਗੋਇਲ ਨੇ ਪਾਰਟੀ ਦੇ ਬਾਕੀ ਆਗੂਆਂ ਨਾਲ ਖੁਸ਼ੀ ਮਨਾਉਂਦਿਆਂ ਫ਼ਰੀਦਕੋਟ ਸ਼ਹਿਰ ’ਚ ਲੱਡੂ ਵੰਡੇ ਅਤੇ ਪਟਾਕੇ ਚਲਾਏ। ਇਸ ਮੌਕੇ ਸਰਕਲ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ, ਸਰਬਜੋਤ ਸਿੰਘ ਸਾਹਨੀ, ਸਰਕਲ ਪ੍ਰਧਾਨ ਹਰਿੰਦਰ ਸਿੰਘ ਕਾਲਾ, ਕਰਨਬੀਰ ਸਿੰਘ ਸੰਧੂ, ਵਿਜੈ ਛਾਬੜਾ, ਅਮਨ ਵੜਿੰਗ, ਸੁਰਜੀਤ ਸਿੰਘ ਸ਼ਤਾਬ, ਕਰਮਜੀਤ ਸਿੰਘ ਸਿਮਰੇਵਾਲਾ ਆਦਿ ਆਗੂਆਂ ਨੇ ਵੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚ ਗੱਠਜੋੜ ਹੋਣ ’ਤੇ ਖੁਸ਼ੀ ਮਨਾਉਂਦਿਆਂ ਇਕ ਦੂਜੇ ਨੂੰ ਵਧਾਈ ਦਿੱਤੀ।