ਐਸ.ਸੀ. ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਣਾ ਜੈਤੋ ’ਚ ਭਾਜਪਾ ਆਗੂ ਡਾ. ਰਮਨਦੀਪ ਸਿੰਘ ਦੇ ਗ੍ਰਹਿ ਪੁੱਜੇ
ਜੈਤੋ, 25 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸੀਨੀਅਰ ਭਾਜਪਾ ਆਗੂ ਡਾ. ਰਮਨਦੀਪ ਸਿੰਘ ਜੈਤੋ ਦੇ ਗ੍ਰਹਿ ਵਿਖੇ ਕਿਸ਼ੋਰ ਮਕਵਾਣਾ ਚੇਅਰਮੈਨ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ ਕਾਸਟਸ, ਭਾਰਤ ਸਰਕਾਰ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮੁਲਾਕਾਤ ਕੀਤੀ।
ਭ
ਭਾਜਪਾ ਆਗੂ ਡਾ. ਰਮਨਦੀਪ ਸਿੰਘ ਆਪਣੇ ਗ੍ਰਹਿ ਵਿਖੇ ਪੁੱਜੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਣਾ ਨੂੰ ਸਨਮਾਨਿਤ ਕਰਦੇ ਹੋਏ। ਨਾਲ ਪਰਿਵਾਰਕ ਮੈਂਬਰ ਤੋ ਹੋਰ। ਅਜੀਤ ਤਸਵੀਰ
26-11-2026
ਜੈਤੋ, 25 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸੀਨੀਅਰ ਭਾਜਪਾ ਆਗੂ ਡਾ. ਰਮਨਦੀਪ ਸਿੰਘ ਜੈਤੋ ਦੇ ਗ੍ਰਹਿ ਵਿਖੇ ਕਿਸ਼ੋਰ ਮਕਵਾਣਾ ਚੇਅਰਮੈਨ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ ਕਾਸਟਸ, ਭਾਰਤ ਸਰਕਾਰ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮੁਲਾਕਾਤ ਕੀਤੀ। ਉਨ੍ਹਾਂ ਡਾ. ਰਮਨਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਸਮੁੱਚੀ ਟੀਮ ਨਾਲ ਆਪਸੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਜੈਤੋ ਦੀਆਂ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਵੀ ਮੁਲਾਕਾਤ ਕੀਤੀ ਗਈ। ਗੁਰੂ ਰਵਿਦਾਸ ਦੀ ਸੰਸਥਾ ਦੇ ਪ੍ਰਧਾਨ ਅਸ਼ੋਕ ਕੁਮਾਰ ਅਤੇ ਭਗਵਾਨ ਵਾਲਮੀਕਿ ਦੀ ਸੰਸਥਾ ਦੇ ਪ੍ਰਧਾਨ ਰਾਜੂ ਚਾਵਲਾ ਨੇ ਆਪਣੀਆਂ-ਆਪਣੀਆਂ ਸੰਸਥਾਵਾਂ ਅਤੇ ਸਮਾਜ ਨਾਲ ਸੰਬੰਧਿਤ ਮੰਗਾਂ ਬਾਰੇ ਮੰਗ ਪੱਤਰ ਵੀ ਸੌਂਪਿਆ ਗਿਆ। ਨਗਰ ਕੌਂਸਲ ਜੈਤੋ ਦੇ ਕਰਮਚਾਰੀਆਂ ਵਲੋਂ ਵੀ ਆਪਣੀਆਂ ਮੰਗਾਂ ਸਬੰਧੀ ਮੰਗ-ਪੱਤਰ ਸੌਂਪਿਆ ਗਿਆ। ਜੈਤੋ ਵਿਖੇ ਕੂੜੇ ਦੇ ਡੰਪ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਬਾਰੇ ਵੀ ਚੇਅਰਮੈਨ ਦੇ ਧਿਆਨ ਵਿਚ ਮਾਮਲਾ ਲਿਆਂਦਾ ਗਿਆ ਅਤੇ ਇਸ ਦੇ ਹੱਲ ਲਈ ਬੇਨਤੀ ਕੀਤੀ ਗਈ। ਕਿਸ਼ੋਰ ਮਕਵਾਣਾ ਨੇ ਸਾਰੇ ਨੁਮਾਇੰਦਿਆਂ ਦੀ ਗ ੱਲ ਧਿਆਨ ਨਾਲ ਸੁਣੀ ਅਤੇ ਉਨ੍ਹਾਂ ਵਲੋਂ ਉਠਾਏ ਗਏ ਮੁੱਦਿਆਂ ਤੇ ਮੰਗਾਂ ਨੂੰ ਗੰਭੀਰਤਾ ਨਾਲ ਲਿਆ। ਡਾ. ਰਮਨਦੀਪ ਸਿੰਘ ਜੈਤੋ ਨੇ ਕਿਹਾ ਕਿ ਭਾਰਤ ਸਰਕਾਰ ਦੇ ਉੱਚ ਪੱਧਰੀ ਨੁਮਾਇੰਦਿਆਂ ਦਾ ਜੈਤੋ ਵਰਗੇ ਸ਼ਹਿਰ ਵਿਚ ਪਹੁੰਚਣਾ ਅਤੇ ਲੋਕਾਂ ਨਾਲ ਸਿੱਧਾ ਸੰਵਾਦ ਕਰਨਾ ਬਹੁਤ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਅਜਿਹੀਆਂ ਵਿਸ਼ੇਸ਼ ਮੁਲਾਕਾਤਾਂ ਅਤੇ ਉੱਚ ਪੱਧਰੀ ਨੁਮਾਇੰਦਿਆਂ ਦੇ ਸਹਿਯੋਗ ਨਾਲ ਆਉਣ ਵਾਲੇ ਸਮੇਂ ਵਿਚ ਜੈਤੋ ਸ਼ਹਿਰ ਵਿਕਾਸ, ਲੋਕ ਭਲਾਈ ਅਤੇ ਤਰੱਕੀ ਦੇ ਰਾਹ ’ਤੇ ਹੋਰ ਅੱਗੇ ਵਧੇਗਾ।