04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

'ਅਜੀਤ' ਨੇ ਡੇਰਾ ਬਾਬਾ ਨਾਨਕ ਦੇ ਪਿੰਡ ਗਵਾਰਾ 'ਚ ਵੰਡੀ ਕਿਸਾਨਾਂ ਨੂੰ ਯੂਰੀਆ ਖਾਦ <br/>

ਅਜੀਤ ਡੈਸਕ 01-01-2026
ਕੋਟਲੀ ਸੂਰਤ ਮੱਲ੍ਹੀ (ਬਟਾਲਾ), 31 ਦਸੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੀ ਆਵਾਜ਼ ਅਦਾਰਾ 'ਅਜੀਤ' ਸਮੂਹ ਵਲੋਂ ਹੜ੍ਹ ਪ੍ਰਭਾਵਿਤ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ 'ਚ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਸਮੱਗਰੀ ਤੇ ਯੂਰੀਆ ਖਾਦ ਵੰਡਣ ਲਈ ਪਿੰਡ ਗਵਾਰਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਉਪ ਦਫ਼ਤਰ ਬਟਾਲਾ ਦੀ ਟੀਮ ਵਲੋਂ 27ਵੇਂ ਗੇੜ ਤਹਿਤ ਪਿੰਡ ਗਵਾਰਾ ਦੇ ਪ੍ਰਭਾਵਿਤ ਕਿਸਾਨਾਂ ਨੂੰ ਯੂਰੀਆ ਖਾਦ ਵੰਡੀ ਗਈ | ਇਸ ਸੰਬੰਧੀ ਹੋਏ ਵਿਸ਼ੇਸ਼ ਸਮਾਗਮ ਦੌਰਾਨ ਮੁਹਤਬਰ ਆਗੂ ਕੁਲਦੀਪ ਸਿੰਘ ਰੰਧਾਵਾ ਗਵਾਰਾ, ਮਲਕੀਤ ਸਿੰਘ ਮੱਲ੍ਹੀ ਗਵਾਰਾ, ਸਵਿੰਦਰ ਸਿੰਘ ਸਿੰਦਰ ਗਵਾਰਾ, ਦਿਲਬਾਗ ਸਿੰਘ, ਦਲਜੀਤ ਸਿੰਘ ਆੜ੍ਹਤੀ, ਭੁਪਿੰਦਰ ਸਿੰਘ ਗਵਾਰਾ, ਸਰਵਨ ਸਿੰਘ ਸਮੇਤ ਰਾਹਤ ਲੈਣ ਲਈ ਪਹੁੰਚੇ | ਇਸ ਮੌਕੇ ਉਚੇਚੇ ਤੌਰ 'ਤੇ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਅਠਵਾਲ ਦੇ ਸਕੱਤਰ ਹੀਰਾ ਸਿੰਘ ਨਿੱਜਰਪੁਰ, ਸਰਪੰਚ ਕਰਮਜੀਤ ਕੌਰ ਰੰਧਾਵਾ, ਹਰਦੀਪ ਸਿੰਘ ਰੰਧਾਵਾ, ਗੁਰਨਾਮ ਸਿੰਘ ਰੰਧਾਵਾ, ਹਰਜਿੰਦਰ ਸਿੰਘ ਰੰਧਾਵਾ, ਰਤਨ ਸਿੰਘ ਰੰਧਾਵਾ, ਗੁਰਿੰਦਰ ਸਿੰਘ ਰੰਧਾਵਾ, ਮਾਸਟਰ ਧਰਮਿੰਦਰ ਸਿੰਘ ਗਵਾਰਾ, ਸੁਰਜੀਤ ਸਿੰਘ ਗਵਾਰਾ, ਸਿਮਰਨਜੀਤ ਸਿੰਘ ਰੰਧਾਵਾ, ਜਸਪਿੰਦਰ ਕੌਰ ਪੰਚ, ਸੋਨਾ ਪੰਚ, ਹਰਜਿੰਦਰ ਸਿੰਘ ਪੰਚ, ਜਿੰਦਰ ਕੌਰ ਪੰਚ, ਮਨਦੀਪ ਸਿੰਘ ਗਵਾਰਾ, ਜਸਬੀਰ ਸਿੰਘ ਗਵਾਰਾ, ਜਗਦੀਪ ਸਿੰਘ, ਲਖਵਿੰਦਰ ਸਿੰਘ, ਪਲਵਿੰਦਰ ਸਿੰਘ, ਲਖਬੀਰ ਸਿੰਘ, ਮਨਿੰਦਰ ਸਿੰਘ, ਸਮੀਰ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਸਮਸ਼ੇਰ ਸਿੰਘ, ਸੁਲੱਖਣ ਸਿੰਘ, ਅਵਤਾਰ ਸਿੰਘ, ਹਰਬੰਸ ਸਿੰਘ, ਇੰਦਰਜੀਤ ਸਿੰਘ, ਦਲਜੀਤ ਸਿੰਘ, ਪਿੰਦਰਜੀਤ ਸਿੰਘ, ਕੁਲਵੰਤ ਸਿੰਘ, ਗੁਰਜੀਤ ਸਿੰਘ, ਪਰਮਜੀਤ ਸਿੰਘ, ਪਰਮਿੰਦਰ ਸਿੰਘ, ਨਿਰਮਲ ਸਿੰਘ, ਬਲਕਾਰ ਸਿੰਘ, ਸਤਪਾਲ ਸਿੰਘ, ਸਮਸ਼ੇਰ ਸਿੰਘ ਗਵਾਰਾ, ਅਜਮੇਰ ਸਿੰਘ, ਅਜੀਤ ਸਿੰਘ, ਗੁਰਬਾਜ ਸਿੰਘ ਤੇ ਕੰਵਲਜੀਤ ਕੌਰ ਸਮੇਤ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਸਿੰਧ 'ਚ ਹਿੰਦੂ ਲੜਕੀ ਦਾ ਧਰਮ ਪਰਿਵਰਤਨ ਅਗਲੀ ਖ਼ਬਰ ਕੜਾਕੇ ਦੀ ਠੰਢ ਨੇ ਜੀਵਨ ਕੀਤਾ ਅਸਤ ਵਿਅਸਤ, ਲੋਕ ਘਰਾਂ 'ਚ ਹੀ ਦੁਬਕੇ ਰਹੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।