04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਇਜਲਾਸ ਤੋਂ ਗ਼ੈਰ ਹਾਜ਼ਰ ਰਹਿ ਕੇ ਅਕਾਲੀ ਦਲ (ਬ) ਨੇ ਗ਼ਰੀਬਾਂ ਨਾਲ ਧ੍ਰੋਹ ਕਮਾਇਆ-ਧਾਲੀਵਾਲ <br/>

ਅਜੀਤ ਡੈਸਕ 01-01-2026
ਚੰਡੀਗੜ੍ਹ, 31 ਦਸੰਬਰ (ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ਸਰਕਾਰ ਵਲੋਂ ਸੋਧੇ ਹੋਏ ਮਗਨਰੇਗਾ ਐਕਟ 'ਵੀਬੀ ਜੀ ਰਾਮ ਜੀ' ਖ਼ਿਲਾਫ਼ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੇ ਗੈਰ ਹਾਜ਼ਰ ਰਹਿ ਕੇ ਪੰਜਾਬ ਦੇ ਕਰੋੜਾਂ ਗ਼ਰੀਬ ਲੋਕਾਂ ਨਾਲ ਧ੍ਰੋਹ ਕਮਾਇਆ ਹੈ | ਇਹ ਦੋਸ਼ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪਾਰਟੀ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਲਾਇਆ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਆਪਸ ਵਿਚ ਰਲੇ ਹੋਏ ਹਨ, ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਵਿਸ਼ੇਸ਼ ਇਜਲਾਸ ਵਿਚੋਂ ਗੈਰ ਹਾਜ਼ਰ ਰਹਿ ਕੇ ਭਾਜਪਾ ਦਾ ਸਮਰਥਨ ਕੀਤਾ ਹੈ | ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੋਸ਼ ਲਾਇਆ ਕਿ ਕੇਂਦਰ ਵਿਚਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਰਕਾਰ ਨੇ ਦੇਸ਼ ਦੇ ਕਰੋੜਾਂ ਗ਼ਰੀਬ ਲੋਕਾਂ ਦੇ ਮੂੰਹ 'ਚੋਂ ਬੁਰਕੀ ਖੋਹਣ ਅਤੇ ਦਲਿਤ ਭਾਈਚਾਰੇ ਦੇ ਹੱਕ ਮਾਰਨ ਲਈ ਨਵਾਂ ਵੀਬੀ 'ਜੀ ਰਾਮ ਜੀ' ਐਕਟ ਲਿਆਂਦਾ ਹੈ, ਜਿਸ ਦਾ ਦੇਸ਼ ਭਰ ਵਿਚ ਆਮ ਆਦਮੀ ਪਾਰਟੀ ਸਮੇਤ ਹੋਰ ਵਿਰੋਧੀ ਪਾਰਟੀਆਂ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਪਹਿਲਗਾਮ ਹਮਲੇ ਤੋਂ ਬਾਅਦ ਭਾਰਤੀ ਸਰਹੱਦ ਦੇ ਕੁਲੀ ਮਜ਼ਦੂਰ ਰੋਜ਼ੀ-ਰੋਟੀ ਤੋਂ ਹੋਏ ਆਤੁਰ <br/> ਅਗਲੀ ਖ਼ਬਰ ਦੁਬਈ ਤੋਂ ਚਲ ਰਿਹਾ ਸੀ ਕਾਰੋਬਾਰ, 500 ਦੇ ਕਰੀਬ ਫ਼ਰਜ਼ੀ ਸਿੰਮ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।