04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਨਵੀਂ ਮਨਰੇਗਾ ਯੋਜਨਾ ਨੂੰ ਲੈ ਕੇ 'ਆਪ' ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 01-01-2026
ਖੰਨਾ, 31 ਦਸੰਬਰ (ਹਰਜਿੰਦਰ ਸਿੰਘ ਲਾਲ)-ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਨਵੇਂ ਮਨਰੇਗਾ ਕਾਨੂੰਨ ਜਿਸ ਨੂੰ ਵੀ. ਬੀ. ਜੀ. ਆਰ. ਏ. ਐਮ. ਜੀ. ਦੇ ਖ਼ਿਲਾਫ਼ 'ਆਪ' ਵਲੋਂ ਕੈਬਨਿਟ ਮੰਤਰੀ ਦੀ ਅਗਵਾਈ ਵਿਚ ਪਹਿਲਾਂ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ¢ ਮਨਰੇਗਾ ਦੇ ਨਾਮ ਅਤੇ ਨਿਯਮਾਂ ਵਿਚ ਬਦਲਾਅ ਨੂੰ ਲੈ ਕੇ ਮਜ਼ਦੂਰਾਂ ਵਿਚ ਭਾਰੀ ਨਾਰਾਜ਼ਗੀ ਦੇਖਣ ਨੂੰ ਮਿਲੀ | ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿਚ ਹੋਏ ਇਸ ਜ਼ੋਰਦਾਰ ਰੋਸ ਮੁਜ਼ਾਹਰੇ ਦੌਰਾਨ ਕੇਂਦਰ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ | ਮੁਜ਼ਾਹਰੇ 'ਚ ਸ਼ਾਮਿਲ ਮਜ਼ਦੂਰਾਂ ਨੇ ਸਾਫ਼ ਸੁਨੇਹਾ ਦਿੱਤਾ ਕਿ ਮਨਰੇਗਾ ਨਾਲ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਦੌਰਾਨ 'ਆਪ' ਐਸ. ਸੀ. ਵਿੰਗ ਪੰਜਾਬ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਵੀ ਮੌਜੂਦ ਸਨ | ਕੇਂਦਰ ਸਰਕਾਰ ਦੁਆਰਾ ਮਨਰੇਗਾ ਯੋਜਨਾ ਵਿਚ ਬਦਲਾਅ ਨੂੰ ਲੈ ਕੇ ਪੂਰੇ ਦੇਸ਼ ਵਿਚ ਰਾਜਨੀਤਕ ਮਾਹੌਲ ਕਾਫ਼ੀ ਗਰਮ ਹੈ¢ ਪੰਜਾਬ ਵਿਚ ਵੀ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਖੁੱਲ ਕੇ ਵਿਰੋਧ ਕੀਤਾ ਜਾ ਰਿਹਾ ਹੈ ¢ ਸਭ ਤੋਂ ਪਹਿਲਾਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਕੇਂਦਰ ਦੇ ਖ਼ਿਲਾਫ਼ ਡਟੀ ਹੈ ਅਤੇ ਖੰਨਾ ਵਿਚ ਆਮ ਆਦਮੀ ਪਾਰਟੀ ਵਲੋਂ ਪਹਿਲਾ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ ¢ ਰੈਲੀ ਦੀ ਸਭ ਤੋਂ ਖਾਸ ਗੱਲ ਇਹ ਰਹੀ ਕਿ ਇਸ ਵਿਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਹਿੱਸਾ ਲਿਆ¢

ਪਿਛਲੀ ਖ਼ਬਰ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ 2026 ਦਾ ਕੈਲੰਡਰ ਸੂਬਾ ਪ੍ਰਧਾਨ ਸਹਾਏਪੁਰ ਵਲੋਂ ਜਾਰੀ <br/> ਅਗਲੀ ਖ਼ਬਰ ਪੰਜਾਬ ਦੀ ਖੇਤੀ ਲਈ ਸਾਲ 2025 ਰਿਹਾ ਚੁਣੌਤੀਆਂ ਭਰਪੂਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।