04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਵਿਜੀਲੈਂਸ ਬਿਊਰੋ ਵਲੋਂ ਹੈੱਡ ਕਾਂਸਟੇਬਲ 5 ਲੱਖ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਸੀ.ਆਈ.ਏ. ਸਟਾਫ਼ ਖੰਨਾ ਦੇ ਇੰਚਾਰਜ ਦੀ ਭਾਲ ਲਈ ਛਾਪੇਮਾਰੀ <br/>

ਅਜੀਤ ਡੈਸਕ 26-01-2026
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਇਕ ਹੈੱਡ ਕਾਂਸਟੇਬਲ ਨੂੰ 5 ਲੱਖ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਸੀ.ਆਈ.ਏ. ਸਟਾਫ਼ ਖੰਨਾ ਵਿਖੇ ਤਾਇਨਾਤ ਹੈ | ਰਾਜ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਕਿਹਾ ਕਿ ਉਪਰੋਕਤ ਦੋਸ਼ੀ ਨੂੰ ਮਾਸਟਰ ਕਾਲੋਨੀ ਖੰਨਾ, ਲੁਧਿਆਣਾ ਦੇ ਇਕ ਨਿਵਾਸੀ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਜਾਇਦਾਦ ਦੇ ਲੈਣ-ਦੇਣ ਦਾ ਕਾਰੋਬਾਰ ਕਰਦਾ ਹੈ ਅਤੇ ਸ਼ਿਕਾਇਤ ਕੀਤੀ ਕਿ ਦੋਸ਼ੀ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਨੇ ਸ਼ਿਕਾਇਤਕਰਤਾ 'ਤੇ ਦੋਸ਼ ਲਗਾਇਆ ਕਿ ਉਹ ਸੱਟੇਬਾਜ਼ੀ ਕਰਦਾ ਹੈ, ਜਿਸ ਕਾਰਨ ਉਸ ਨੂੰ ਸੀ.ਆਈ.ਏ. ਇੰਚਾਰਜ ਨਰਪਿੰਦਰ ਪਾਲ ਸਿੰਘ ਨਾਲ ਸੰਪਰਕ ਕਰਨ ਬਾਰੇ ਕਿਹਾ ਗਿਆ | ਨਰਪਿੰਦਰਪਾਲ ਸਿੰਘ ਨਾਲ ਸੰਪਰਕ ਕਰਨ 'ਤੇ ਉਸ ਨੇ ਰਮੇਸ਼ ਕੁਮਾਰ ਰਾਹੀਂ 5 ਲੱਖ ਰੁਪਏ ਦੀ ਮੰਗ ਕੀਤੀ | ਸ਼ਿਕਾਇਤਕਰਤਾ ਨੇ ਮਜਬੂਰੀ ਵਿਚ 2,20,000 ਰੁਪਏ ਦਾ ਪ੍ਰਬੰਧ ਕੀਤਾ ਅਤੇ ਖੰਨਾ ਵਿਖੇ ਆਪਣੇ ਜਾਣਕਾਰ ਦਿਨੇਸ਼ ਕੁਮਾਰ ਦੇ ਘਰ ਰਮੇਸ਼ ਕੁਮਾਰ ਨੂੰ ਦੇਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਇਹ ਪੈਸੇ ਉਸ ਵਕਤ ਨਹੀਂ ਲਏ ਅਤੇ ਪੂਰੀ ਰਕਮ 5 ਲੱਖ ਦੇਣ ਲਈ ਕਿਹਾ | ਇਸ ਤੋਂ ਬਾਅਦ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਨਾਲ ਗੱਲਬਾਤ ਦੌਰਾਨ ਉਸ ਨੇ ਰਿਸ਼ਵਤ ਦੀ ਰਕਮ 5 ਲੱਖ ਰੁਪਏ ਤੋਂ ਵਧਾ ਕੇ 5 ਲੱਖ 20 ਹਜ਼ਾਰ ਰੁਪਏ ਕਰ ਦਿੱਤੀ | ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਵਿੰਗ ਹੁਸ਼ਿਆਰਪੁਰ ਨਾਲ ਸੰਪਰਕ ਕੀਤਾ | ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਛਾਪਾਮਾਰੀ ਕਰਦਿਆਂ ਕਥਿਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 5 ਲੱਖ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ ਗਿਆ | ਵਿਜੀਲੈਂਸ ਬਿਊਰੋ ਵਲੋਂ ਨਰਪਿੰਦਰਪਾਲ ਸਿੰਘ, ਇੰਚਾਰਜ ਸੀ.ਆਈ.ਏ. ਖੰਨਾ ਨੂੰ ਗਿ੍ਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ਸੰਬੰਧ ਵਿਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭਿ੍ਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਸਰਹਿੰਦ ਰੇਲ ਪਟੜੀ ਧਮਾਕੇ ਸੰਬੰਧੀ ਅਣਪਛਾਤਿਆਂ ਿਖ਼ਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸੂਬੇ 'ਚ 100 ਦੇ ਕਰੀਬ ਮਾਮਲੇ ਆਏ ਸਾਹਮਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।