04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸਰਹਿੰਦ ਰੇਲ ਪਟੜੀ ਧਮਾਕੇ ਸੰਬੰਧੀ ਅਣਪਛਾਤਿਆਂ ਿਖ਼ਲਾਫ਼ ਮਾਮਲਾ ਦਰਜ

ਅਜੀਤ ਡੈਸਕ 26-01-2026
ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਬਲਜਿੰਦਰ ਸਿੰਘ)-ਸਰਹਿੰਦ ਵਿਖੇ ਰੇਲਵੇ ਪੱਟੜੀ ਨੂੰ ਧਮਾਕਾਖੇਜ਼ ਸਮਗਰੀ ਨਾਲ ਨੁਕਸਾਨ ਪਹੁੰਚਾਉਣ ਦੀ ਵਾਪਰੀ ਘਟਨਾ ਸੰਬੰਧੀ ਗੌਰਮਿੰਟ ਰੇਲਵੇ ਪੁਲਿਸ ਥਾਣਾ ਸਰਹਿੰਦ ਵਿਖੇ ਵੱਖ-ਵੱਖ ਧਾਰਾਵਾਂ ਅਧੀਨ ਅਣਪਛਾਤਿਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਗੌਰਮਿੰਟ ਰੇਲਵੇ ਪੁਲਿਸ ਥਾਣਾ ਸਰਹਿੰਦ ਦੇ ਮੁਖੀ ਸਬ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਧਮਾਕੇ ਵਿਚ ਵਰਤੀ ਗਈ ਸਮਗਰੀ ਦੇ ਨਮੂਨੇ ਮੌਕੇ ਤੋਂ ਇਕੱਠੇ ਕਰ ਲਏ ਗਏ ਹਨ, ਜਿਨ੍ਹਾਂ ਨੂੰ ਜਾਂਚ ਲਈ ਸੰਬੰਧਿਤ ਫੋਰੈਂਸਿਕ ਲੈਬਾਰਟਰੀ ਭੇਜਿਆ ਗਿਆ ਹੈ | ਸਬ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਅੱਗੇ ਦੱਸਿਆ ਕਿ ਰੇਲਵੇ ਟਰੈਕ ਅਤੇ ਆਸ-ਪਾਸ ਦੇ ਖੇਤਰ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੀ.ਸੀ.ਟੀ.ਵੀ. ਫੁਟੇਜ ਸਮੇਤ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ |

ਪਿਛਲੀ ਖ਼ਬਰ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਅੱਜ ਕੀਤਾ ਜਾਵੇਗਾ ਲਾਡੋਵਾਲ ਟੋਲ ਪਲਾਜ਼ਾ ਟੋਲ ਮੁਕਤ ਐਨ.ਐਚ.ਏ.ਆਈ. ਵਲੋਂ ਟੋਲ 'ਤੇ ਸੁਰੱ... ਅਗਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ ਹੈੱਡ ਕਾਂਸਟੇਬਲ 5 ਲੱਖ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਸੀ.ਆਈ.ਏ. ਸਟਾਫ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।