04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪੰਥਕ ਕੌਂਸਲ ਦੀ ਪਹਿਲੀ ਕਮੇਟੀ ਦਾ ਗਠਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਪੰਥਕ ਏਕਤਾ ਵੱਲ ਅਹਿਮ ਕਦਮ-ਸਤਵੰਤ ਕੌਰ <br/>

ਅਜੀਤ ਡੈਸਕ 26-01-2026
ਚੰਡੀਗੜ੍ਹ, 25 ਜਨਵਰੀ (ਪ੍ਰੋ. ਅਵਤਾਰ ਸਿੰਘ)–ਪੰਥਕ ਕੌਂਸਲ ਦੇ ਲੈਟਰ ਹੈੱਡ ਅਤੇ ਬੀਬੀ ਸਤਵੰਤ ਚੇਅਰਪਰਸਨ ਦੇ ਦਸਤਖ਼ਤਾਂ ਹੇਠ ਜਾਰੀ ਪ੍ਰੈੱਸ ਨੋਟ ਅਨੁਸਾਰ ਪੰਥਕ ਕੌਂਸਲ ਵਲੋਂ ਮੁੱਢਲੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਗਠਿਤ ਕੀਤੀ ਗਈ ਕਮੇਟੀ 'ਚ ਸਤਵੰਤ ਕੌਰ (ਪ੍ਰਮੁੱਖ ਸੇਵਾਦਾਰ ਪੰਥਕ ਕੌਂਸਲ) ਅਤੇ ਹੋਰ ਸਿੱਖ ਚਿੰਤਕ ਭਾਈ ਬਲਵਿੰਦਰ ਸਿੰਘ ਰਾਮੂੰਵਾਲੀਆ, ਡਾ. ਜਸਪਾਲ ਸਿੰਘ ਖ਼ਾਲਸਾ, ਐਡਵੋਕੇਟ ਪਰਮਜੀਤ ਸਿੰਘ ਭੰਗੂ ਅਤੇ ਐਡਵੋਕੇਟ ਬਲਵੰਤ ਸਿੰਘ ਸ੍ਰੀ ਮੁਕਤਸਰ ਸਾਹਿਬ ਸ਼ਾਮਿਲ ਹੋਣਗੇ | ਬੀਬੀ ਸਤਵੰਤ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਅਗਵਾਈ ਹੇਠ ਖ਼ਾਲਸਾ ਪੰਥ ਦੇ ਡੈਲੀਗੇਟ ਇਜਲਾਸ ਵਿਚ ਪੰਥਕ ਨਿਸ਼ਾਨਿਆਂ ਦੀ ਪੂਰਤੀ ਲਈ ਸਰਬਸੰਮਤੀ ਨਾਲ ਪੰਥਕ ਕੌਂਸਲ ਦੀ ਪਹਿਲੀ ਕਮੇਟੀ ਦੀ ਸਥਾਪਨਾ ਕੀਤੀ ਗਈ ਹੈ | ਜ਼ਿਕਰਯੋਗ ਹੈ ਕਿ ਪੰਥਕ ਕੌਂਸਲ ਇਕ ਖ਼ੁਦਮੁਖ਼ਤਿਆਰ ਸੰਸਥਾ ਵਜੋਂ ਕਾਰਜਸ਼ੀਲ ਹੋਵੇਗੀ | ਕੌਂਸਲ ਦਾ ਮੁੱਖ ਮੰਤਵ ਪੰਥਕ ਕਾਰਜਾਂ ਵਿਚ ਏਕਤਾ ਲਿਆਉਣਾ ਤੇ ਖ਼ਾਲਸਾ ਪੰਥ ਦੀ ਖਿੱਲਰੀ ਹੋਈ ਸ਼ਕਤੀ ਨੂੰ ਇਕੱਠਾ ਕਰਨਾ ਹੈ | ਉਨ੍ਹਾਂ ਕਿਹਾ ਕਿ ਪੰਥਕ ਕੌਂਸਲ ਦਾ ਦਾਇਰਾ ਵਿਸ਼ਵ ਵਿਆਪੀ ਰੱਖਿਆ ਗਿਆ ਹੈ ਤਾਂ ਜੋ ਵਿਸ਼ਵ ਭਰ 'ਚ ਵੱਸਦੇ ਸਿੱਖਾਂ ਨੂੰ ਇਸ ਨਾਲ ਜੋੜਿਆ ਜਾ ਸਕੇ | ਪੰਥਕ ਨਿਸ਼ਾਨਿਆਂ ਦੀ ਪੂਰਤੀ ਲਈ ਸੰਗਤਾਂ ਦੀਆਂ ਭਾਵਨਾਵਾਂ ਦੇ ਅਨੁਸਾਰ ਇੱਕ ਪੰਥਕ ਇਕਸੁਰਤਾ ਕਮੇਟੀ ਦਾ ਵੀ ਗਠਨ ਕੀਤਾ ਜਾਵੇਗਾ | ਇਸ ਕਾਰਜ ਲਈ ਸਿੱਖ ਬੁੱਧੀਜੀਵੀਆਂ, ਵਿਦਵਾਨਾਂ, ਧਾਰਮਿਕ ਸ਼ਖਸੀਅਤਾਂ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦਾ ਇੱਕ 'ਥਿੰਕ ਟੈਂਕ' (ਸਲਾਹਕਾਰ ਕਮੇਟੀ) ਤਿਆਰ ਕੀਤਾ ਜਾਵੇਗਾ | ਪੰਥਕ ਕੌਂਸਲ ਵਲੋਂ ਸਿੱਖ ਨੌਜਵਾਨਾਂ ਨੂੰ ਧਾਰਮਿਕ, ਸਮਾਜਿਕ, ਸੱਭਿਆਚਾਰਕ ਅਤੇ ਰਾਜਨੀਤਿਕ ਗਿਆਨ ਦੇਣ ਲਈ ਉਪਰਾਲੇ ਕੀਤੇ ਜਾਣਗੇ ਤਾਂ ਜੋ ਭਵਿੱਖ ਲਈ ਸੁਹਿਰਦ ਲੀਡਰਸ਼ਿਪ ਤਿਆਰ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਇਸ ਜਥੇਬੰਦੀ ਦਾ ਉਦੇਸ਼ ਸਿੱਖੀ ਦੇ ਪ੍ਰਚਾਰ-ਪ੍ਰਸਾਰ, ਸਿੱਖੀ ਵਿਚਾਰਧਾਰਾ, ਸਿਧਾਂਤਾਂ ਅਤੇ ਪ੍ਰੰਪਰਾਵਾਂ ਦੀ ਪਹਿਰੇਦਾਰੀ ਅਤੇ ਪੂਰਤੀ ਲਈ ਹਮੇਸ਼ਾਂ ਵਚਨਬੱਧ ਰਹਿਣਾ ਹੈ |

ਪਿਛਲੀ ਖ਼ਬਰ ਮਾਮੂਲੀ ਝਗੜੇ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ ਅਗਲੀ ਖ਼ਬਰ ਸੀ.ਜੀ.ਡਬਲਿਊ.ਬੀ. ਦੀ ਤਾਜ਼ਾ ਰਿਪੋਰਟ 'ਚ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੀ ਹਾਲਤ ਬੁਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।