06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗਣਤੰਤਰ ਦਿਵਸ ਮੌਕੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ 20 ਹਜ਼ਾਰ ਤੋਂ ਵੱਧ ਪੁਲਿਸ ਕਰਮੀ ਤਾਇਨਾਤ

ਅਜੀਤ ਡੈਸਕ 26-01-2026
ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਅੱਜ ਸੂਬੇ ਭਰ ਦੇ ਸੰਵੇਦਨਸ਼ੀਲ ਖੇਤਰਾਂ 'ਚ ਫਲੈਗ ਮਾਰਚ ਕੀਤਾ ਗਿਆ | ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀਜ਼) ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ | ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫ਼ਸਰਾਂ (ਐਸ.ਐਚ.ਓਜ਼) ਅਤੇ ਗਜ਼ਟਿਡ ਅਫ਼ਸਰਾਂ ਨੂੰ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ 'ਚ ਰਹਿਣ ਲਈ ਵੀ ਕਿਹਾ ਹੈ | ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀ.ਪੀਜ਼/ਐਸ.ਐਸ.ਪੀਜ਼ ਦੀ ਅਗਵਾਈ ਵਿਚ ਪੁਲਿਸ ਟੀਮਾਂ ਵਲੋਂ ਆਪਣੇ-ਆਪਣੇ ਜ਼ਿਲਿ੍ਹਆਂ ਦੇ ਸੰਵੇਦਨਸ਼ੀਲ ਖੇਤਰਾਂ ਵਿਚ ਫਲੈਗ ਮਾਰਚ ਕੀਤੇ ਗਏ | ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿਚ ਸੁਰੱਖਿਆ ਪਹਿਲਾਂ ਹੀ ਵਧਾ ਦਿੱਤੀ ਗਈ ਹੈ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਅਤੇ ਗਣਤੰਤਰ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20 ਹਜ਼ਾਰ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ | ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 330ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 50 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 150 ਗ੍ਰਾਮ ਹੈਰੋਇਨ ਅਤੇ 376 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਹਨ |

ਪਿਛਲੀ ਖ਼ਬਰ ਸ਼ਹਿਰੀ ਸੁਧਾਰ ਲਈ ਨਗਰ ਨਿਗਮਾਂ ਦੀ ਵਿੱਤੀ ਹਾਲਤ ਹੋਰ ਮਜ਼ਬੂਤ ਕਰਨ ਦੀ ਲੋੜ ਅਗਲੀ ਖ਼ਬਰ ਸਾਈਬਰ ਸੁਰੱਖਿਆ ਵਿਸ਼ੇ 'ਤੇ ਐੱਸ.ਐੱਸ.ਆਰ.ਵੀ.ਐਮ. ਸਕੂਲ ਵਲੋਂ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।