ਨਵੀਂ ਦਿੱਲੀ, 29 ਜਨਵਰੀ (ਅਜੀਤ ਬਿਊਰੋ)-ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਅੱਜ ਰਾਜ ਸਭਾ 'ਚ ਖੇਤੀਬਾੜੀ ਅਤੇ ਕਿਸਾਨੀ ਨਾਲ ਜੁੜਿਆ ਅਹਿਮ ਮੁੱਦਾ ਚੁੱਕਿਆ¢ ਉਨ੍ਹਾਂ ਨੇ ਪੰਜਾਬ ਵਿਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਹਾਰਟੀਕਲਚਰ ਦੀ ਸਥਾਪਨਾ ਦੇ ਇੱਕ ਦਹਾਕੇ ਤੋਂ ਲਟਕੇ ਹੋਏ ਕੰਮ ਦਾ ਮੁੱਦਾ ਉਠਾਇਆ ਅਤੇ ਕਿਸਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੇਂਦਰੀ ਹਾਰਟੀਕਲਚਰ (ਬਾਗ਼ਬਾਨੀ) ਯੂਨੀਵਰਸਿਟੀ ਬਣਾਉਣ ਦੀ ਮੰਗ ਕੀਤੀ¢ ਸੰਸਦ ਦੇ ਬਜਟ ਸੈਸ਼ਨ ਦੌਰਾਨ ਰਾਜ ਸਭਾ ਵਿਚ ਸਿਫ਼ਰ ਕਾਲ ਦੌਰਾਨ ਬੋਲਦਿਆਂ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2015-16 ਦੇ ਬਜਟ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਰਵਾਇਤੀ ਖੇਤੀ 'ਚੋਂ ਬਾਹਰ ਕੱਢ ਕੇ ਬਾਗ਼ਬਾਨੀ ਵੱਲ ਵਧਾਉਣ ਲਈ ਪੰਜਾਬ 'ਚ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਹਾਰਟੀਕਲਚਰ ਰਿਸਰਚ ਐਂਡ ਐਜੂਕੇਸ਼ਨ ਦੀ ਸਥਾਪਨਾ ਕਰਨ ਦਾ ਫ਼ੈਸਲਾ ਕੀਤਾ ਸੀ ਪਰ ਪਿਛਲੇ 10 ਸਾਲਾਂ ਤੋਂ ਇਹ ਪ੍ਰੋਜੈਕਟ ਰੁਕਿਆ ਹੋਇਆ ਹੈ¢ ਸੰਧੂ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਵਿਚ 7 ਫ਼ੀਸਦੀ ਤੋਂ ਵੀ ਘੱਟ ਜ਼ਮੀਨ 'ਤੇ ਬਾਗ਼ਬਾਨੀ ਹੋ ਰਹੀ ਹੈ¢
ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ 'ਚ ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ ਦੀ ਸਥਾਪਨਾ ਦਾ ਮੁੱਦਾ <br/>
ਅਜੀਤ ਡੈਸਕ
30-01-2026