24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਡੀ.ਜੀ.ਪੀ. ਵਲੋਂ ਸਰਹੱਦੀ ਜ਼ਿਲਿ੍ਹਆਂ 'ਚ ਗੈਂਗਸਟਰਾਂ ਵਿਰੁੱਧ ਕਾਰਵਾਈ ਦੀ ਸਮੀਖਿਆ <br/>

ਅਜੀਤ ਡੈਸਕ 31-01-2026
ਬਟਾਲਾ, 30 ਜਨਵਰੀ (ਹਰਦੇਵ ਸਿੰਘ ਸੰਧੂ)-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਰਾਜ ਬਣਾਉਣ ਲਈ ਚੱਲ ਰਹੀ 'ਗੈਂਗਸਟਰਾਂ 'ਤੇ ਵਾਰ-ਇਕ ਫੈਸਲਾਕੁੰਨ ਜੰਗ' ਦੇ ਵਿਚਕਾਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਵਲੋਂ ਅੱਜ ਗੈਂਗਸਟਰਾਂ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਚੱਲ ਰਹੀ ਕਾਰਵਾਈ ਦਾ ਮੁਲਾਂਕਣ ਅਤੇ ਤੇਜ਼ ਕਰਨ ਲਈ ਇਕ ਮਹੱਤਵਪੂਰਨ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ | ਬਟਾਲਾ ਵਿਚ ਹੋਈ ਇਹ ਮੀਟਿੰਗ ਸਰਹੱਦੀ ਜ਼ਿਲਿ੍ਹਆਂ 'ਤੇ ਕੇਂਦਰਿਤ ਸੀ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ 20 ਜਨਵਰੀ ਨੂੰ ਸ਼ੁਰੂ ਕੀਤੀ ਗਈ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮਹੱਤਵਪੂਰਨ ਸਫ਼ਲਤਾ ਪ੍ਰਾਪਤ ਕੀਤੀ ਹੈ | ਉਨ੍ਹਾਂ ਖੁਲਾਸਾ ਕੀਤਾ ਕਿ ਪਿਛਲੇ ਦੋ ਦਿਨਾਂ ਵਿਚ ਹੀ ਪੰਜਾਬ ਪੁਲਿਸ ਨੇ 100 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਉਨ੍ਹਾਂ ਕਿਹਾ ਕਿ ਮੁਹਿੰਮ ਦੇ 11 ਦਿਨਾਂ 'ਚ ਪੁਲਿਸ ਟੀਮਾਂ ਨੇ ਸੂਬੇ ਭਰ ਵਿਚ 12,275 ਥਾਂਵਾਂ 'ਤੇ ਛਾਪੇਮਾਰੀ ਕੀਤੀ, ਜਿਨ੍ਹਾਂ ਵਿਚ 8671 ਕੇਸ ਰਾਉਂਡਅਪ ਕੀਤੇ ਗਏ ਹਨ ਤੇ ਉਨ੍ਹਾਂ ਵਿਚ 3721 ਗਿ੍ਫ਼ਤਾਰੀਆਂ ਕੀਤੀਆਂ ਤੇ ਖ਼ਤਰਨਾਕ ਕੇਸਾਂ 'ਚ ਕਾਬੂ ਕੀਤੇ 1796 ਲੋਕਾਂ ਤੋਂ ਪੁੱਛਗਿਛ ਕੀਤੀ, 3154 ਨੂੰ ਛੱਡ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ 95 ਗੱਡੀਆਂ ਕਾਬੂ ਕੀਤੀਆਂ ਗਈਆਂ ਹਨ | ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਸਰਹੱਦ ਅਤੇ ਫਿਰੋਜ਼ਪੁਰ ਰੇਂਜਾਂ ਵਿਚ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ, ਅਪਰਾਧ ਰੁਝਾਨਾਂ ਅਤੇ ਕਾਊਾਟਰ-ਇੰਟੈਲੀਜੈਂਸ ਉਪਾਵਾਂ 'ਤੇ ਇਕ ਵਿਆਪਕ ਸਮੀਖਿਆ ਕੀਤੀ ਗਈ | ਅਧਿਕਾਰੀਆਂ ਨੇ ਅਪਰਾਧਿਕ ਤੱਤਾਂ ਨੂੰ ਜੜ੍ਹੋਂ ਪੁੱਟਣ ਲਈ ਸੰਚਾਲਨ ਤਿਆਰੀ, ਸਾਂਝੀਆਂ ਕਾਰਵਾਈ ਯੋਜਨਾਵਾਂ ਅਤੇ ਭਾਈਚਾਰਕ ਸ਼ਮੂਲੀਅਤ ਪਹਿਲ ਕਦਮੀਆਂ ਬਾਰੇ ਤਾਜ਼ਾ ਜਾਣਕਾਰੀ ਸਾਂਝੀ ਕੀਤੀ | ਮੀਟਿੰਗ ਵਿਚ ਏ.ਡੀ.ਜੀ.ਪੀ. ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪ੍ਰਮੋਦ ਬਾਨ, ਏ.ਡੀ.ਜੀ.ਪੀ. ਕਾਊਾਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਪੁਲਿਸ ਕਮਿਸ਼ਨਰ ਅੰਮਿ੍ਤਸਰ ਗੁਰਪ੍ਰੀਤ ਸਿੰਘ ਭੁੱਲਰ, ਡੀ.ਆਈ.ਜੀ. ਬਾਰਡਰ ਰੇਂਜ ਸੰਦੀਪ ਗੋਇਲ, ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ, ਐਸ.ਐਸ.ਪੀ. ਅੰਮਿ੍ਤਸਰ ਦਿਹਾਤੀ ਸੁਹੋਲ ਕਾਸਿਮ ਮੀਰ, ਐਸ.ਐਸ.ਪੀ. ਬਟਾਲਾ ਮਹਿਤਾਬ ਸਿੰਘ, ਐਸ.ਐਸ.ਪੀ. ਗੁਰਦਾਸਪੁਰ ਆਦਿੱਤਿਆ, ਐਸ.ਐਸ.ਪੀ. ਪਠਾਨਕੋਟ ਦਿਲਜਿੰਦਰ ਸਿੰਘ ਢਿੱਲੋਂ ਅਤੇ ਐਸ.ਐਸ.ਪੀ. ਤਰਨ ਤਾਰਨ ਸੁਰੇਂਦਰ ਲਾਂਬਾ ਨੇ ਸ਼ਿਰਕਤ ਕੀਤੀ |

ਪਿਛਲੀ ਖ਼ਬਰ 'ਸਿੱਟ' ਵਲੋਂ ਸ਼ੋ੍ਰਮਣੀ ਕਮੇਟੀ ਦੇ 6 ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਕਰੀਬ ਚਾਰ ਘੰਟੇ ਪੁੱਛਗਿੱਛ <br/> ਅਗਲੀ ਖ਼ਬਰ 13 ਸਾਲ ਦੀ ਧੀ ਨਾਲ ਜਬਰ ਜਨਾਹ ਕਰਨ ਵਾਲੇ ਪਿਤਾ ਨੂੰ 20 ਸਾਲ ਦੀ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।