30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਕੰਪਿਊਟਰ ਅਧਿਆਪਕਾਂ ਵਲੋਂ 'ਸਿਹਤ ਬੀਮਾ ਕਾਰਡ' ਬਣਾਉਣ ਲਈ ਲਗਾਈਆਂ ਡਿਊਟੀਆਂ ਦਾ ਵਿਰੋਧ

ਅਜੀਤ ਡੈਸਕ 01-02-2026
ਭਾਈਰੂਪਾ, 31 ਜਨਵਰੀ (ਵਰਿੰਦਰ ਲੱਕੀ)-17 ਫਰਵਰੀ ਤੋਂ 8ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ ਪਰ ਵਿਦਿਆਰਥੀਆਂ ਦੀ ਪੜ੍ਹਾਈ ਦੀ ਚਿੰਤਾ ਕਰਨ ਦੀ ਬਜਾਏ ਕੰਪਿਊਟਰ ਅਧਿਆਪਕਾਂ ਦੀਆਂ ਡਿਊਟੀਆਂ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਦੇ ਕਾਰਡ ਬਣਾਉਣ 'ਤੇ ਲਗਾ ਦਿੱਤੀਆਂ ਹਨ¢ ਸਰਕਾਰ ਦੀ ਇਸ ਕਾਰਜਪ੍ਰਣਾਲੀ ਦਾ ਕੰਪਿਊਟਰ ਅਧਿਆਪਕਾਂ ਨੇ ਸਖ਼ਤ ਵਿਰੋਧ ਜਤਾਇਆ ਹੈ¢ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੇ ਅਹੁਦੇਦਾਰ ਸੂਬਾਈ ਆਗੂ ਪ੍ਰਦੀਪ ਕੁਮਾਰ ਮਲੂਕਾ, ਜਸਪਾਲ ਫ਼ਤਿਹਗੜ੍ਹ ਸਾਹਿਬ, ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਪਰਮਵੀਰ ਸਿੰਘ ਪੰਮੀ, ਪਵਨ ਸ਼ਰਮਾ ਜਲੰਧਰ, ਹਰਚਰਨ ਸਿੰਘ, ਜਤਿੰਦਰ ਸਿੰਘ ਸੋਢੀ ਅਤੇ ਸੁਸ਼ੀਲ ਅੰਗੂਰਾਲ ਨੇ ਦੱਸਿਆ ਕਿ ਜਦੋਂ ਵੀ ਕੋਈ ਡਾਟਾ ਐਂਟਰੀ ਦਾ ਕੰਮ ਹੁੰਦਾ ਹੈ ਤਾਂ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਕੰਪਿਊਟਰ ਅਧਿਆਪਕਾਂ ਦੀ ਯਾਦ ਆ ਜਾਂਦੀ ਹੈ, ਪਰ ਜਦੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੀ ਗੱਲ ਆਉਂਦੀ ਹੈ, ਜਿਸ ਦੇ ਲਈ ਉਹ 2 ਦਹਾਕਿਆਂ ਤੋਂ ਸੰਘਰਸ਼ ਕਰ ਰਹੇ ਹਨ ਤਾਂ ਮੰਤਰੀ ਅਤੇ ਅਧਿਕਾਰੀ ਅੱਖਾਂ ਬੰਦ ਕਰ ਲੈਂਦੇ ਹਨ¢ ਹੁਣ ਜਦੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਗੱਲ ਆਈ ਹੈ ਤਾਂ ਕੰਪਿਊਟਰ ਅਧਿਆਪਕਾਂ ਨੂੰ ਇਸ ਕੰਮ ਵਿਚ ਝੋਕ ਦਿੱਤਾ ਗਿਆ ਹੈ, ਜਦਕਿ ਸਿਰਫ਼ ਦੋ ਹਫ਼ਤੇ ਬਾਅਦ ਬੋਰਡ ਪ੍ਰੀਖਿਆਵਾਂ ਸਿਰ 'ਤੇ ਹਨ¢ ਅਜਿਹੇ ਵਿੱਚ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਦਾ ਬਿਨਾਂ ਅਧਿਆਪਕ ਕੀ ਹਾਲ ਹੋਵੇਗਾ, ਇਹ ਸਰਕਾਰ ਸੋਚਣ ਨੂੰ ਤਿਆਰ ਨਹੀਂ ਹੈ¢

ਪਿਛਲੀ ਖ਼ਬਰ ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਇੰਡੀਆ ਐਗਰੀ ਐਕਸਪੋ ਦੇ ਦੂਜੇ ਦਿਨ 30 ਹਜ਼ਾਰ ਤੋਂ ਵੱਧ ਲੋਕ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।