30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ਼੍ਰੋਮਣੀ ਕਮੇਟੀ ਦੇ ਧਿਆਨ 'ਚ ਲਿਆਂਦੇ ਬਿਨਾਂ ਪੁਲਿਸ ਵਲੋਂ ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ 'ਚ ਕੀਤੀ ਕਾਰਵਾਈ ਪ੍ਰਬੰਧਾਂ 'ਚ ਦਖ਼ਲ-ਸਕੱਤਰ ਪ੍ਰਤਾਪ ਸਿੰਘ <br/>

ਅਜੀਤ ਡੈਸਕ 01-02-2026

ਅੰਮਿ੍ਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਪੰਜਾਬ ਪੁਲਿਸ ਦੇ ਕੁਝ ਚਿੱਟ ਕੱਪੜੀਏ ਪੁਲਿਸ ਕਰਮੀਆਂ ਵਲੋਂ ਬੀਤੇ ਦਿਨ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾਂ ਵਿਚੋਂ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲਏ ਜਾਣ ਅਤੇ ਸੰਗਤਾਂ ਤੇ ਸ਼ੋ੍ਰਮਣੀ ਕਮੇਟੀ ਦੇ ਕਰਮਚਾਰੀਆਂ ਵਲੋਂ ਇਸ ਤੋਂ ਬਾਅਦ ਦੋ ਪੁਲਿਸ ਕਰਮੀਆਂ ਨੂੰ ਕਾਬੂ ਕਰ ਲਏ ਜਾਣ ਦੀ ਵਾਪਰੀ ਘਟਨਾ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਪੁਲਿਸ ਦੀ ਇਸ ਕਾਰਵਾਈ ਨੂੰ ਆਪਮੁਹਾਰੀ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧਾਂ 'ਚ ਦਖ਼ਲ ਕਰਾਰ ਦਿੱਤਾ ਹੈ | ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਆਉਂਦੀਆਂ ਹਨ | ਗੁਰੂ ਘਰ ਵਿਚੋਂ ਪ੍ਰਬੰਧਕਾਂ ਨੂੰ ਬਿਨਾਂ ਕਿਸੇ ਜਾਣਕਾਰੀ ਦਿੱਤੇ ਪੁਲਿਸ ਵਲੋਂ ਕਿਸੇ ਨੂੰ ਹਿਰਾਸਤ ਵਿਚ ਲਏ ਜਾਣ ਦੀ ਕਾਰਵਾਈ ਅਣਉਚਿੱਤ ਅਤੇ ਸੰਗਤਾਂ ਦੀਆਂ ਭਾਵਨਾਵਾਂ ਦੇ ਵਿਰੁੱਧ ਹੈ | ਸਕੱਤਰ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਿੱਖ ਸੰਗਤਾਂ ਦੀ ਆਸਥਾ ਦਾ ਕੇਂਦਰ ਹੈ, ਜਿਥੇ ਪੁਲਿਸ ਨੂੰ ਅਜਿਹੀ ਹਰਕਤ ਕਰਨ ਦੀ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ | ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਪੁਲਿਸ ਕਾਰਵਾਈ ਦੀ ਸ਼੍ਰੋਮਣੀ ਕਮੇਟੀ ਜਾਂ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਨੂੰ ਕੋਈ ਸੂਚਨਾ ਨਹੀਂ ਦਿੱਤੀ ਗਈ ਸੀ | ਜੇਕਰ ਕਿਸੇ ਵਿਅਕਤੀ ਨੂੰ ਕਿਸੇ ਦੋਸ਼ ਤਹਿਤ ਹਿਰਾਸਤ ਵਿਚ ਲੈਣ ਦੀ ਲੋੜ ਸੀ ਤਾਂ ਪੁਲਿਸ ਅਧਿਕਾਰੀਆਂ ਨੂੰ ਪਹਿਲਾਂ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕਰਨਾ ਚਾਹੀਦਾ ਸੀ |

ਪਿਛਲੀ ਖ਼ਬਰ ਰਾਜਿੰਦਰ ਗੁਪਤਾ ਦੇ ਯਤਨ ਲਿਆਏ ਰੰਗ, ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਹਲਵਾਰਾ ਏਅਰਪੋਰਟ ਦਾ ਉਦਘਾਟਨ <br/> ਅਗਲੀ ਖ਼ਬਰ ਝਿੰਜਰ ਦੀ ਅਗਵਾਈ ਹੇਠ 50 ਤੋਂ ਵੱਧ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।