23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਨਰਵਾਣੇ ਦੀ ਕਿਤਾਬ ਲੀਕ ਮਾਮਲਾ-ਦਿੱਲੀ ਪੁਲਿਸ ਨੇ ਪੈਂਗੁਇਨ ਇੰਡੀਆ ਟੀਮ ਤੋਂ ਪੁੱਛਗਿੱਛ ਕੀਤੀ

ਅਜੀਤ ਡੈਸਕ 13-02-2026
ਨਵੀਂ ਦਿੱਲੀ, 12 ਫਰਵਰੀ (ਪੀ. ਟੀ. ਆਈ.)-ਦਿੱਲੀ ਪੁਲਿਸ ਨੇ ਸੇਵਾਮੁਕਤ ਫ਼Ïਜ ਮੁਖੀ ਜਨਰਲ ਐਮ.ਐਮ. ਨਰਵਾਣੇ ਦੀ ਅਣਪ੍ਰਕਾਸ਼ਿਤ ਕਿਤਾਬ ਦੇ ਲੀਕ ਦੀ ਜਾਂਚ ਦੇ ਹਿੱਸੇ ਵਜੋਂ ਪੈਂਗੁਇਨ ਇੰਡੀਆ ਦੇ ਪ੍ਰਤੀਨਿਧੀਆਂ ਤੋਂ ਪੁੱਛਗਿੱਛ ਕੀਤੀ ਅਤੇ ਪੁਲਿਸ ਰੱਖਿਆ ਮੰਤਰਾਲੇ ਤੋਂ ਲਾਜ਼ਮੀ ਪ੍ਰਵਾਨਗੀਆਂ ਨੂੰ ਬਾਈਪਾਸ ਕਰਨ ਦੀ ਤਾਲਮੇਲ ਵਾਲੀ ਕੋਸ਼ਿਸ਼ ਦੀ ਸੰਭਾਵਨਾ ਦੀ ਜਾਂਚ ਕਰ ਰਹੀ ਹੈ | ਸੂਤਰਾਂ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਪਹਿਲਾਂ ਪ੍ਰਕਾਸ਼ਕ ਨੂੰ ਲਗਭਗ 15 ਸਵਾਲਾਂ ਦੇ ਜਵਾਬ ਮੰਗਣ ਲਈ ਇਕ ਨੋਟਿਸ ਜਾਰੀ ਕੀਤਾ ਸੀ ਤੇ ਬੁੱਧਵਾਰ ਨੂੰ ਗੁਰੂਗ੍ਰਾਮ 'ਚ ਉਨ੍ਹਾਂ ਦੇ ਦਫਤਰ ਦਾ ਦÏਰਾ ਵੀ ਕੀਤਾ ਸੀ | ਵੀਰਵਾਰ ਨੂੰ , ਕੰਪਨੀ ਦੇ ਪ੍ਰਤੀਨਿਧੀਆਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ | ਸੂਤਰਾਂ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਸਵਾਲਾਂ ਦੇ ਜਵਾਬ ਦਿੱਤੇ ਅਤੇ ਹੋਰਾਂ ਦੇ ਜਵਾਬ ਦੇਣ ਲਈ ਸਮਾਂ ਮੰਗਿਆ |

ਪਿਛਲੀ ਖ਼ਬਰ ਜੇਕਰ ਵਿਜੈ ਮਾਲਿਆ ਭਾਰਤ ਨਹੀਂ ਪਰਤਦਾ ਤਾਂ ਉਸ ਦੀ ਪਟੀਸ਼ਨ 'ਤੇ ਸੁਣਵਾਈ ਨਹੀਂ ਹੋਵੇਗੀ-ਹਾਈ ਕੋਰਟ <br/> ਅਗਲੀ ਖ਼ਬਰ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ 'ਚ ਵਾਪਸੀ ਦੀ ਚਰਚਾ ਵਿਚਾਲੇ ਭੁਪੇਸ਼ ਬਘੇਲ ਦਾ ਵੱਡਾ ਸੰਕੇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।