ਨਵੀਂ ਦਿੱਲੀ, 12 ਫਰਵਰੀ (ਪੀ.ਟੀ.ਆਈ.)-ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ 18 ਫਰਵਰੀ ਤੋਂ ਭਾਰਤ ਦਾ ਪੰਜ ਦਿਨਾਂ ਦੌਰਾ ਕਰਨਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਆਪਕ ਗੱਲਬਾਤ ਕਰਨਗੇ ਤੇ ਏ.ਆਈ. ਪ੍ਰਭਾਵ ਸੰਮੇਲਨ ਵਿਚ ਹਿੱਸਾ ਲੈਣਗੇ | ਵਿਦੇਸ਼ ਮੰਤਰਾਲੇ (ਐਮ.ਈ.ਏ.) ਨੇ ਕਿਹਾ ਕਿ ਰਾਸ਼ਟਰਪਤੀ ਲੂਲਾ ਦਾ ਸਰਕਾਰੀ ਦੌਰਾ ਦੋਵਾਂ ਧਿਰਾਂ ਨੂੰ ਦੁਵੱਲੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਦੁਵੱਲੇ, ਖੇਤਰੀ ਅਤੇ ਗਲੋਬਲ ਪਲੇਟਫਾਰਮਾਂ 'ਤੇ ਸਹਿਯੋਗ ਨੂੰ ਹੋਰ ਡੂੰਘਾ ਕਰਨ ਲਈ ਇੱਕ ਅਗਾਂਹਵਧੂ ਏਜੰਡਾ ਤਿਆਰ ਕਰਨ ਦਾ ਮੌਕਾ ਪ੍ਰਦਾਨ ਕਰੇਗਾ | ਇਸ ਵਿਚ ਕਿਹਾ ਗਿਆ ਹੈ ਕਿ ਮੋਦੀ 21 ਫਰਵਰੀ ਨੂੰ ਰਾਸ਼ਟਰਪਤੀ ਲੂਲਾ ਨਾਲ ਮੁਲਾਕਾਤ ਕਰਨਗੇ ਤੇ ਦੋਵੇਂ ਨੇਤਾ ਦੁਵੱਲੇ ਸਬੰਧਾਂ ਦੇ ਸਮੁੱਚੇ ਪਹਿਲੂਆਂ ਦੀ ਸਮੀਖਿਆ ਕਰਨਗੇ | ਇਸ ਵਿਚ ਕਿਹਾ ਗਿਆ ਹੈ ਕਿ ਦੋਵੇਂ ਨੇਤਾ ਆਪਸੀ ਹਿੱਤ ਦੇ ਖੇਤਰੀ ਅਤੇ ਗਲੋਬਲ ਮੁੱਦਿਆਂ 'ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨਗੇ | ਬ੍ਰਾਜ਼ੀਲ ਦੇ ਨੇਤਾ 19 ਤੋਂ 20 ਫਰਵਰੀ ਤੱਕ ਏਆਈ ਇੰਪੈਕਟ ਸੰਮੇਲਨ ਵਿਚ ਹਿੱਸਾ ਲੈਣਗੇ | ਉਨ੍ਹਾਂ ਦੇ ਨਾਲ ਲਗਭਗ 14 ਮੰਤਰੀ ਤੇ ਬ੍ਰਾਜ਼ੀਲ ਦੀਆਂ ਕੰਪਨੀਆਂ ਦੇ ਚੋਟੀ ਦੇ ਸੀ.ਈ.ਓਜ਼ ਦਾ ਇੱਕ ਵੱਡਾ ਵਫ਼ਦ ਆਉਣ ਦੀ ਉਮੀਦ ਹੈ |
ਬ੍ਰਾਜ਼ੀਲ ਦੇ ਰਾਸ਼ਟਰਪਤੀ 18 ਤੋਂ 22 ਤੱਕ ਕਰਨਗੇ ਭਾਰਤ ਦਾ ਦੌਰਾ <br/>
ਅਜੀਤ ਡੈਸਕ
13-02-2026