23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਅਮਰੀਕਾ-ਭਾਰਤ ਵਪਾਰ ਸਮਝੌਤਾ ਖੇਤੀਬਾੜੀ ਨੂੰ ਅਮਰੀਕਾ ਕੋਲ ਵੇਚਣ ਦੀ ਸਾਜਿਸ਼-ਚੀਮਾ <br/>

ਅਜੀਤ ਡੈਸਕ 13-02-2026

ਚੰਡੀਗੜ੍ਹ, 12 ਫਰਵਰੀ (ਸੁਖਵਿੰਦਰ ਸਿੰਘ ਸ਼ਾਨ)-ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਗਏ ਭਾਰਤ ਅਮਰੀਕਾ ਵਪਾਰਕ ਸਮਝੌਤੇ ਦੀ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਖ਼ਤ ਆਲੋਚਨਾ ਕਰਦਿਆਂ ਇਸ ਸਮਝੌਤੇ ਦੇ ਦਸਤਾਵੇਜ਼ ਜਨਤਕ ਕਰਨ ਦੀ ਮੰਗ ਕੀਤੀ ਹੈ | ਚੀਮਾ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਦੋਸ਼ ਲਾਇਆ ਕਿ ਉਸ ਨੇ ਕਥਿਤ ਸਮਝੌਤੇ ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰਨ ਅਤੇ ਭਾਰਤ ਦੀ ਖੇਤੀਬਾੜੀ ਨੂੰ ਅਮਰੀਕਾ ਕੋਲ ਵੇਚਣ ਦੀ ਵੱਡੀ ਯੋਜਨਾ ਅਤੇ ਸਾਜ਼ਿਸ਼ ਰਚੀ ਹੈ | ਪਾਰਟੀ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਅਮਰੀਕੀ ਖੇਤੀਬਾੜੀ ਸਕੱਤਰ ਬਰੂਕ ਰੌਲਿਨਜ਼ ਦੇ ਇਕ ਟਵੀਟ ਪੇਸ਼ ਕੀਤਾ, ਜਿਸ ਵਿਚ ਬਰੂਕ ਰੌਲਿਨਜ਼ ਨੇ ਜਨਤਕ ਤੌਰ 'ਤੇ ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕੀਤਾ ਅਤੇ ਖੁੱਲ੍ਹੇਆਮ ਇਸ ਸੌਦੇ ਦਾ ਜਸ਼ਨ ਮਨਾਇਆ ਹੈ | ਉਨ੍ਹਾਂ ਕਿਹਾ ਕਿ ਬਰੂਕ ਰੌਲਿਨਜ਼ ਦੇ ਇਕ ਟਵੀਟ ਨਾਲ ਭਾਰਤ ਅਮਰੀਕਾ ਵਪਾਰਕ ਸੌਦੇ ਦਾ ਸੱਚ ਹੁਣ ਪੂਰੀ ਦੁਨੀਆ ਦੇ ਸਾਹਮਣੇ ਆ ਗਿਆ ਹੈ ਕਿ ਇਹ ਸੌਦਾ ਭਾਰਤੀ ਕਿਸਾਨਾਂ ਲਈ ਨਹੀਂ, ਸਗੋਂ ਅਮਰੀਕੀ ਕਿਸਾਨਾਂ ਲਈ ਕੀਤਾ ਜਾ ਰਿਹਾ ਹੈ | ਚੀਮਾ ਨੇ ਕਿਹਾ ਕਿ ਇਹ ਸੌਦਾ ਭਾਰਤ ਦੇ ਵਿਸ਼ਾਲ ਬਾਜ਼ਾਰ ਵਿਚ ਅਮਰੀਕੀ ਖੇਤੀ ਉਤਪਾਦਾਂ ਦੀ ਬਰਾਮਦ ਵਧਾਏਗਾ, ਅਮਰੀਕੀ ਵਸਤਾਂ ਦੀਆਂ ਕੀਮਤਾਂ ਨੂੰ ਉੱਚਾ ਚੁੱਕੇਗਾ, ਪੇਂਡੂ ਅਮਰੀਕਾ ਵਿਚ ਨਕਦੀ ਪਹੁੰਚਾਏਗਾ ਅਤੇ ਅਮਰੀਕੀ ਆਰਥਿਕਤਾ ਨੂੰ ਮਜ਼ਬੂਤ ਕਰੇਗਾ |

ਪਿਛਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੋਸ਼ਾਂ ਨੂੰ ਕੀਤਾ ਖ਼ਾਰਜ ਅਗਲੀ ਖ਼ਬਰ ਬ੍ਰਾਜ਼ੀਲ ਦੇ ਰਾਸ਼ਟਰਪਤੀ 18 ਤੋਂ 22 ਤੱਕ ਕਰਨਗੇ ਭਾਰਤ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।