ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਮ ਆਦਮੀ ਪਾਰਟੀ ਦੀ ਇਕ ਵਿਧਾਇਕਾ ਵਲੋਂ ਲਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਦੋਸ਼ ਲਗਾਉਣ ਵਾਲੀ ਵਿਧਾਇਕਾ ਨੂੰ ਨਿੱਜੀ ਤੌਰ 'ਤੇ ਨਹੀਂ ਜਾਣਦੇ। ਮੁੱਖ ਮੰਤਰੀ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਤੇ ਰਾਜਨੀਤਿਕ ਦੁਰਭਾਵਨਾ ਤੋਂ ਪ੍ਰੇਰਿਤ ਦੱਸਿਆ। ਉਨ੍ਹਾਂ ਕਿਹਾ ਕਿ ਲੋਕਤੰਤਰੀ ਪ੍ਰਣਾਲੀ 'ਚ ਅਜਿਹੇ ਦੋਸ਼ ਲਗਾਉਣਾ ਬਹੁਤ ਹੀ ਮੰਦਭਾਗਾ ਹੈ। ਪੰਜਾਬ ਦੇ ਲੋਕ ਸਭ ਕੁਝ ਦੇਖ ਰਹੇ ਹਨ ਅਤੇ ਸਮਝ ਰਹੇ ਹਨ ਤੇ ਭਵਿੱਖ 'ਚ, ਉਹ ਅਜਿਹੇ ਦੋਸ਼ਾਂ ਦਾ ਜਵਾਬ ਖੁਦ ਦੇਣਗੇ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੋਸ਼ਾਂ ਨੂੰ ਕੀਤਾ ਖ਼ਾਰਜ
ਅਜੀਤ ਡੈਸਕ
13-02-2026