ਅੰਮਿ੍ਤਸਰ, 13 ਫਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼ੋ੍ਰਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ 19 ਫਰਵਰੀ ਨੂੰ ਸੱਦੀ ਗਈ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਅੰਮਿ੍ਤਸਰ ਮੁੱਖ ਦਫ਼ਤਰ ਵਿਖੇ ਹੋਣ ਵਾਲੀ ਇਸ ਇਕੱਤਰਤਾ ਦਾ ਏਜੰਡਾ ਭਾਵੇਂ ਸ਼ੋ੍ਰਮਣੀ ਕਮੇਟੀ ਅਤੇ ਇਸ ਨਾਲ ਸੰਬੰਧਿਤ ਸੰਸਥਾਵਾਂ ਦੇ ਆਮ ਕੰਮ ਕਾਜ ਨਾਲ ਸੰਬੰਧਿਤ ਹੈ ਪਰ ਇਸ ਦੌਰਾਨ ਬੀਤੇ ਦਿਨੀਂ ਮੁਹਾਲੀ ਦੇ ਇਕ ਗੁਰਦੁਆਰਾ ਸਾਹਿਬ ਦੀ ਕੀਮਤੀ ਜ਼ਮੀਨ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਵਲੋਂ ਕੌਡੀਆਂ ਦੇ ਭਾਅ ਵੇਚੇ ਜਾਣ ਦੇ ਮਾਮਲੇ ਸਮੇਤ ਹੋਰ ਅਹਿਮ ਪੰਥਕ ਮਾਮਲਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ | ਜਾਣਕਾਰੀ ਅਨੁਸਾਰ ਇਸ ਇਕੱਤਰਤਾ ਦੌਰਾਨ ਅਗਲੇ ਮਹੀਨੇ ਮਾਰਚ ਵਿਚ ਸ਼ੋ੍ਰਮਣੀ ਕਮੇਟੀ ਦੇ ਹੋਣ ਵਾਲੇ ਸਾਲਾਨਾ ਬਜਟ ਇਜਲਾਸ ਦੀ ਤਾਰੀਖ ਤੈਅ ਕਰਨ ਬਾਰੇ ਵੀ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ |