ਚੰਡੀਗੜ੍ਹ, 13 ਫਰਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ 2 ਆਈ.ਏ.ਐਸ. ਅਤੇ 6 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਹੁਕਮ ਮੁਤਾਬਿਕ ਬਦਲੇ ਗਏ ਆਈ.ਏ.ਐਸ. ਅਧਿਕਾਰੀਆਂ ਵਿਚ ਸੋਨਾਲੀ ਗਿਰੀ ਨੂੰ ਪ੍ਰਬੰਧਕੀ ਸਕੱਤਰ, ਸਕੂਲ ਸਿੱਖਿਆ ਵਿਭਾਗ ਅਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਅਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ-ਕਮ-ਡਾਇਰੈਕਟਰ, ਸ਼ਹਿਰੀ ਹਵਾਬਾਜ਼ੀ ਵਿਭਾਗ, ਸ੍ਰੀ ਬੀ. ਸ੍ਰੀਨੀਵਾਸਨ ਨੂੰ ਮੈਨੇਜਿੰਗ ਡਾਇਰੈਕਟਰ, ਪਨਸਪ ਲਗਾਇਆ ਗਿਆ ਹੈ | ਇਸੇ ਤਰ੍ਹਾਂ ਬਦਲੇ ਗਏ ਪੀ.ਸੀ.ਐਸ. ਅਧਿਕਾਰੀਆਂ ਵਿਚ ਜਸ਼ਨਪ੍ਰੀਤ ਕੌਰ ਗਿੱਲ ਨੂੰ ਵਧੀਕ ਡਿਪਟੀ ਕਮਿਸ਼ਨਰ, ਖੰਨਾ, ਗੀਤਿਕਾ ਸਿੰਘ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਐਸ.ਏ.ਐਸ. ਨਗਰ ਅਤੇ ਵਾਧੂ ਚਾਰਜ ਮੈਂਬਰ ਸਕੱਤਰ, ਰਾਜ ਵਾਤਾਵਰਨ ਪ੍ਰਭਾਵ ਮੁਲਾਂਕਣ ਅਥਾਰਿਟੀ, ਪੰਜਾਬ ਅਤੇ ਵਾਧੂ ਚਾਰਜ ਸਕੱਤਰ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ, ਚੇਤਨ ਬੰਗੜ ਨੂੰ ਖੇਤਰੀ ਟਰਾਂਸਪੋਰਟ ਦਫ਼ਤਰ, ਫ਼ਤਿਹਗੜ੍ਹ ਸਾਹਿਬ, ਵਿਸ਼ਾਲ ਵਾਟਸ ਨੂੰ ਉਪ ਪ੍ਰਮੁੱਖ ਸਕੱਤਰ/ਮੁੱਖ ਮੰਤਰੀ, ਪੰਜਾਬ, ਅਰਵਿੰਦ ਕੁਮਾਰ ਨੂੰ ਮੁੱਖ ਮੰਤਰੀ ਖੇਤਰੀ ਅਫ਼ਸਰ, ਸੰਗਰੂਰ ਅਤੇ ਰੋਹਿਤ ਜਿੰਦਲ ਨੂੰ ਭੌਂ ਪ੍ਰਾਪਤੀ ਕੁਲੈਕਟਰ, ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ, ਐਸ.ਏ.ਐਸ. ਨਗਰ ਲਗਾਇਆ ਗਿਆ ਹੈ |