20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪਤਨੀ ਤੇ 4 ਸਾਲ ਦੇ ਮਾਸੂਮ ਪੁੱਤ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦ ਨੂੰ ਵੀ ਮਾਰੀ ਗੋਲੀ <br/>

ਅਜੀਤ ਡੈਸਕ 14-02-2026

ਤਿੰਨਾਂ ਗੰਭੀਰ ਜ਼ਖ਼ਮੀਆਂ ਨੂੰ ਇਲਾਜ ਲਈ ਲੁਧਿਆਣਾ ਕੀਤਾ ਰੈਫਰ
ਕੁੱਲਗੜ੍ਹੀ, 13 ਫਰਵਰੀ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫਿਰੋਜ਼ਪੁਰ ਦੇ ਪੁਲਿਸ ਥਾਣਾ ਕੁੱਲਗੜ੍ਹੀ ਦੇ ਅਧੀਨ ਪੈਂਦੇ ਪਿੰਡ ਬਾਜ਼ੀਦਪੁਰ ਦੇ ਇਕ ਨੌਜਵਾਨ ਵਲੋਂ ਆਪਣੀ ਪਤਨੀ ਤੇ ਮਾਸੂਮ ਬੱਚੇ ਦੇ ਗੋਲੀ ਮਾਰਨ ਤੋਂ ਬਾਅਦ ਖ਼ੁਦ ਨੂੰ ਵੀ ਗੋਲ ਮਾਰ ਲੈਣ ਦੀ ਖ਼ਬਰ ਹੈ, ਜਿਸ ਕਾਰਨ ਤਿੰਨੇ ਜਣੇ ਗੰਭੀਰ ਜ਼ਖ਼ਮੀ ਹੋ ਗਏ ਹਨ | ਇਸ ਮੰਦਭਾਗੀ ਘਟਨਾ 'ਚ ਜਗਸੀਰ ਸਿੰਘ ਪੁੱਤਰ ਗੁਰਮੇਜ ਸਿੰਘ (45), ਉਸ ਦੀ ਪਤਨੀ ਨਵਨੀਤ ਕÏਰ (42) ਤੇ ਮਾਸੂਮ ਪੁੱਤਰ ਵਾਰਿਸਦੀਪ (4) ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੇ ਹਾਲਤ ਗੰਭੀਰ ਵੇਖ ਕੇ ਉਨ੍ਹਾਂ ਨੂੰ ਇਲਾਜ ਲਈ ਅੱਗੇ ਲੁਧਿਆਣਾ ਭੇਜ ਦਿੱਤਾ ਹੈ | ਜਾਣਕਾਰੀ ਅਨੁਸਾਰ ਜਗਸੀਰ ਸਿੰਘ ਨੇ ਪਤਨੀ ਤੇ ਪੁੱਤਰ ਦੇ ਗੋਲੀ ਮਾਰਨ ਤੋਂ ਬਾਅਦ ਖ਼ੁਦਕੁਸ਼ੀ ਦੇ ਇਰਾਦੇ ਨਾਲ ਖ਼ੁਦ ਨੂੰ ਵੀ ਗੋਲੀ ਮਾਰੀ ਹੈ | ਸੂਚਨਾ ਮਿਲਣ ਡੀ. ਐਸ. ਪੀ. ਦਿਹਾਤੀ ਕਰਨ ਸ਼ਰਮਾ ਤੇ ਥਾਣਾ ਕੁੱਲਗੜ੍ਹੀ ਦੀ ਪੁਲਿਸ ਮÏਕੇ 'ਤੇ ਪਹੁੰਚ ਕੇ ਜਾਂਚ 'ਚ ਲੱਗ ਗਈ ਹੈ | ਡੀ. ਐਸ. ਪੀ. ਕਰਨ ਸ਼ਰਮਾ ਨੇ ਦੱਸਿਆ ਇਸ ਘਟਨਾ ਦੀ ਹਰੇਕ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ | ਜਾਂਚ ਤੋਂ ਬਾਅਦ ਹੀ ਗੋਲੀ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ |

ਪਿਛਲੀ ਖ਼ਬਰ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਈ. ਡੀ. ਅਧਿਕਾਰੀ ਦਾ ਤਬਾਦਲਾ <br/> ਅਗਲੀ ਖ਼ਬਰ ਕਾਂਗਰਸ ਖ਼ਿਲਾਫ਼ 'ਆਪ' ਨੇ ਪੰਜਾਬ ਭਰ 'ਚ ਕੀਤੇ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।