ਅੰਮਿ੍ਤਸਰ, 13 ਫਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਦਲ ਦੇ ਵਰਕਿੰਗ ਕਮੇਟੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਅਹਿਮ ਇਕੱਤਰਤਾਵਾਂ 17 ਫਰਵਰੀ ਨੂੰ ਪਾਰਟੀ ਦੇ ਸਥਾਨਕ ਮੁੱਖ ਦਫ਼ਤਰ ਵਿਖੇ ਸੱਦੀ ਗਈ ਹੈ | ਉਕਤ ਜਾਣਕਾਰੀ ਦਿੰਦਿਆਂ ਪਾਰਟੀ ਦੇ ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਨੇ ਦੱਸਿਆ ਕਿ 17 ਫਰਵਰੀ ਨੂੰ ਸਵੇਰੇ 10 ਵਜੇ ਵਰਕਿੰਗ ਕਮੇਟੀ ਮੈਂਬਰਾਂ ਅਤੇ ਬਾਅਦ ਦੁਪਹਿਰ 1.30 ਵਜੇ ਜ਼ਿਲ੍ਹਾ ਪ੍ਰਧਾਨਾਂ ਨਾਲ ਜ਼ਰੂਰੀ ਇਕੱਤਰਤਾਵਾਂ ਪਾਰਟੀ ਦੇ ਸਥਾਨਕ ਬੱਸ ਅੱਡੇ ਨੇੜੇ ਸਥਿਤ ਮੁੱਖ ਦਫ਼ਤਰ ਵਿਖੇ ਹੋਣਗੀਆਂ, ਜਿਨ੍ਹਾਂ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪਾਰਟੀ ਪ੍ਰਧਾਨ ਵਲੋਂ ਸਮੂਹ ਵਰਕਿੰਗ ਕਮੇਟੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਜਿਥੇ ਪੰਥ ਤੇ ਪੰਜਾਬ ਦੇ ਭਖਦੇ ਮਸਲਿਆਂ ਸੰਬੰਧੀ ਵਿਚਾਰ ਚਰਚਾ ਹੋਵੇਗੀ |