20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ ਮੁੜ ਮਿਲੀ ਧਮਕੀ <br/>

ਅਜੀਤ ਡੈਸਕ 14-02-2026
ਮੁੰਬਈ, 13 ਫਰਵਰੀ (ਪੀ.ਟੀ.ਆਈ.)-'ਧੁਰੰਧਰ' ਸਟਾਰ ਰਣਵੀਰ ਸਿੰਘ ਤੇ 'ਸਿੰਘਮ' ਦੇ ਨਿਰਦੇਸ਼ਕ ਰੋਹਿਤ ਸ਼ੈੱਟੀ ਨੂੰ ਫਿਰ ਧਮਕੀਆਂ ਮਿਲੀਆਂ ਹਨ | ਰੋਹਿਤ ਸ਼ੈੱਟੀ ਦੇ ਘਰ 'ਤੇ ਪੰਜ ਰਾਊਾਡ ਗੋਲੀਬਾਰੀ ਤੋਂ ਬਾਅਦ ਰਣਵੀਰ ਸਿੰਘ ਨੂੰ ਪਹਿਲੀ ਧਮਕੀ 10 ਫਰਵਰੀ ਨੂੰ ਮਿਲੀ ਸੀ | ਹੁਣ, ਦੋਵਾਂ ਨੂੰ ਫਿਰ ਧਮਕੀਆਂ ਮਿਲੀਆਂ ਹਨ | ਲਾਰੈਂਸ ਬਿਸ਼ਨੋਈ ਗਰੋਹ ਨੇ ਇਸਦੀ ਪੂਰੀ ਜ਼ਿੰਮੇਵਾਰੀ ਲਈ ਹੈ | ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਗਰੋਹ ਦੇ ਗੈਂਗਸਟਰ ਹੈਰੀ ਬਾਕਸਰ ਨੇ ਇਸ ਵਾਰ ਬਾਲੀਵੁੱਡ ਨਿਰਦੇਸ਼ਕ ਰੋਹਿਤ ਸ਼ੈੱਟੀ ਤੇ ਅਦਾਕਾਰ ਰਣਵੀਰ ਸਿੰਘ ਨੂੰ ਧਮਕੀ ਦਿੱਤੀ ਹੈ | ਜਾਣਕਾਰੀ ਅਨੁਸਾਰ, ਦੋਵਾਂ ਨੂੰ ਪੁਲਿਸ ਸ਼ਿਕਾਇਤ ਦਰਜ ਕਰਵਾਉਣ ਲਈ ਧਮਕੀਆਂ ਮਿਲੀਆਂ ਹਨ | ਇਕ ਅਧਿਕਾਰੀ ਨੇ ਕਿਹਾ ਕਿ ਇਹ ਆਡੀਓ ਕਲਿੱਪ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪ੍ਰਸਾਰਿਤ ਹੋਈ ਸੀ ਜਿਸ ਤੋਂ ਬਾਅਦ ਮੁੰਬਈ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤੇ ਕਿਹਾ ਕਿ ਇਹ ਸ਼ੱਕ ਹੈ ਕਿ ਦੇਸ਼ ਭਰ ਵਿਚ ਕਈ ਹੋਰ ਲੋਕਾਂ ਨੂੰ ਵੀ ਇਸੇ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ | ਪੁਲਿਸ ਹੋਰ ਚੀਜ਼ਾਂ ਦੇ ਨਾਲ-ਨਾਲ ਇਹ ਵੀ ਜਾਂਚ ਕਰ ਰਹੀ ਹੈ ਕਿ ਕੀ ਕਲਿੱਪ 'ਚ ਸੁਣਾਈ ਗਈ ਆਵਾਜ਼ ਅਸਲੀ ਸੀ ਜਾਂ ਏ.ਆਈ. ਟੂਲਜ਼ ਦੀ ਵਰਤੋਂ ਕਰਕੇ ਬਣਾਈ ਗਈ ਹੈ |

ਪਿਛਲੀ ਖ਼ਬਰ ਸੁਪਰੀਮ ਕੋਰਟ ਨੇ ਮਨੀਪੁਰ ਹਿੰਸਾ ਮਾਮਲੇ 'ਚ ਸੀ.ਬੀ.ਆਈ. ਕੋਲੋਂ ਮੰਗੀ ਸਥਿਤੀ ਰਿਪੋਰਟ ਅਗਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਵਰਕਿੰਗ ਕਮੇਟੀ ਮੈਂਬਰਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਇਕੱਤਰਤਾਵਾਂ 17 ਫਰਵਰੀ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।