20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸੁਪਰੀਮ ਕੋਰਟ ਨੇ ਮਨੀਪੁਰ ਹਿੰਸਾ ਮਾਮਲੇ 'ਚ ਸੀ.ਬੀ.ਆਈ. ਕੋਲੋਂ ਮੰਗੀ ਸਥਿਤੀ ਰਿਪੋਰਟ

ਅਜੀਤ ਡੈਸਕ 14-02-2026
ਨਵੀਂ ਦਿੱਲੀ, 13 ਫਰਵਰੀ (ਜਗਤਾਰ ਸਿੰਘ)- ਸੁਪਰੀਮ ਕੋਰਟ ਨੇ ਮਨੀਪੁਰ ਹਿੰਸਾ ਦੀ ਜਾਂਚ ਕਰ ਰਹੀ ਸੀ. ਬੀ. ਆਈ. ਪਾਸੋਂ 2 ਹਫ਼ਤਿਆਂ ਅੰਦਰ ਸਥਿਤੀ ਰਿਪੋਰਟ ਮੰਗੀ ਹੈ | ਇਸ ਦੇ ਨਾਲ ਹੀ ਅਦਾਲਤ ਨੇ ਸੁਝਾਅ ਦਿੱਤਾ ਹੈ ਕਿ ਹੁਣ ਮਨੀਪੁਰ ਜਾਂ ਗੁਹਾਟੀ ਹਾਈ ਕੋਰਟ ਇਨ੍ਹਾਂ ਮਾਮਲਿਆਂ ਦੀ ਨਿਗਰਾਨੀ ਕਰੇ | ਇਸ ਤੋਂ ਇਲਾਵਾ ਸਰਕਾਰ ਨੂੰ ਪੀੜਤਾਂ ਦੇ ਮੁੜ ਵਸੇਬੇ ਲਈ ਬਣੀ ਕਮੇਟੀ ਦੀ ਸਿਫ਼ਾਰਸ਼ਾਂ ਛੇਤੀ ਲਾਗੂ ਕਰਨ ਦਾ ਆਦੇਸ਼ ਵੀ ਦਿੱਤਾ ਹੈ | ਅੱਜ ਸੁਣਵਾਈ ਦੌਰਾਨ ਚੀਫ਼ ਜਸਟਿਸ ਸੂਰਿਆਕਾਂਤ ਤੇ ਜਸਟਿਸ ਜਾਇਮਾਲਿਆ ਬਾਗਚੀ ਦੀ ਬੈਂਚ ਨੇ ਮਨੀਪੁਰ ਹਿੰਸਾ ਦੀ ਸੁਣਵਾਈ ਕਰਦੇ ਹੋਏ ਸੀ.ਬੀ.ਆਈ. ਨੂੰ ਆਦੇਸ਼ ਦਿੱਤੇ ਹਨ ਕਿ ਉਹ ਜਾਤੀ ਹਿੰਸਾ ਨਾਲ ਸਬੰਧਿਤ 11 ਐਫ.ਆਈ.ਆਰ. ਦੀ ਜਾਂਚ ਬਾਰੇ 2 ਹਫ਼ਤਿਆਂ ਅੰਦਰ ਸਥਿਤੀ ਰਿਪੋਰਟ ਪੇਸ਼ ਕਰੇ | ਉਨ੍ਹਾਂ ਇਹ ਵੀ ਕਿਹਾ ਕਿ ਸੁਪਰੀਮ ਕੋਰਟ ਦੀ ਬਜਾਏ ਮਨੀਪੁਰ ਜਾਂ ਗੁਹਾਟੀ ਹਾਈ ਕੋਰਟ ਨੂੰ ਇਨ੍ਹਾਂ ਮਾਮਲਿਆਂ ਦੇ ਟ੍ਰਾਇਲ ਤੇ ਜਾਂਚ ਦੀ ਨਿਗਰਾਨੀ ਕਰਨੀ ਚਾਹੀਦੀ ਹੈ | ਅਦਾਲਤ ਨੇ ਕੇਂਦਰ ਤੇ ਮਨੀਪੁਰ ਸਰਕਾਰ ਨੂੰ ਨਿਰਦੇਸ਼ ਦਿੱਤੇ ਕਿ ਉਹ ਜਸਟਿਸ ਗੀਤਾ ਮਿੱਤਲ ਕਮੇਟੀ ਦੀ ਸਿਫ਼ਾਰਸ਼ਾਂ ਨੂੰ ਹਰ ਹਾਲ 'ਚ ਲਾਗੂ ਕਰੇ |

ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਹਿਮਾਚਲ ਪੰਚਾਇਤ ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣ ਦੇ ਆਦੇਸ਼ ਅਗਲੀ ਖ਼ਬਰ ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ ਮੁੜ ਮਿਲੀ ਧਮਕੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।