19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੰਜਾਬ ਮਾਰਚ 2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ-ਬੈਂਸ <br/>

ਅਜੀਤ ਡੈਸਕ 14-02-2026
ਚੰਡੀਗੜ੍ਹ, 13 ਫ਼ਰਵਰੀ (ਅਜੀਤ ਬਿਊਰੋ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਮੁਲਾਂਕਣ ਪ੍ਰਕਿਰਿਆ ਵਿਚ ਵੱਡਾ ਬਦਲਾਅ ਲਿਆਉਣ ਜਾ ਰਹੀ ਹੈ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਆਨ-ਸਕਰੀਨ ਮਾਰਕਿੰਗ ਪ੍ਰਣਾਲੀ ਲਾਗੂ ਕਰਨ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਕਦਮ ਨਾਲ ਪੰਜਾਬ ਦੇਸ ਦੇ ਉਨ੍ਹਾਂ ਮੋਹਰੀ ਸੂਬਿਆਂ ਵਿਚ ਸ਼ੁਮਾਰ ਹੋ ਜਾਵੇਗਾ, ਜਿਥੇ ਪੂਰੀ ਤਰ੍ਹਾਂ ਡਿਜੀਟਲ ਮੁਲਾਂਕਣ ਪ੍ਰਣਾਲੀ ਅਪਣਾਈ ਜਾ ਰਹੀ ਹੈ | ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪ੍ਰਣਾਲੀ ਨਾਲ ਅਧਿਆਪਕ ਸਕੈਨ ਕੀਤੀਆਂ ਉੱਤਰ ਪੱਤਰੀਆਂ ਦਾ ਕੰਪਿਊਟਰ 'ਤੇ ਮੁਲਾਂਕਣ ਕਰ ਸਕਣਗੇ ਅਤੇ ਸਾਫ਼ਟਵੇਅਰ ਰਾਹੀਂ ਅੰਕਾਂ ਦੀ ਗਿਣਤੀ ਆਪਣੇ ਆਪ ਹੋਵੇਗੀ, ਜਿਸ ਨਾਲ ਨਤੀਜੇ ਤੇਜ਼ ਅਤੇ ਸਹੀ ਤਰੀਕੇ ਨਾਲ ਜਾਰੀ ਹੋਣਗੇ | ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਪ੍ਰਣਾਲੀ ਨੇ ਤੁਰੰਤ ਅਤੇ ਸਟੀਕ ਮੁਲਾਂਕਣ ਕਰਕੇ ਆਪਣੀ ਯੋਗਤਾ ਪਹਿਲਾਂ ਹੀ ਸਾਬਤ ਕਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਸਤੰਬਰ 2025 ਦੀ ਸਪਲੀਮੈਂਟਰੀ ਪ੍ਰੀਖਿਆ ਦੌਰਾਨ 23,000 ਉੱਤਰ ਪੱਤਰੀਆਂ ਦਾ ਡਿਜੀਟਲ ਮੁਲਾਂਕਣ ਸਫ਼ਲਤਾਪੂਰਵਕ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਸਫ਼ਲ ਪ੍ਰਯੋਗ ਤੋਂ ਉਤਸ਼ਾਹਿਤ ਹੋ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਇਸ ਸਾਲ ਮੈਟਿ੍ਕ ਪ੍ਰੀਖਿਆ ਦੇ ਇਕ ਵਿਸ਼ੇ ਵਿਚ ਆਨ-ਸਕਰੀਨ ਮਾਰਕਿੰਗ ਪ੍ਰਣਾਲੀ ਲਾਗੂ ਕਰੇਗਾ ਅਤੇ ਆਉਣ ਵਾਲੇ ਸੈਸ਼ਨਾਂ ਵਿਚ ਇਸ ਦਾ ਵਿਸਥਾਰ ਕੀਤਾ ਜਾਵੇਗਾ |

ਪਿਛਲੀ ਖ਼ਬਰ ਚੌਲ ਮਿੱਲਰਾਂ ਦੇ ਵਫ਼ਦ ਵਲੋਂ ਕੇਂਦਰੀ ਖ਼ੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ <br/> ਅਗਲੀ ਖ਼ਬਰ 5 ਸਾਲਾਂ 'ਚ 1.34 ਲੱਖ ਭਾਰਤੀ ਵਿਦੇਸ਼ਾਂ ਤੋਂ ਡਿਪੋਰਟ, ਰਾਜ ਵਾਰ ਡਾਟਾ ਉਪਲਬਧ ਨਹੀਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।