19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਭਾਜਪਾ ਪੰਜਾਬ ਐਸ.ਸੀ. ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿਚ ਸ਼ਾਮਿਲ <br/>

ਅਜੀਤ ਡੈਸਕ 14-02-2026
ਚੰਡੀਗੜ੍ਹ, 13 ਫਰਵਰੀ (ਅਜੀਤ ਬਿਊਰੋ)-ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ. ਵਿੰਗ ਦੇ ਸੂਬਾ ਵਿੱਤ ਸਕੱਤਰ ਰਹੇ ਅਮਰਜੀਤ ਸਿੰਘ ਕੋਕਰੀ ਕਲਾਂ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ | ਇਸ ਮੌਕੇ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਨੇ ਨਿਹਾਲ ਸਿੰਘ ਵਾਲਾ ਖੇਤਰ ਵਿਚ ਲੰਬੇ ਸਮੇਂ ਤੋਂ ਸਰਗਰਮ ਅਤੇ ਸਕਾਰਾਤਮਿਕ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਦਾ 'ਆਪ' ਵਿਚ ਆਉਣਾ ਮਾਨ ਸਰਕਾਰ ਦੇ ਕੰਮਾਂ ਪ੍ਰਤੀ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਪ੍ਰਤੀਕ ਹੈ | ਚੀਮਾ ਨੇ ਜਾਣਕਾਰੀ ਦਿੱਤੀ ਕਿ ਅਮਰਜੀਤ ਸਿੰਘ ਦੇ ਨਾਲ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਸਰਪੰਚਾਂ, ਪੰਚਾਂ ਅਤੇ ਨੰਬਰਦਾਰਾਂ ਸਮੇਤ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕ ਵੀ 'ਆਪ' ਵਿਚ ਸ਼ਾਮਿਲ ਹੋਏ ਹਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਤੇਜ਼ <br/> ਅਗਲੀ ਖ਼ਬਰ ਚੌਲ ਮਿੱਲਰਾਂ ਦੇ ਵਫ਼ਦ ਵਲੋਂ ਕੇਂਦਰੀ ਖ਼ੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।