19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਭਗਵੰਤ ਮਾਨ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ-ਚੀਮਾ <br/>

ਅਜੀਤ ਡੈਸਕ 14-02-2026
ਚੰਡੀਗੜ੍ਹ, 13 ਫਰਵਰੀ (ਅਜੀਤ ਬਿਊਰੋ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨੇ ਇਥੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ ਪੁਰਬ ਨੂੰ ਮਨਾਉਣ ਲਈ ਸਾਲ ਭਰ ਦੇ ਵਿਸਥਾਰਿਤ ਰੋਡਮੈਪ ਨੂੰ ਅੰਤਿਮ ਰੂਪ ਦੇਣ ਲਈ ਆਪਣੀ ਦੂਜੀ ਮੀਟਿੰਗ ਕੀਤੀ | ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਵਿਸੇਸ ਇਨਵਾਇਟੀ ਪਵਨ ਟੀਨੂੰ ਨੇ ਮਹੀਨਾਵਾਰ ਪ੍ਰੋਗਰਾਮਾਂ ਦੇ ਪ੍ਰਬੰਧਾ ਬਾਰੇ ਵਿਸਥਾਰ 'ਚ ਚਰਚਾ ਕੀਤੀ | ਕੈਬਨਿਟ ਸਬ-ਕਮੇਟੀ ਨੇ ਵਾਰਾਣਸੀ, ਫਰੀਦਕੋਟ, ਜੰਮੂ ਅਤੇ ਬਠਿੰਡਾ ਤੋਂ ਚਾਰ ਵੱਡੀਆਂ ਸ਼ੋਭਾ ਯਾਤਰਾਵਾਂ ਕੱਢਣ ਦਾ ਫੈਸਲਾ ਕੀਤਾ ਹੈ, ਜੋ ਗੁਰੂ ਜੀ ਦੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੀਆਂ | ਵੱਖ-ਵੱਖ ਹਿੱਸਿਆਂ ਤੋਂ ਸਰਧਾਲੂਆਂ ਨੂੰ ਵਾਰਾਣਸੀ ਸਥਿਤ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਮੰਦਰ ਦੇ ਦਰਸਨਾਂ ਲਈ ਤੀਰਥ ਯਾਤਰਾਵਾਂ ਦੀ ਸਹੂਲਤ ਦੇਣ ਦਾ ਵੀ ਫੈਸਲਾ ਲਿਆ ਗਿਆ | ਗੁਰੂ ਜੀ ਦਾ ਫਲਸਫਾ ਨਵੀਂ ਪੀੜ੍ਹੀ ਤੱਕ ਸਾਰਥਕ ਤਰੀਕੇ ਨਾਲ ਪਹੁੰਚਾਉਣ ਲਈ ਸਬ-ਕਮੇਟੀ ਨੇ ਸੂਬੇ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ 'ਚ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਸੈਮੀਨਾਰ ਕਰਵਾਉਣ ਦੀ ਪ੍ਰਵਾਨਗੀ ਦਿੱਤੀ | ਇਸ ਰੋਡਮੈਪ 'ਚ ਹਰ ਜ਼ਿਲ੍ਹੇ 'ਚ ਡਰੋਨ ਸ਼ੋਅ ਅਤੇ ਪਿੰਡਾਂ 'ਚ ਦਸਤਾਵੇਜੀ ਫਿਲਮਾਂ ਦੀ ਸਕ੍ਰੀਨਿੰਗ ਰਾਹੀਂ ਨਵੀਨਤਾਕਾਰੀ ਪ੍ਰਚਾਰ ਵੀ ਸ਼ਾਮਿਲ ਹੈ ਤਾਂ ਜੋ ਆਧੁਨਿਕ ਤਕਨਾਲੋਜੀ ਰਾਹੀਂ ਜਾਗਰੂਕਤਾ ਵਧਾਈ ਜਾ ਸਕੇ | ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਸਮਾਜ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਕੈਬਨਿਟ ਸਬ-ਕਮੇਟੀ ਨੇ 650ਵੀਂ ਸਤਾਬਦੀ ਨੂੰ ਸਮਰਪਿਤ ਹਰ ਜ਼ਿਲ੍ਹੇ 'ਚ 6.5 ਲੱਖ ਬੂਟੇ ਲਗਾਉਣ ਦੀ ਮੁਹਿੰਮ ਸੁਰੂ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ | ਮੀਟਿੰਗ 'ਚ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਸੈਰ-ਸਪਾਟਾ ਵਿਭਾਗ ਦੇ ਸਕੱਤਰ ਕੁਮਾਰ ਅਮਿਤ, ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਅਤੇ ਡਿਪਟੀ ਡਾਇਰੈਕਟਰ ਯਸਪਾਲ ਸ਼ਰਮਾ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਡਾਲਾ ਵਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ 'ਚ ਦੇਰੀ ਖ਼ਿਲਾਫ਼ ਮੋਰਚਾ ਲਾਉਣ ਦੀ ਚਿਤਾਵਨੀ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਤੇਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।