19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸ਼੍ਰੋਮਣੀ ਕਮੇਟੀ ਵਲੋਂ ਗਠਿਤ ਏ.ਆਈ. ਮਾਹਿਰਾਂ ਦੀ 7 ਮੈਂਬਰੀ ਸਬ ਕਮੇਟੀ ਦੀ ਇਕੱਤਰਤਾ <br/>

ਅਜੀਤ ਡੈਸਕ 14-02-2026
ਅੰਮਿ੍ਤਸਰ, 13 ਫਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਤਕਨਾਲੋਜੀ ਦੁਆਰਾ ਸਿੱਖੀ ਬਾਰੇ ਗਲਤ ਜਾਣਕਾਰੀ ਦੇ ਪ੍ਰਚਲਣ ਅਤੇ ਸੋਸ਼ਲ ਮੀਡੀਆ 'ਤੇ ਸਿੱਖ ਧਰਮ ਦੀ ਮਾਣ ਮਰਿਆਦਾ ਵਿਰੁੱਧ ਵਾਇਰਲ ਹੋ ਰਹੀ ਸਮੱਗਰੀ ਨੂੰ ਰੋਕਣ ਲਈ ਇਸ ਖੇਤਰ ਵਿਚ ਕੰਮ ਕਰ ਰਹੇ ਤਕਨੀਕੀ ਮਾਹਿਰਾਂ 'ਤੇ ਅਧਾਰਤ ਬੀਤੇ ਦਿਨੀਂ 2 ਫਰਵਰੀ ਨੂੰ ਗਠਿਤ ਸੱਤ ਮੈਂਬਰੀ ਸਬ ਕਮੇਟੀ ਦੀ ਇਥੇ ਸੰਸਥਾ ਦੇ ਮੁੱਖ ਦਫਤਰ ਵਿਖੇ ਇਕੱਤਰਤਾ ਹੋਈ, ਜਿਸ ਦੌਰਾਨ ਅਜਿਹੇ ਮਾਮਲਿਆਂ ਦੀ ਰੋਕਥਾਮ ਲਈ ਹਾਜ਼ਰ ਵਿਦਵਾਨਾਂ ਨੇ ਆਪਣੇ ਮੁੱਲਵਾਨ ਸੁਝਾਅ ਦਿੱਤੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਇਸ ਇਕੱਤਰਤਾ ਵਿਚ ਡਾ. ਸਰਪ੍ਰੀਤ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, ਡਾ. ਗੁਰਪਾਲ ਸਿੰਘ ਖ਼ਾਲਸਾ ਕਾਲਜ ਪਟਿਆਲਾ, ਡਾ. ਜਗਦੀਪ ਸਿੰਘ ਮੱਲ੍ਹੀ ਅਤੇ ਡਾ. ਸਤਿੰਦਰਪਾਲ ਸਿੰਘ ਗੁਰੂ ਨਾਨਕ ਇੰਜੀ. ਕਾਲਜ ਲੁਧਿਆਣਾ, ਹਰਮੀਤ ਸ਼ਾਹ ਸਿੰਘ ਯੂ. ਕੇ., ਡਾ. ਸਰਬਜੋਤ ਸਿੰਘ ਯੂ. ਕੇ., ਸ਼੍ਰੋਮਣੀ ਕਮੇਟੀ ਦੇ ਸਿਸਟਮ ਐਡਮਿਨਸ੍ਰੇਟਰ ਕਰਮਵੀਰ ਸਿੰਘ ਤੇ ਇੰਚਾਰਜ ਸ਼ਿਵਰਾਜ ਸਿੰਘ ਹਾਜ਼ਰ ਹੋਏ, ਜਦਕਿ ਡਾ. ਹਰਜਿੰਦਰ ਸਿੰਘ ਸੰਧੂ ਨੇ ਅਮਰੀਕਾ ਤੋਂ ਆਨਲਾਈਨ ਵਿਧੀ ਨਾਲ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਬਲੋਚ ਲਿਬਰੇਸ਼ਨ ਆਰਮੀ ਵਲੋਂ ਪਾਕਿ ਫ਼ੌਜ 'ਤੇ ਹਵਾਈ ਹਮਲਿਆਂ ਲਈ 'ਏਅਰ ਡਰੋਨ ਯੂਨਿਟ' ਸਥਾਪਿਤ <br/> ਅਗਲੀ ਖ਼ਬਰ ਆੜ੍ਹਤੀਆ ਵਲੋਂ ਪੰਜਾਬ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ 'ਚ ਕੇਂਦਰੀ ਮੰਤਰੀ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।