19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

'ਆਪ' ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਰੋੜਾ ਦੇ ਸਹੁਰੇ ਦਾ ਦਿਹਾਂਤ

ਅਜੀਤ ਡੈਸਕ 14-02-2026

ਸਪੀਕਰ ਸੰਧਵਾਂ, ਨੀਲ ਗਰਗ, ਸੋਢੀ ਸਮੇਤ ਹਜ਼ਾਰਾਂ ਲੋਕਾਂ ਨੇ ਦਿੱਤੀ ਅੰਤਿਮ ਵਿਦਾਇਗੀ
ਫ਼ਾਜ਼ਿਲਕਾ, 13 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਤਿਕਾਰਯੋਗ ਸਹੁਰਾ ਸਾਹਿਬ, ਪ੍ਰਸਿੱਧ ਸਮਾਜਸੇਵੀ ਅਤੇ ਕੋ-ਚੇਅਰਮੈਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਕਰਨ ਗਿਲਹੋਤਰਾ ਦੇ ਪਿਤਾ ਸੰਦੀਪ ਗਿਲਹੋਤਰਾ (70) ਦਾ ਦਿਹਾਂਤ ਹੋ ਗਿਆ | ਰਾਜਨੀਤੀ ਗਲਿਆਰਿਆਂ ਤੋਂ ਸਨਅਤ ਜਗਤ 'ਚ ਸੰਦੀਪ ਗਿਲਹੋਤਰਾ ਦੀ ਆਪਣੀ ਨਿਵੇਕਲੀ ਪਛਾਣ ਸੀ | ਉਨ੍ਹਾਂ ਦਾ ਅੰਤਿਮ ਸੰਸਕਾਰ ਫ਼ਾਜ਼ਿਲਕਾ ਦੇ ਸਥਾਨਕ ਸ਼ਮਸ਼ਾਨਘਾਟ ਵਿਚ ਗ਼ਮਗੀਨ ਮਾਹੌਲ ਵਿਚ ਕੀਤਾ ਗਿਆ | ਮਿ੍ਤਕ ਦੇਹ ਨੂੰ ਉਨ੍ਹਾਂ ਦੇ ਪੁੱਤਰ ਕਰਨ ਗਿਲਹੋਤਰਾ ਅਤੇ ਪੋਤਰੇ ਪਰਿਆਸ਼ ਗਿਲਹੋਤਰਾ ਨੇ ਅਗਨੀ ਭੇਟ ਕੀਤੀ | ਇਸ ਮੌਕੇ ਪੰਜਾਬ ਭਰ ਤੋਂ ਵੱਖ-ਵੱਖ ਸਿਆਸੀ, ਸਮਾਜਿਕ, ਧਾਰਮਿਕ ਅਤੇ ਵਪਾਰਕ ਜਥੇਬੰਦੀਆਂ ਦੇ ਨੁਮਾਇੰਦੇ, ਜਿਨ੍ਹਾਂ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਨੀਲ ਗਰਗ, ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਭਾਜਪਾ ਆਗੂ ਅਨੁਮੀਤ ਸਿੰਘ ਹੀਰਾ ਸੋਢੀ, ਫ਼ਾਜ਼ਿਲਕਾ ਦੇ ਸਾਬਕਾ ਵਿਧਾਇਕ ਡਾ. ਮਹਿੰਦਰ ਕੁਮਾਰ ਰਿਣਵਾ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ, ਉਦਯੋਗਪਤੀ ਵਿਨੋਦ ਗੁਪਤਾ, ਵਪਾਰ ਮੰਡਲ ਦੇ ਪ੍ਰਧਾਨ ਅਸ਼ੋਕ ਗੁਲਬਧਰ, ਅਰੋੜਵੰਸ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬਾਬੂ ਲਾਲ ਅਰੋੜਾ, ਰੀਕ੍ਰਿਏਸ਼ਨ ਕਲੱਬ ਦੇ ਉਪ ਪ੍ਰਧਾਨ ਰਵੀ ਗਗਨੇਜਾ, ਜਨਰਲ ਸਕੱਤਰ ਅਸ਼ੋਕ ਕਮਰਾ, ਨਗਰ ਕੌਂਸਲ ਸਾਬਕਾ ਪ੍ਰਧਾਨ ਨੀਲੂ ਸੇਠੀ, ਨਗਰ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਚਦੇਵਾ, ਐਸ.ਐਸ.ਪੀ.ਗੁਰਮੀਤ ਸਿੰਘ, ਡਾ. ਯਸ਼ਪਾਲ ਜੱਸੀ, ਡਾ. ਭਾਨੂ ਪ੍ਰਤਾਪ ਢੀਗੜਾ, ਡਾ. ਵਿਜੇ ਸਚਦੇਵਾ, ਪੱਤਰਕਾਰ ਭਾਈਚਾਰੇ ਤੋਂ ਇਲਾਵਾ ਇਲਾਕੇ ਦੇ ਆਦਿ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਅਨੰਤਨਾਗ ਵਿਖੇ ਕ੍ਰਿਕਟ ਬੈਟ ਤਿਆਰ ਅਗਲੀ ਖ਼ਬਰ ਹਿਮਾਚਲ ਦੇ ਸਕੂਲ 'ਚ ਵਿਦਿਆਰਥੀਆਂ ਸਾਹਮਣੇ ਮਿਡ-ਡੇਅ ਮੀਲ ਵਰਕਰ ਦਾ ਕਤਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।