08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਹਾਈ ਕੋਰਟ ਵਲੋਂ ਚੌਕੀਦਾਰਾਂ ਨੂੰ ਰੈਗੂਲਰ ਕਰਨ ਦੇ ਹੁਕਮ

ਅਜੀਤ ਡੈਸਕ 15-02-2026

ਚੰਡੀਗੜ੍ਹ, 14 ਫਰਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿਚ ਪਿਛਲੇ ਕਈ ਸਾਲਾਂ ਤੋਂ ਆਊਟ ਸੋਰਸ ਦੇ ਅਧਾਰ 'ਤੇ ਕੰਮ ਕਰਦੇ ਚÏਕੀਦਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਸੂਬਾ ਸਰਕਾਰ ਨੂੰ ਉਨ੍ਹਾਂ ਨੂੰ ਰੈਗੂਲਰ ਕਰਨ ਦੇ ਹੁਕਮ ਦਿੱਤੇ ਹਨ¢ ਅਦਾਲਤ ਨੇ ਸਪਸ਼ਟ ਕੀਤਾ ਕਿ ਲੰਬੇ ਸਮੇਂ ਤੱਕ ਨਿਰੰਤਰ ਸੇਵਾਵਾਂ ਲੈਣ ਦੇ ਬਾਵਜੂਦ ਕਰਮਚਾਰੀਆਂ ਨੂੰ ਅਸਥਾਈ ਦਰਜੇ 'ਤੇ ਰੱਖਣਾ ਇਕ ਅਨੁਚਿਤ ਕਿਰਤ ਪ੍ਰਥਾ ਹੈ ਅਤੇ ਸੰਵਿਧਾਨ ਦੇ ਸਮਾਨਤਾ ਦੇ ਸਿਧਾਂਤ ਦੇ ਉਲਟ ਹੈ¢ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ ਮਾਣਕ ਸਿੰਘ ਅਤੇ ਹੋਰਾਂ ਦੀਆਂ ਪਟੀਸ਼ਨਾਂ ਸਮੇਤ ਕਈ ਪਟੀਸ਼ਨਾਂ ਦੀ ਸੁਣਵਾਈ ਕਰਦੇ ਹੋਏ ਇਹ ਫ਼ੈਸਲਾ ਸੁਣਾਇਆ¢ ਅਦਾਲਤ ਨੇ ਰਾਜ ਸਰਕਾਰ ਅਤੇ ਸੰਬੰਧਿਤ ਵਿਭਾਗਾਂ ਨੂੰ ਹੁਕਮ ਦਿੱਤਾ ਕਿ ਹੁਕਮ ਦੀ ਕਾਪੀ ਮਿਲਣ ਦੇ 6 ਹਫ਼ਤਿਆਂ ਦੇ ਅੰਦਰ ਸਾਰੇ ਪਟੀਸ਼ਨਰਾਂ ਨੂੰ ਰੈਗੂਲਰ ਕੀਤਾ ਜਾਵੇ | ਨਾਲ ਹੀ ਅਦਾਲਤ ਨੇ ਕਿਹਾ ਕਿ ਜੇਕਰ ਨਿਰਧਾਰਿਤ ਸਮੇਂ ਦੇ ਅੰਦਰ ਹੁਕਮ ਦੀ ਪਾਲਣਾ ਨਹੀਂ ਕੀਤੀ ਜਾਂਦੀ, ਤਾਂ ਕਰਮਚਾਰੀਆਂ ਨੂੰ ਆਪਣੇ ਆਪ ਰੈਗੂਲਰ ਮੰਨਿਆ ਜਾਵੇਗਾ¢ ਅਦਾਲਤ ਨੇ ਕਿਹਾ ਕਿ ਕਰਮਚਾਰੀਆਂ ਦੀ ਰੈਗੂਲਰ ਕਰਨ ਦੀ ਮੰਗ ਨੂੰ 15 ਅਕਤੂਬਰ, 2020 ਦੇ ਹੁਕਮ ਰਾਹੀਂ ਰੱਦ ਕਰਨਾ ਕਾਨੂੰਨੀ ਤÏਰ 'ਤੇ ਜਾਇਜ਼ ਨਹੀਂ ਸੀ¢ ਪਟੀਸ਼ਨਰਾਂ ਨੇ ਅਦਾਲਤ ਨੂੰ ਦੱਸਿਆ ਕਿ ਉਹ 2008 ਤੋਂ ਵੱਖ-ਵੱਖ ਵਿਭਾਗਾਂ ਵਿਚ ਚÏਕੀਦਾਰ ਵਜੋਂ ਕੰਮ ਕਰ ਰਹੇ ਹਨ ਅਤੇ ਅਸਲ ਵਿਚ ਉਨ੍ਹਾਂ 'ਤੇ ਵਿਭਾਗ ਦਾ ਹੀ ਕੰਟਰੋਲ ਹੈ, ਜਦੋਂਕਿ ਉਨ੍ਹਾਂ ਦੀ ਨਿਯੁਕਤੀ ਠੇਕੇਦਾਰ ਅਧੀਨ ਦਿਖਾਈ ਗਈ ਹੈ¢

ਪਿਛਲੀ ਖ਼ਬਰ ਅਕਾਲੀ ਦਲ ਤੇ ਕਾਂਗਰਸ ਦੀ ਤਰਜ਼ 'ਤੇ ਆਮ ਆਦਮੀ ਪਾਰਟੀ ਨੇ ਵਿਸ਼ਾਲ ਇਕੱਠ ਲਈ ਮੋਗਾ ਜ਼ਿਲ੍ਹੇ ਦੇ ਨਗਰ ਕਿੱਲੀ ਚਾਹਲਾਂ ਨੂੰ... ਅਗਲੀ ਖ਼ਬਰ ਕੌਮਾਂਤਰੀ ਹਵਾਈ ਅੱਡੇ 'ਤੇ 1.64 ਕਰੋੜ ਦਾ ਗਾਂਜਾ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।