08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਪਾਕਿਸਤਾਨ ਤੋਂ ਮੰਗਵਾਈ 22 ਕਿੱਲੋ ਹੈਰੋਇਨ, 2 ਵਿਦੇਸ਼ੀ ਪਿਸਤੌਲ ਤੇ ਲੱਖਾਂ ਰੁਪਏ ਦੀ 'ਡਰੱਗ ਮਨੀ' ਸਮੇਤ 4 ਤਸਕਰ ਕਾਬੂ <br/>

ਅਜੀਤ ਡੈਸਕ 15-02-2026

ਫ਼ਿਰੋਜ਼ਪੁਰ, 14 ਫਰਵਰੀ (ਗੁਰਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫ਼ਾਸ਼ ਕਰਦਿਆਂ ਸਰਹੱਦ ਪਾਰ ਤੋਂ ਆਈ 22 ਕਿੱਲੋ ਤੋਂ ਵੱਧ ਹੈਰੋਇਨ ਦੀ ਖੇਪ, ਵਿਦੇਸ਼ੀ ਪਿਸਤੌਲ ਅਤੇ ਲੱਖਾਂ ਰੁਪਏ ਦੀ 'ਡਰੱਗ ਮਨੀ' ਸਮੇਤ 4 ਤਸਕਰਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਫ਼ਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼ ਜ਼ੀਰਾ ਦੀ ਟੀਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਪ੍ਰਤਾਪ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਕਿਲਚੇ ਥਾਣਾ ਸਦਰ ਫ਼ਿਰੋਜ਼ਪੁਰ, ਜਗਜੀਤ ਸਿੰਘ ਉਰਫ਼ ਜੱਗਾ ਪੁੱਤਰ ਕਰਨੈਲ ਸਿੰਘ ਵਾਸੀ ਅਰਨੀਵਾਲਾ ਜ਼ਿਲ੍ਹਾ ਫ਼ਾਜ਼ਿਲਕਾ, ਮਲੂਕ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਗੰਧੂ ਕਿਲਚਾ ਥਾਣਾ ਮਮਦੋਟ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਕਿਰਨਦੀਪ ਸਿੰਘ ਉਰਫ਼ ਦੀਪ ਪੁੱਤਰ ਸੁਰਜੀਤ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਕਾਲੋਨੀ ਮੱਲਾਂਵਾਲਾ ਰੋਡ ਥਾਣਾ ਸਿਟੀ ਫ਼ਿਰੋਜ਼ਪੁਰ ਨੂੰ ਪਿੰਡ ਦੁਲਚੀਕੇ ਤੋਂ 2 ਕਿੱਲੋ 717 ਗ੍ਰਾਂਮ ਹੈਰੋਇਨ, 4 ਮੋਬਾਈਲ ਫੋਨ, ਇਕ ਆਈ-20 ਕਾਰ ਨੰਬਰ ਐੱਚ.ਆਰ-30-ਕਿਊ-3251 ਸਮੇਤ ਕਾਬੂ ਕੀਤਾ ਗਿਆ, ਜਿਨ੍ਹਾਂ ਪਾਸੋਂ 2 ਪਿਸਟਲ ਗਲੋਕ ਸਮੇਤ 2 ਮੈਗਜ਼ੀਨ ਅਤੇ ਕਾਰਤੂਸ ਵੀ ਬਰਾਮਦ ਹੋਏ¢ ਇਸ ਸੰਬੰਧੀ ਥਾਣਾ ਸਦਰ ਫਿਰੋਜ਼ਪੁਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਤੇ ਅਸਲ੍ਹਾ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਕੀਤੀ ਤਫ਼ਤੀਸ਼ ਦੌਰਾਨ ਦੋਸ਼ੀ ਪ੍ਰਤਾਪ ਸਿੰਘ ਦੀ ਨਿਸ਼ਾਨਦੇਹੀ 'ਤੇ ਉਸ ਦੇ ਘਰ ਦੇ ਨਾਲ ਬਣੀ ਪਸ਼ੂਆਂ ਦੀ ਹਵੇਲੀ ਵਿਚੋਂ 19 ਕਿੱਲੋ 578 ਗ੍ਰਾਂਮ ਹੈਰੋਇਨ ਹੋਰ ਅਤੇ 2 ਲੱਖ 5 ਹਜ਼ਾਰ ਰੁਪਏ 'ਡਰੱਗ ਮਨੀ' ਬਰਾਮਦ ਕੀਤੀ ਗਈ¢ ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਹੈਰੋਇਨ ਦੀ ਇਹ ਖੇਪ ਪਾਕਿਸਤਾਨ ਤੋਂ ਆਈ ਹੈ ਤੇ ਇਨ੍ਹਾਂ ਦੋਸ਼ੀਆਂ ਵਲੋਂ ਅੱਗੇ ਵੱਖ-ਵੱਖ ਥਾਵਾਂ 'ਤੇ ਸਪਲਾਈ ਕਰਨੀ ਸੀ¢ ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪ੍ਰਤਾਪ ਸਿੰਘ ਖ਼ਿਲਾਫ਼ ਚੰਡੀਗੜ੍ਹ ਵਿਖੇ ਇਕ, ਜਗਜੀਤ ਸਿੰਘ ਉਰਫ਼ ਜੱਗਾ ਖ਼ਿਲਾਫ਼ ਥਾਣਾ ਅਰਨੀਵਾਲਾ, ਫ਼ਾਜ਼ਿਲਕਾ 'ਚ ਇਕ ਅਤੇ ਮਲੂਕ ਸਿੰਘ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਚਾਰ ਮੁਕੱਦਮੇ ਦਰਜ ਹਨ | ਇਸ ਮੌਕੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ, ਐਸ.ਪੀ. (ਡੀ.) ਮਨਜੀਤ ਸਿੰਘ, ਡੀ.ਐਸ.ਪੀ. ਦਿਹਾਤੀ ਕਰਨ ਸ਼ਰਮਾ ਵੀ ਮੌਜੂਦ ਸਨ |

ਪਿਛਲੀ ਖ਼ਬਰ ਔਰਤ ਨੇ ਆਪਣੇ 2 ਬੱਚਿਆਂ ਨੂੰ ਜ਼ਹਿਰੀਲਾ ਪਦਾਰਥ ਦੇ ਮਾਰ ਮੁਕਾਇਆ <br/> ਅਗਲੀ ਖ਼ਬਰ ਅਕਾਲੀ ਦਲ ਤੇ ਕਾਂਗਰਸ ਦੀ ਤਰਜ਼ 'ਤੇ ਆਮ ਆਦਮੀ ਪਾਰਟੀ ਨੇ ਵਿਸ਼ਾਲ ਇਕੱਠ ਲਈ ਮੋਗਾ ਜ਼ਿਲ੍ਹੇ ਦੇ ਨਗਰ ਕਿੱਲੀ ਚਾਹਲਾਂ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।