08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੈਨੇਡਾ ਦੇ ਤਿੰਨ ਸੰਸਦ ਮੈਂਬਰ <br/>

ਅਜੀਤ ਡੈਸਕ 15-02-2026

ਅੰਮਿ੍ਤਸਰ, 14 ਫ਼ਰਵਰੀ (ਜਸਵੰਤ ਸਿੰਘ ਜੱਸ)-ਕੈਨੇਡਾ ਦੇ ਤਿੰਨ ਸੰਸਦ ਮੈਂਬਰ, ਜਿਨ੍ਹਾਂ ਵਿਚ ਕੈਲਗਰੀ ਈਸਟ ਹਲਕੇ ਤੋਂ ਜਸਰਾਜ ਸਿੰਘ ਹੱਲਣ, ਕੈਲਗਰੀ ਸਕਾਈਵਿਊ ਹਲਕੇ ਤੋਂ ਅਮਨਪ੍ਰੀਤ ਸਿੰਘ ਗਿੱਲ ਤੇ ਕੈਲਗਰੀ ਮੈਕਨਾਈਟ ਹਲਕੇ ਤੋਂ ਦਲਵਿੰਦਰ ਸਿੰਘ ਗਿੱਲ ਸ਼ਾਮਿਲ ਹਨ, ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿਸ ਦੌਰਾਨ ਉਨ੍ਹਾਂ ਨੇ ਆਪਣੇ ਦੇਸ਼ ਵਾਸੀਆਂ ਸਮੇਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ, ਜਿਨ੍ਹਾਂ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵਲੋਂ ਸੂਚਨਾ ਕੇਂਦਰ ਵਿਖੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸੇ ਦੌਰਾਨ ਉਕਤ ਸੰਸਦ ਮੈਂਬਰਾਂ ਨੇ ਕਿਹਾ ਕਿ ਉਹ ਆਪਣੇ ਨਿੱਜੀ ਦੌਰੇ 'ਤੇ ਭਾਰਤ ਆਏ ਹਨ ਅਤੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਉਨ੍ਹਾਂ ਨੂੰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ | ਪ੍ਰਧਾਨ ਧਾਮੀ ਨੇ ਕਿਹਾ ਕਿ ਦੇਸ਼-ਵਿਦੇਸ਼ ਅੰਦਰ ਵੱਸਦੇ ਸਿੱਖ ਸਿਆਸੀ, ਧਾਰਮਿਕ ਤੇ ਸਮਾਜਿਕ ਕਾਰਜ ਕਰਦਿਆਂ ਵੱਡੀਆਂ ਮੱਲਾਂ ਮਾਰ ਰਹੇ ਹਨ, ਇਸੇ ਤਰ੍ਹਾਂ ਕੈਨੇਡਾ ਦੀ ਧਰਤੀ 'ਤੇ ਵੀ ਸਿੱਖਾਂ ਨੇ ਕਾਰੋਬਾਰਾਂ ਦੇ ਨਾਲ-ਨਾਲ ਉਥੋਂ ਦੀ ਸਿਆਸਤ ਵਿਚ ਵੀ ਵੱਡੇ ਮੁਕਾਮ ਹਾਸਲ ਕੀਤੇ ਹਨ | ਉਨ੍ਹਾਂ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਕੈਨੇਡਾ ਦੇ ਸੰਸਦ ਮੈਂਬਰ ਜਸਰਾਜ ਸਿੰਘ ਹੱਲਣ ਤੇ ਅਮਨਪ੍ਰੀਤ ਸਿੰਘ ਗਿੱਲ ਪੂਰੇ ਸਿੱਖੀ ਸਰੂਪ ਵਿਚ ਹਨ, ਜੋ ਸਿੱਖ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ | ਉਨ੍ਹਾਂ ਕੈਨੇਡਾ ਅੰਦਰ ਸਿੱਖੀ ਪ੍ਰਚਾਰ ਲਈ ਸ਼ੋ੍ਰਮਣੀ ਕਮੇਟੀ ਵਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ | ਇਸ ਮੌਕੇ ਐਡਵੋਕੇਟ ਧਾਮੀ ਵਲੋਂ ਸੰਸਦ ਮੈਂਬਰਾਂ ਨਾਲ ਆਏ ਸੀਨੀਅਰ ਪੰਜਾਬੀ ਪੱਤਰਕਾਰ ਸੁਖਵਿੰਦਰ ਸਿੰਘ ਚੋਹਲਾ, ਅਮਰਪ੍ਰੀਤ ਸਿੰਘ ਬੈਂਸ ਤੇ ਹੋਰਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਫੁੰਮਣ ਸਿੰਘ, ਅਲਵਿੰਦਰਪਾਲ ਸਿੰਘ ਪੱਖੋਕੇ, ਅਮਰਜੀਤ ਸਿੰਘ ਬੰਡਾਲਾ, ਸਤਬੀਰ ਸਿੰਘ ਧਾਮੀ, ਸ਼ਾਹਬਾਜ਼ ਸਿੰਘ, ਹਰਭਜਨ ਸਿੰਘ ਵਕਤਾ, ਭਗਵੰਤ ਸਿੰਘ ਧੰਗੇੜਾ, ਜਸਪਾਲ ਸਿੰਘ, ਗੁਰਿੰਦਰ ਸਿੰਘ ਦੇਵੀਦਾਸਪੁਰ, ਸੂਚਨਾ ਅਧਿਕਾਰੀ ਅੰਮਿ੍ਤਪਾਲ ਸਿੰਘ, ਅੰਮਿ੍ਤ ਹੇਅਰ, ਗੁਰਪ੍ਰਤਾਪ ਸਿੰਘ ਟਿੱਕਾ ਤੇ ਹਰਮੀਤ ਸਿੰਘ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਕੈਪਟਨ ਅਮਰਿੰਦਰ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ <br/> ਅਗਲੀ ਖ਼ਬਰ ਔਰਤ ਨੇ ਆਪਣੇ 2 ਬੱਚਿਆਂ ਨੂੰ ਜ਼ਹਿਰੀਲਾ ਪਦਾਰਥ ਦੇ ਮਾਰ ਮੁਕਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।