08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਅਧਿਆਪਕ ਜਥੇਬੰਦੀਆਂ ਵਲੋਂ ਟੈੱਟ ਵਿਰੋਧੀ ਮਹਾ-ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਸ਼ੁਰੂ

ਅਜੀਤ ਡੈਸਕ 15-02-2026
ਐੱਸ. ਏ. ਐੱਸ. ਨਗਰ, 14 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਮੂਹ ਅਧਿਆਪਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੁੱਚੀਆਂ ਜਥੇਬੰਦੀਆਂ ਨੇ ਜ਼ਬਰੀ ਥੋਪੇ ਜਾ ਰਹੀ ਟੈੱਟ ਦੀ ਸ਼ਰਤ ਦੇ ਵਿਰੋਧ ਵਿਚ 22 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮਹਾਂ-ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਲਈ 15 ਫਰਵਰੀ ਨੂੰ ਸਮੂਹ ਜਥੇਬੰਦੀਆਂ ਵਲੋਂ ਆਪਣੀਆਂ ਸੂਬਾ ਕਮੇਟੀਆਂ ਨਾਲ ਮੀਟਿੰਗਾਂ ਕਰਨ ਅਤੇ 16 ਤੇ 17 ਫਰਵਰੀ ਨੂੰ ਜ਼ਿਲਿ੍ਹਆਂ ਵਿਚ ਬਲਾਕ/ਤਹਿਸੀਲ ਪੱਧਰੀ ਸਾਂਝੀਆਂ ਤਿਆਰੀ ਮੀਟਿੰਗਾਂ ਕਰਨ ਦਾ ਫ਼ੈਸਲਾ ਕੀਤਾ ਗਿਆ | ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਅਧਿਆਪਕ ਵਰਗ ਨੂੰ ਜ਼ਬਰੀ ਥੋਪੇ ਜਾ ਰਹੇ ਟੈੱਟ ਦਾ ਹਿੱਸਾ ਬਣਨ ਦੀ ਬਜਾਏ ਟੈੱਟ ਨੂੰ ਰੋਕਣ ਲਈ 22 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਜਾ ਰਹੇ ਮਹਾਂ-ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋ ਕੇ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਕੀਤੀ |

ਪਿਛਲੀ ਖ਼ਬਰ 'ਆਪ' ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਮਿਲੀ ਧਮਕੀ ਅਗਲੀ ਖ਼ਬਰ ਅਸ਼ਵਨੀ ਸ਼ਰਮਾ ਵਲੋਂ ਐਨ.ਆਰ.ਆਈ. ਭਾਈਚਾਰੇ ਨੂੰ ਪੰਜਾਬ ਦੀ ਖ਼ੁਸ਼ਹਾਲੀ ਤੇ ਪੁਨਰ-ਨਿਰਮਾਣ 'ਚ ਸਾਥ ਦੇਣ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।