08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

'ਆਪ' ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਮਿਲੀ ਧਮਕੀ

ਅਜੀਤ ਡੈਸਕ 15-02-2026

ਘਰ ਦੇ ਬਾਹਰ ਅਣਪਛਾਤੇ ਕਾਰ ਸਵਾਰ ਰੇਕੀ ਕਰਦੇ ਦੇਖੇ ਗਏ
ਲੁਧਿਆਣਾ, 14 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ¢ ਬੀਤੀ ਰਾਤ ਕੁਲਵੰਤ ਸਿੰਘ ਸਿੱਧੂ ਦੇ ਘਰ ਬਾਹਰ ਕਾਰ ਵਿਚ ਸਵਾਰ ਚਾਰ ਨੌਜਵਾਨ ਰੇਕੀ ਕਰਦੇ ਵੀ ਦਿਖਾਈ ਦੇ ਰਹੇ ਹਨ | ਹਾਲ ਦੀ ਘੜੀ ਭਾਵੇਂ ਪੁਲਿਸ ਵਲੋਂ ਸਿੱਧੂ ਦੀ ਸੁਰੱਖਿਆ ਵਿਚ ਵਾਧਾ ਨਹੀਂ ਕੀਤਾ ਗਿਆ ਹੈ, ਇਸ ਦੀ ਪੁਸ਼ਟੀ ਕਰਦਿਆਂ ਵਿਧਾਇਕ ਸਿੱਧੂ ਨੇ ਦੱਸਿਆ ਕਿ ਪਿਛਲੇ 10 ਦਿਨਾਂ ਤੋਂ ਲਗਾਤਾਰ ਉਨ੍ਹਾਂ ਦੇ ਮੋਬਾਈਲ 'ਤੇ ਵਿਦੇਸ਼ੀ ਨੰਬਰਾਂ ਤੋਂ ਕੁਝ ਗੈਂਗਸਟਰਾਂ ਵਲੋਂ ਧਮਕੀਆਂ ਦਿੱਤੀਆਂ ਗਈਆਂ ਹਨ | ਸਮੇਂ-ਸਮੇਂ ਸਿਰ ਇਹ ਮਾਮਲਾ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਅਤੇ ਇਸ ਲਈ ਉਨ੍ਹਾਂ ਦੇ ਘਰ ਦੇ ਬਾਹਰ ਪੁਲਿਸ ਵਲੋਂ ਵਾਧੂ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ ਅਤੇ ਉਨ੍ਹਾਂ ਨੂੰ ਮੈਟਲ ਡਿਡੈਕਟਰ ਦਿੱਤਾ ਗਿਆ ਸੀ | ਘਰ ਵਿਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਦੀ ਜਾਂਚ ਪੜਤਾਲ ਕਰਨ ਤੋਂ ਬਾਅਦ ਹੀ ਅੰਦਰ ਜਾਣ ਦਿੱਤਾ ਜਾਂਦਾ ਸੀ ਪਰ ਕੁਝ ਸਮੇਂ ਤੋਂ ਬਾਅਦ ਪੁਲਿਸ ਵਲੋਂ ਇਹ ਸੁਰੱਖਿਆ ਵਾਪਸ ਲੈ ਲਈ ਗਈ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸਾਰਾ ਮਾਮਲਾ ਪੁਲਿਸ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਗਿਆ ਹੈ¢ ਸੂਤਰਾਂ ਅਨੁਸਾਰ ਹਾਲ ਦੀ ਘੜੀ ਵਿਧਾਇਕ ਸਿੱਧੂ ਨੂੰ ਕੋਈ ਵੀ ਵਾਧੂ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਗਈ |

ਪਿਛਲੀ ਖ਼ਬਰ ਬੱਚੇਦਾਨੀ ਦੀ ਰਸੌਲੀ ਦਾ ਆਯੁਰਵੈਦਿਕ ਇਲਾਜ-ਅਮੈਰਿਕਨ ਹਸਪਤਾਲ <br/> ਅਗਲੀ ਖ਼ਬਰ ਅਧਿਆਪਕ ਜਥੇਬੰਦੀਆਂ ਵਲੋਂ ਟੈੱਟ ਵਿਰੋਧੀ ਮਹਾ-ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।