ਅੰਮਿ੍ਤਸਰ, 14 ਫਰਵਰੀ (ਜਸਵੰਤ ਸਿੰਘ ਜੱਸ)-ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਸੰਸਦ ਮੈਂਬਰ ਇੰਜੀਨੀਅਰ ਸ਼ਵੇਤ ਮਲਿਕ ਨੇ ਕਿਹਾ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਅੰਮਿ੍ਤਸਰ-ਦਿੱਲੀ ਦਰਮਿਆਨ ਰੇਲਵੇ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਇਕ ਹੋਰ ਤੀਜੇ ਰੇਲਵੇ ਟਰੈਕ ਦਾ ਨਿਰਮਾਣ ਜਲਦ ਕੀਤਾ ਜਾਵੇਗਾ ਅਤੇ ਅੰਮਿ੍ਤਸਰ ਦੇ ਰੇਲਵੇ ਸਟੇਸ਼ਨ ਨੂੰ ਵਿਸ਼ਵ ਪੱਧਰ ਦੀਆਂ ਯਾਤਰੀ ਸਹੂਲਤਾਂ ਵਾਲਾ ਰੇਲਵੇ ਸਟੇਸ਼ਨ ਬਣਾਇਆ ਜਾਵੇਗਾ | ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਜੀ. ਮਲਿਕ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਕੇਂਦਰ ਸਰਕਾਰ ਤੋਂ ਉਨ੍ਹਾਂ 20 ਹਜ਼ਾਰ ਕਰੋੜ ਤੋਂ ਵੱਧ ਦੇ ਪ੍ਰੋਜੈਕਟ ਅੰਮਿ੍ਤਸਰ ਅਤੇ ਪੰਜਾਬ ਦੇ ਵਿਕਾਸ ਲਈ ਲਿਆਂਦੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਰੇਲਵੇ ਦੇ ਵਿਕਾਸ ਲਈ 5673 ਕਰੋੜ ਰੁਪਏ ਖਰਚੇ ਜਾ ਰਹੇ ਹਨ ਅਤੇ 300 ਕਰੋੜ ਰੁਪਏ ਦੀ ਲਾਗਤ ਨਾਲ ਅੰਮਿ੍ਤਸਰ ਰੇਲਵੇ ਸਟੇਸ਼ਨ ਦਾ ਹੋਰ ਨਵੀਨੀਕਰਨ ਕਰਦਿਆਂ ਇਥੇ ਯਾਤਰੀ ਸਹੂਲਤਾਂ ਵਿਚ ਵਾਧਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਿਛਲੇ ਦੋ ਦਹਾਕਿਆਂ ਤੋਂ ਲਟਕਿਆ ਅੰਮਿ੍ਤਸਰ-ਪੱਟੀ-ਫਿਰੋਜ਼ਪੁਰ ਰੇਲਵੇ ਿਲੰਕ ਪ੍ਰੋਜੈਕਟ ਲਈ ਕੇਂਦਰ ਸਰਕਾਰ ਵਲੋਂ ਲੋੜੀਂਦੀ ਜ਼ਮੀਨ ਪ੍ਰਾਪਤੀ ਹਿਤ 764 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਜਲਦ ਇਸ ਰੇਲਵੇ ਟਰੈਕ ਦਾ ਨਿਰਮਾਣ ਸ਼ੁਰੂ ਹੋ ਰਿਹਾ ਹੈ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਰਕੇਸ਼ ਗਿੱਲ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਗੌਰਵ ਗਿੱਲ, ਗੌਤਮ ਅਰੋੜਾ, ਅਜੈ ਮਹਿਰਾ ਸਮੇਤ ਹੋਰ ਕਾਰੋਬਾਰੀ, ਵਪਾਰੀ ਤੇ ਭਾਜਪਾ ਆਗੂ ਵੀ ਹਾਜ਼ਰ ਸਨ |
ਦਿੱਲੀ-ਅੰਮਿ੍ਤਸਰ ਦਰਮਿਆਨ ਇਕ ਹੋਰ ਰੇਲਵੇ ਟਰੈਕ ਦਾ ਕੀਤਾ ਜਾਵੇਗਾ ਨਿਰਮਾਣ-ਸ਼ਵੇਤ ਮਲਿਕ <br/>
ਅਜੀਤ ਡੈਸਕ
15-02-2026