ਛੇਹਰਟਾ, 14 ਫਰਵਰੀ (ਪੱਤਰ ਪ੍ਰੇਰਕ)-ਬੀਤੀ ਰਾਤ ਕੋਟ ਖ਼ਾਲਸਾ ਦੇ ਅਧੀਨ ਆਉਂਦੇ ਇਲਾਕਾ ਰਾਮ ਨਗਰ ਕਾਲੋਨੀ ਗੁਰੂ ਨਾਨਕਪੁਰਾ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਨੌਜਵਾਨ ਆਕਾਸ਼ਦੀਪ (26) ਦੇ ਪਿਤਾ ਅਸ਼ੋਕ ਕੁਮਾਰ ਗੱਲਬਾਤ ਦੌਰਾਨ ਕਿਹਾ ਕਿ ਕੋਟ ਖ਼ਾਲਸਾ, ਗੁਰੂ ਨਾਨਕਪੁਰਾ ਤੇ ਹੋਰਨਾਂ ਇਲਾਕਿਆਂ ਵਿਚ ਨਸ਼ਾ ਸ਼ਰੇਆਮ ਵਿਕਦਾ ਹੈ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਰਾਤੀ ਹੀ ਨਸ਼ਾ ਛੁਡਾਊ ਕੇਂਦਰ ਤੋਂ ਆਇਆ ਸੀ ਅਤੇ ਅੱਜ ਉਸ ਦੀ ਮੌਤ ਹੋ ਗਈ ਹੈ | ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਜੇ ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਬਚਾਉਣਾ ਹੈ ਤਾਂ ਉਹ ਪੰਜਾਬ ਛੱਡ ਕੇ ਕਿਤੇ ਹੋਰ ਚਲੇ ਜਾਣ | ਉਨ੍ਹਾਂ ਦੱਸਿਆ ਕਿ ਮੇਰਾ ਪੁੱਤਰ ਆਕਾਸ਼ਦੀਪ ਜੋ ਕਿ ਡਿਗਰੀ ਹੋਲਡਰ ਸੀ ਅਤੇ ਫੁੱਟਬਾਲ ਦਾ ਚੰਗਾ ਖਿਡਾਰੀ ਸੀ ਪਰ ਬੀਤੇ ਕੁਝ ਸਮੇਂ ਤੋਂ ਉਹ ਨਸ਼ਾ ਕਰਨ ਦਾ ਆਦੀ ਹੋ ਗਿਆ ਸੀ ਤੇ ਪਰਿਵਾਰ ਵਲੋਂ ਉਸ ਨੂੰ ਕਈ ਵਾਰ ਨਸ਼ਾ ਛੁਡਾਊ ਕੇਂਦਰ ਵਿਚ ਵੀ ਦਾਖਲ ਕਰਵਾਇਆ ਗਿਆ ਸੀ ਅਤੇ ਰਾਤੀ ਹੀ ਉਹ ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਘਰ ਆਇਆ ਸੀ ਤੇ ਅੱਜ ਸਵੇਰੇ ਉਹ ਆਪਣੇ ਦੋਸਤ ਦੇ ਨਾਲ ਘਰੋਂ ਬਾਹਰ ਗਿਆ ਸੀ ਤੇ ਨਸ਼ੇ ਦਾ ਟੀਕਾ ਲਗਾਉਣ ਨਾਲ ਮੇਰੇ ਪੁੱਤਰ ਦੀ ਮੌਤ ਹੋ ਗਈ ਹੈ ਅਤੇ ਉਸ ਦਾ ਦੋਸਤ ਮੌਕੇ ਤੋਂ ਫ਼ਰਾਰ ਹੋ ਗਿਆ |
ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
ਅਜੀਤ ਡੈਸਕ
15-02-2026