08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸਪੋਰਟਸ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਗਿੱਲ ਵਲੋਂ ਰਾਜਪਾਲ ਤੇ ਵਿੱਤ ਮੰਤਰੀ ਨਾਲ ਮੁਲਾਕਾਤ <br/>

ਅਜੀਤ ਡੈਸਕ 15-02-2026

ਪਟਿਆਲਾ, 14 ਫਰਵਰੀ (ਗੁਰਵਿੰਦਰ ਸਿੰਘ ਅÏਲਖ)-ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ ਵਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਜੋ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨਾਲ ਮੁਲਾਕਾਤ ਕੀਤੀ ਗਈ¢ ਅਹੁਦਾ ਸੰਭਾਲਣ ਉਪਰੰਤ ਆਪਣੀ ਪਲੇਠੀ ਮੁਲਾਕਾਤ ਦੌਰਾਨ ਡਾ. ਗਿੱਲ ਨੇ ਰਾਜਪਾਲ ਨੂੰ ਯੂਨੀਵਰਸਿਟੀ ਦੀਆਂ ਚੱਲ ਰਹੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਅਤੇ ਯੂਨੀਵਰਸਿਟੀ ਦੇ ਅਕਾਦਮਿਕ ਢਾਂਚੇ, ਬੁਨਿਆਦੀ ਢਾਂਚੇ ਅਤੇ ਸੰਸਥਾਗਤ ਵਿਕਾਸ ਬਾਰੇ ਜਾਣਕਾਰੀ ਦਿੱਤੀ¢ ਉਨ੍ਹਾਂ ਨੇ ਵਿਕਾਸ 'ਚ ਤੇਜ਼ੀ ਲਿਆਉਣ ਅਤੇ ਸੂਬੇ ਦੀ ਪ੍ਰਮੁੱਖ ਖੇਡ ਯੂਨੀਵਰਸਿਟੀ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਦੇ ਉਦੇਸ਼ ਨਾਲ ਤਿੰਨ ਸਾਲਾਂ ਦਾ ਇਕ ਵਿਸਥਾਰਿਤ ਰੋਡਮੈਪ ਵੀ ਪੇਸ਼ ਕੀਤਾ¢ ਇਸ ਤੋਂ ਪਹਿਲਾਂ ਡਾ. ਗਿੱਲ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵੀ ਮੁਲਾਕਾਤ ਕੀਤੀ ਅਤੇ ਸੂਬੇ ਨੂੰ ਖੇਡ ਸਿੱਖਿਆ, ਖੋਜ ਅਤੇ ਬਿਹਤਰ ਕਾਰਗੁਜ਼ਾਰੀ ਲਈ ਸਿਖਲਾਈ ਦੇ ਮੋਹਰੀ ਕੇਂਦਰ ਵਿਚ ਬਦਲਣ ਸੰਬੰਧੀ ਯੂਨੀਵਰਸਿਟੀ ਦੇ ਦਿ੍ਸ਼ਟੀਕੋਣ ਬਾਰੇ ਵਿਸਥਾਰ ਨਾਲ ਦੱਸਿਆ¢ ਉਨ੍ਹਾਂ ਨੇ ਮੁੱਖ ਰਣਨੀਤਕ ਪਹਿਲਕਦਮੀਆਂ ਦੀ ਰੂਪ-ਰੇਖਾ ਪੇਸ਼ ਕੀਤੀ, ਜਿਸ ਵਿਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚੇ ਦਾ ਵਿਕਾਸ, ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ, ਖੇਡ ਵਿਗਿਆਨ ਵਿਭਾਗਾਂ ਨੂੰ ਮਜ਼ਬੂਤ ਕਰਨਾ ਅਤੇ ਕੋਚਿੰਗ ਤੇ ਐਥਲੀਟਾਂ ਦੇ ਪ੍ਰਦਰਸ਼ਨ ਦੀ ਨਿਗਰਾਨੀ ਲਈ ਉੱਨਤ ਤਕਨਾਲੋਜੀਆਂ ਦੀ ਵਰਤੋਂ ਸ਼ਾਮਿਲ ਹੈ¢

ਪਿਛਲੀ ਖ਼ਬਰ ਹੇਰਵਾ ਅਗਲੀ ਖ਼ਬਰ ਰਾਜਪਾਲ ਕਟਾਰੀਆ ਵਲੋਂ ਐਸ. ਅਸ਼ੋਕ ਭੌਰਾ ਦੀ ਪੁਸਤਕ 'ਪੰਜਾਬੀ ਰੂਟਸ ਅਮੈਰੀਕਨ ਡਰੀਮਜ਼' ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।